Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੂੰ ਖੰਨਾ, ਸਾਂਪਲਾ ਅਤੇ ਜੋਸ਼ੀ ਨੇ ਭੇਂਟ ਕੀਤਾ ਐਂਟੀ ਡਰੱਗ ਫੋਲਡਰ

ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਮਾਜ ਤੇ ਸਰਕਾਰ ਦੇ ਸਾਂਝੇ ਹੰਭਲੇ ਦੀ ਲੋੜ : ਸਮਰਿਤੀ ਇਰਾਨੀ

Web Admin

Web Admin

5 Dariya News

ਚੰਡੀਗੜ੍ਹ , 05 Aug 2015

ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਂਸਦ ਅਵਿਨਾਸ਼ ਰਾਏ ਖੰਨਾ, ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਅਤੇ ਜੋਸ਼ੀ ਫਾਉਂਡੇਸ਼ਨ ਦੇ ਚੇਅਰਮੈਨ ਵਿਨੀਤ ਜੋਸ਼ੀ ਨੇ ਅੱਜ ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਜਨਵਰੀ 2015 ਤੋਂ ਜੋਸ਼ੀ ਫਾਉਂਡੇਸ਼ਨ ਦੇ ਬੈਨਰ ਹੇਠ ਚਲਾਏ ਜਾ ਰਹੇ ਨਸ਼ਾ ਵਿਰੋਧੀ ਅਭਿਆਨ ਦੀ ਜਾਣਕਾਰੀ ਦਿੱਤੀ। ਇਸ ਮੁਲਾਕਾਤ ਰਾਹੀਂ ਖੰਨਾ, ਸਾਂਪਲਾ ਅਤੇ ਜੋਸ਼ੀ ਨੇ ਸਮਰਿਤੀ ਇਰਾਨੀ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਫੋਲਡਰ ਭੇਂਟ ਕੀਤਾ, ਜਿਸਦੇ ਰਾਹੀਂ ਮਾਂ ਬਾਪ ਨੂੰ ਨਸ਼ੇ ਦੇ ਲੱਛਣਾਂ ਦੀ ਜਾਣਕਾਰੀ ਦੇਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਆਪਣੇ ਬੱਚਿਆਂ ਵਿਚ ਨਸ਼ੇ ਦੇ ਲੱਛਣ ਦਿਖਦੇ ਹੀ ਉਸਨੂੰ ਸੰਭਾਲ ਲੈਣ। ਇਸ ਵਿਚ ਨਸ਼ਾਖੋਰੀ ਦੇ ਸ਼ਾਰੀਰਿਕ, ਵਿਵਹਾਰਿਕ ਅਤੇ ਮਨੋਵਿਗਿਆਨਿਕ ਬਦਲਾਵਾਂ ਦੇ ਬਾਰੇ ਵਿਚ ਦੱÎਸਿਆ ਗਿਆ ਹੈ। ਉਨ੍ਹਾਂ ਦੱਸਿਆ ਪੰਜਾਬ ਭਰ ਵਿਚ ਇਹ ਫੋਲਡਰ ਵੱਡੇ ਪੱਧਰ 'ਤੇ ਸਕੂਲਾਂ, ਸਿੱਖਿਆਂ ਸੰਸਥਾਨਾਂ, ਉਦਯੋਗ ਭੂਮੀ, ਬੱਸ ਅੱਡਿਆਂ ਆਦਿ ਥਾਵਾਂ 'ਤੇ ਵੰਡੇ ਜਾ ਰਹੇ ਹਨ। 

ਖੰਨਾ, ਸਾਂਪਲਾ ਅਤੇ ਜੋਸ਼ੀ ਨੇ ਸਮਰਿਤੀ ਇਰਾਨੀ ਨੂੰ ਦੱÎਸਿਆ ਕਿ ਨਸ਼ਾ ਕਰਨ ਵਾਲੇ ਅਕਸਰ ਆਪਣੇ ਲੱਛਣਾਂ ਨੂੰ ਛੁਪਾਉਣ ਦੀ ਕੋਸ਼ਿਸ ਕਰਦੇ ਹਨ ਅਤੇ ਆਪਣੀ ਪਰੇਸ਼ਾਨੀ ਨੂੰ ਤਵੱਜੋਂ ਨਹੀਂ ਦਿੰਦੇ, ਜੋ ਕਿ ਉਸੂਨੂੰ ਹੋਰ ਵੱਡਾ ਬਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਦੇ ਵਤੀਰੇ, ਸੌਣ ਤਰਤੀਬ, ਅਚਨਚੇਤ ਪਾਰ ਘਟਣ ਜਾਂ ਵਧਣ, ਸਾਹ, ਸਰੀਰ ਜਾਂ ਕਪਡਿਆਂ ਵਿਚੋਂ ਗੈਰ ਸਾਧਾਰਣ ਬਦਬੂ ਆਉਣ,  ਬੋਲਣ ਵਿਚ ਹਿਚਕਿਚਾਹਟ, ਨਿੱਜਤਾ ਦੀ ਵਧੇਰੇ ਮੰਗ ਆਦਿ ਕੁਝ ਅਜਿਹੇ ਅਹਿਮ ਸੰਕੇਤ ਹਨ ਜੋ ਨਸ਼ਿਆਂ ਨਾਲ ੍ਰਸਤ ਵਿਅਕਤੀ ਦੀ ਸ਼ਨਾਖ਼ਤ ਵਿਚ ਸਹਾਇਤਾ ਕਰਦੇ ਹਨ।ਸਮਰਿਤੀ ਇਰਾਨੀ ਨੇ ਮੰਤਰਾਲੇ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਫੋਲਡਰ 'ਤੇ ਸਟੱਡੀ ਕਰਕੇ ਇਸਨੂੰ ਉਨ੍ਹਾਂ ਦੇ ਮੰਤਰਾਲੇ ਅਧੀਨ ਆਉਂਦੇ ਸਾਰੀਆਂ ਸਕੂਲਾਂ ਦੇ ਜਰੀਏ ਮਾਪਿਆਂ ਵਿਚ ਵੰਡਿਆਂ ਜਾਵੇ। ਖੰਨਾਂ, ਸਾਂਪਲਾ ਅਤੇ ਜੋਸ਼ੀ ਦੀ ਕੋਸ਼ਿਸ਼ਾਂ ਦੀ ਸ਼ਲਾਘਾਂ ਕਰਦਿਆਂ ਸਮਰਿਤੀ ਇਰਾਨੀ ਨੇ ਕਿਹਾ ਕਿ ਨਸ਼ਾਖੋਰੀ ਸਮਾਜ ਦੇ ਲਈ ਇਕ ਵੱਡੀ ਚੁਣੌਤੀ ਹੈ, ਜਿਸ ਨੂੰ ਪਰਿਵਾਰ, ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। 

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD