Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀ.ਟੀ.ਯੂ. ਦੇ ਅਧੀਨ ਚੱਲਣ ਵਾਲੇ ਓਪਨ ਐਂਡ ਡਿਸਟੈਨਸ ਸਿੱਖਿਆ ਸੈਂਟਰਾਂ ਨੂੰ ਮੁੜ ਖੋਲਣ ਲਈ ਯੂ.ਜੀ.ਸੀ. ਦੀ ਮਿਲੀ ਪ੍ਰਵਾਨਗੀ

ਮਦਨ ਮੋਹਣ ਮਿੱਤਲ ਉਦਯੋਗ ਤੇ ਤਕਨੀਕੀ ਸਿੱਖਿਆ ਮੰਤਰੀ ਨੇ ''ਫਿਕੀ ਫਲੋਅ'' ਵਲੋਂ ਔਰਤ ਸ਼ਸ਼ਕਤੀਕਰਨ ਲਈ ਅਯੋਜਿਤ ਸਮਾਗਮ ਦੀ ਕੀਤੀ ਪ੍ਰਧਾਨਗੀ

Web Admin

Web Admin

5 Dariya News (Ajay Pahwa)

ਲੁਧਿਆਣਾ , 05 Aug 2015

Last updated on: Aug 05, 2015, 00:00 IST

'' ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ਰਾਜ ਵਿੱਚ ਪਿਛਲੇ 30 ਮਹੀਨਿਆਂ ਤੋਂ ਬੰਦ ਪਏ ਐਲ.ਕੇ ਗੁਜਰਾਲ ਯੂਨੀਵਰਸਿਟੀ ਦੇ ਤਕਰੀਬਨ 200 ਓਪਨ ਐਂਡ ਡਿਸਟੈਂਨਸ ਸਿੱਖਿਆ ਸੈਂਟਰਾਂ ਨੂੰ ਮੁੜ ਚਲਾਉਣ ਲਈ ਯੂ.ਜੀ.ਸੀ. ਦੀ ਪ੍ਰਵਾਨਗੀ ਮਿਲੀ ਗਈ ਹੈ, ਜਿਹਨਾਂ ਦੇ ਸ਼ੁਰੂ ਹੋਣ ਜਿੱਥੇ ਸੂਬੇ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮਿਲੇਗੀ, ਉਥੇ ਤਕਰੀਬਨ 5 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਵੀ ਮੁਹੱਈਆ ਹੋਵੇਗਾ।ਇਹ ਜਾਣਕਾਰੀ ਸ੍ਰੀ ਮਦਨ ਮੋਹਨ ਮਿੱਤਲ ਉਦਯੋਗ ਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਹੋਟਲ ਪਾਰਕ ਪਲਾਜ਼ਾ ਵਿਖੇ ''ਫਿਕੀ ਫਲੋਅ'' (ਫੈਡਰੇਸ਼ਨ ਆਫ ਇੰਡੀਆ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ) ਵੱਲੋਂ ਔਰਤ ਸ਼ਸ਼ਕਤੀਕਰਨ ਲਈ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦਿੱਤੀ। ਉਦਯੋਗ ਤੇ ਤਕਨੀਕੀ ਸਿੱਖਿਆ ਮੰਤਰੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਇਹਨਾਂ ਸੈਂਟਰਾਂ ਦੇ ਮੁੜ ਸ਼ੁਰੂ ਹੋਣ ਨਾਲ ਕੰਮ-ਕਾਜ਼ ਵਾਲੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ, ਉਹ ਰੋਜ਼ਗਾਰ ਦੇ ਨਾਲ-ਨਾਲ ਤਕਨੀਕੀ ਸਿੱਖਿਆ ਵੀ ਹਾਸਲ ਕਰ ਸਕਣਗੇ। ਉਹਨਾਂ ਦੱਸਿਆ ਕਿ ਯੂ.ਜੀ.ਸੀ. ਵੱਲੋਂ ਇਹਨਾਂ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਹਨਾਂ ਦੱਸਿਆ ਕਿ ਹੁਣ ਵਿਦਿਆਰਥੀਆਂ ਦੀ ਆਸਾਨੀ ਲਈ ਤਕਨੀਕੀ ਕੋਰਸਾਂ ਦੀਆਂ ਕਿਤਾਬਾਂ ਨੂੰ ਸੂਬੇ ਦੀ ਮਾਂ-ਬੋਲੀ ਵਿੱਚ ਵੀ ਛਾਪੀਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਪੜ੍ਹਾਈ ਵਿੱਚ ਕੋਈ ਔਖ ਮਹਿਸੂਸ ਨਾ ਹੋਵੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਤਰੱਕੀ ਕਰ ਰਹੀਆਂ ਹਨ ਅਤੇ ਫਿਕੀ ਵੱਲੋਂ ਔਰਤ ਸ਼ਸਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਜਿੱਥੇ ਔਰਤਾਂ ਆਪਣੇ ਪੈਰਾ 'ਤੇ ਖੜ ਸਕਣਗੀਆਂ ਉਥੇ ਆਪਣੀ ਸੁਰੱਖਿਆ ਆਪ ਕਰਨ ਦੇ ਵੀ ਸਮਰੱਥ ਹੋ ਸਕਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਮੋਹਾਲੀ ਵਿਖੇ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸ ਇੰਸਟੀਚਿਊਟ ਸਥਾਪਤ ਕੀਤਾ ਗਿਆ ਹੈ, ਜਿਸ ਵਿੱਚ ਹਰ ਸਾਲ 25 ਲੜਕੀਆਂ ਸਿੱਖਿਆ ਹਾਸਲ ਕਰ ਸਕਣਗੀਆਂ। ਉਹਨਾਂ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਲੜਕੀਆਂ ਨੂੰ ਗ੍ਰੈਜੂਏਸ਼ਨ ਤੱਕ ਦੀ ਮੁਫਤ ਸਿੱਖਿਆਂ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਫੌਜ਼ ਵਿੱਚ ਭਰਤੀ ਹੋਣ ਲਈ ਵੀ ਟ੍ਰੇਨਿੰਗ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਸ੍ਰੀਮਤੀ ਸੰਗੀਤਾ ਜੈਨ, ਸ੍ਰੀਮਤੀ ਦਿਵਿਆ ਓਸਵਾਲ, ਸ੍ਰੀਮਤੀ ਸਵਿਤਾ ਅਗਰਵਾਲ, ਸ੍ਰੀਮਤੀ ਰੈਨੂੰ ਗਰਗ, ਸ੍ਰ. ਹਰਦੀਪ ਸਿੰਘ ਬੱਗਾ ਅਤੇ ਹੋਰ ਐਨ.ਜੀ.ਓ. ਸੰਸਥਾਵਾਂ ਦੇ ਨੁਮਾਂਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD