Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੁਦਰਤੀ ਆਫਤਾਂ ਨਾਲ ਨਜਿਠੱਣ ਲਈ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਉਣ ਦੀ ਲੋੜ : ਕਮਲ ਕਿਸੋਰ

ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਕਮਲ ਕਿਸੋਰ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਕਮਲ ਕਿਸੋਰ ਵਿਕਾਸ ਭਵਨ ਵਿਖੇ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਨਾਲ ਸਕੱਤਰ ਮਾਲ ਵਿਭਾਗ ਸ੍ਰੀ ਸੁਮੀਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਵੀ ਦਿਖਾਈ ਦੇ ਰਹੇ ਹਨ।
ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਕਮਲ ਕਿਸੋਰ ਵਿਕਾਸ ਭਵਨ ਵਿਖੇ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਨਾਲ ਸਕੱਤਰ ਮਾਲ ਵਿਭਾਗ ਸ੍ਰੀ ਸੁਮੀਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 06 Aug 2015

Last updated on: Aug 06, 2015, 00:00 IST

ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਜੋ ਕੁਦਰਤੀ ਆਫਤਾਂ ਦਾ ਟਾਕਰਾ ਸੁਚੱਜੇ ਢੰਗ ਨਾਲ ਹੋ ਸਕੇ ਅਤੇ ਜਾਨ ਮਾਲ ਦੀ ਰਾਖੀ ਯਕੀਨੀ ਬਣ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਕਮਲ ਕਿਸੋਰ ਨੇ ਐਸ.ਏ.ਐਸ.ਨਗਰ ਸਥਿਤ ਵਿਕਾਸ ਭਵਨ ਦੇ ਕਾਂਨਫਰੰਸ ਹਾਲ ਵਿਖੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ  ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਕਮਲ ਕਿਸੋਰ ਨੇ ਇਸ ਮੌਕੇ ਜ਼ਿਲ੍ਹੇ 'ਚ ਤਿਆਰ ਕੀਤੇ ਡਿਜਾਸਟਰ ਮੈਨੇਜਮੈਂਟ ਪਲਾਨ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਕੁਦਤਰੀ ਆਫਤਾਂ ਦੇ ਟਾਕਰੇ ਲਈ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੇ ਸਮੁੱਚੇ ਜ਼ਿਲਿਆਂ ਵਿੱਚ ਡਿਜਾਸਟਰ ਮੈਨੇਜਮੈਂਟ ਸੈੱਲ ਸਥਾਪਿਤ ਕਰ ਰਹੀਂ ਹੈ ਤਾਂ ਜੋ ਕੁਦਰਤੀ ਆਫਤਾ ਵੇਲੇ ਉਨ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਉਠਾਏ ਜਾ ਸਕਣ ਅਤੇ ਜਾਨ ਮਾਲ ਦੀ ਰਾਖੀ ਹੋ ਸਕੇ। ਉਨ੍ਹਾਂ ਇਸ ਮੌਕੇ ਇਮਾਰਤਾਂ ਅਤੇ ਘਰਾਂ ਦੇ ਢਾਂਚੇ ਨੂੰ ਭੁਚਾਲ ਸੁਰੱਖਿਅਤ ਉਸਾਰਨ ਦੀ ਲੋੜ ਤੇ ਜੋਰ ਦਿੰਦਿਆ ਕਿਹਾ ਕਿ ਇੰਜੀਨੀਅਰ ਇਸ ਕੰਮ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਪਿੰਡ ਪੱਧਰ ਤੇ ਲੋਕਾਂ ਨੂੰ ਕੁਦਰਤੀ ਆਫਤਾ ਅਤੇ ਉਨ੍ਹਾਂ ਦੇ ਬਚਾਓ ਸਬੰਧੀ ਵਿਸ਼ੇਸ ਸਿਖਲਾਈ ਦੇਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਵੇਲੇ ਲੋਕ ਖੁਦ ਆਪਣੇ ਜਾਨ ਮਾਲ ਦੀ ਰਾਖੀ ਕਰ ਸਕਣ। 

ਇਸ ਮੌਕੇ ਸਕੱਤਰ ਮਾਲ ਵਿਭਾਗ ਅਤੇ ਡਾਇਰੈਕਟਰ ਡਿਜਾਸਟਰ ਮੈਨੇਜਮੈਂਟ ਪੰਜਾਬ ਸ੍ਰੀ ਸਮੀਰ ਕੁਮਾਰ ਨੇ ਮੈਂਬਰ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਭਾਰਤ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਕੁਦਰਤੀ ਆਫਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ਤੇ ਸਥਾਪਿਤ ਡਿਜਾਸਟਰ ਮੈਨੇਜਮੈਂਟ ਦੀ ਕਾਰਗੁਜਾਰੀ ਤੇ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਕੁਦਰਤੀ ਆਫਤਾਂ ਨਾਲ ਨਜਿਠੱਣ ਲਈ ਤਿਆਰ ਕੀਤੇ ਜ਼ਿਲ੍ਹਾ ਡਿਜਾਸਟਰ ਮੈਨੇਜਮੈਂਟ ਪਲਾਨ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੁਦਰਤੀ ਆਫਤਾਂ ਦੇ ਟਾਕਰੇ ਲਈ ਲੋਕਾਂ ਦੀ ਸਮੁਲੀਅਤ ਨਾਲ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ  ਜ਼ਿਲ੍ਹਾ ਡਿਜਾਸਟਰ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਮੈਨੇਜਮੈਂਟ ਨੂੰ ਉੱਚ ਪੱਧਰੀ ਅਤੇ ਨਵੀਂ ਤਕਨੀਕ ਦੇ ਉਪਕਰਣ ਮੁਹੱਈਆ ਕਰਾਉਣ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਲੋੜ ਤੇ ਜੋਰ ਦਿੰਦਿਆ ਕਿ ਨਵੇਂ ਉਪਕਰਣਾਂ ਨਾਲ ਕੁਦਰਤੀ ਆਫਤਾਂ ਦਾ ਬਿਹਤਰ ਢੰਗ ਨਾਲ ਮੁਕਾਬਲਾ ਕਰਕੇ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਵਿੱਚ ਬੇਹੱਦ ਸਹਾਈ ਹੋ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਕੁਦਰਤੀ ਆਫਤਾਂ ਦੇ  ਟਾਕਰੇ ਲਈ ਜ਼ਿਲ੍ਹਾ ਮੈਨੇਜਮੈਂਟ ਪਲਾਨ ਸਬੰਧੀ ਪੇਸ਼ਕਾਰੀ ਰਾਹੀਂ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ: ਮੇਵਾ ਸਿੰਘ ਸਿੱਧੂ, ਡੀ.ਡੀ.ਪੀ.ਓ ਸ੍ਰੀ ਕੁਲਵੰਤ ਸਿੰਘ, ਡੀ.ਐਫ.ਐਸ.ਸੀ ਸ੍ਰੀ ਸਰਬਜੀਤ ਸਿੰਘ  ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD