Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੁਰੀਤਰਾਂ ਨਕਾਰੇ ਜਾਣ ਦੇ ਬਾਵਜੂਦ ਕਾਂਗਰਸ ਨੇ ਕੋਈ ਸਬਕ ਨਹੀਂ ਸਿੱਖਿਆ -ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੂੰ ਵਿਕਾਸ ਦਾ ਇੱਕ ਵੱਡਾ ਕੇਂਦਰ ਬਣਾਉਣਾ ਪ੍ਰਮੁੱਖ ਟੀਚਾ, ਲੋਕ ਸਹਿਯੋਗ ਦੇਣ

Web Admin

Web Admin

5 Dariya News

ਜੈਂਤੀਪੁਰ , ਟਾਹਲੀ ਸਾਹਿਬ (ਅੰਮ੍ਰਿਤਸਰ) , 07 Aug 2015

Last updated on: Aug 07, 2015, 00:00 IST

ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਸੰਸਦ ਦੀ ਕਾਰਵਾਈ ਨਾ ਚਲਣ ਦੇਣ, ਵਾਕਆਊਟ ਕਰਨ ਅਤੇ ਸੰਸਦ ਦੇ ਬਾਹਰ ਧਰਨਾ ਦੇਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੀ ਨਾਕਾਰਾਤਮਕ ਸੋਚ ਕਾਰਨ ਹੀ ਅੱਜ ਕਾਂਗਰਸ ਪਾਰਟੀ ਨਿਘਾਰ ਵੱਲ ਤੇਜੀ ਨਾਲ ਵੱਧ ਰਹੀ ਹੈ । ਮਜੀਠੀਆ ਹਲਕਾ ਮਜੀਠਾ ਦੇ ਪਿੰਡਾਂ ਦੇ ਵਿਕਾਸ ਲਈ ਅੱਜ ਦੂਜੇ ਦਿਨ ਵੀ ਅੱਧੀ ਦਰਜਨ ਪਿੰਡਾਂ ਨੂੰ ਗਰਾਂਟਾਂ ਦੇ ਚੈੱਕ ਵੰਡ ਰਹੇ ਸਨ, ਜਿਨ੍ਹਾਂ ਵਿੱਚ  ਸਰਹਾਲਾ ਨੂੰ ੧੭ ਲੱਖ, ਕਾਦਰਾਬਾਦ ਖੁਰਦ ਨੂੰ ੧੪ ਲੱਖ, ਕਾਦਰਾਬਾਦ ਨੂੰ ੧੮ ਲੱਖ, ਕੋਟਲੀ ਮਲੀਆਂ ਨੂੰ ੨੪ ਲੱਖ, ਬਠੂਚੱਕ ਨੂੰ ੧੭ ਲੱਖ ਅਤੇ ਕੋਟਲੀ ਢੋਲੇਸਾਹ — ਸਰਹਾਲਾ ਸੜਕ ਨੂੰ ੧੦ ਫੁੱਟ ਚੌੜੀ ਕਰਨ ਲਈ ੨੭ ਲੱਖ ਸਮੇਤ ਕੁਲ ੧ ਕਰੋੜ ੧੭ ਲੱਖ ਦੀ  ਗ੍ਰਾਂਟ ਦਿੱਤੀ ਗਈ। ਇਸ ਮੌਕੇ ਉਹਨਾਂ ਵੱਲੋਂ ਦਰਜਨ ਤੋਂ ਵੱਧ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਵੀ ਰੱਖੇ ਗਏ।ਇਸ ਦੌਰਾਨ ਕੋਟਲੀ ਮਲੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਮਹਿਜ਼ ੪੪ ਸੀਟਾਂ 'ਤੇ ਸਿਮਟ ਜਾਣ 'ਤੇ ਵੀ ਕੋਈ ਸਬਕ ਨਹੀਂ ਸਿੱਖਿਆ ਅਤੇ ਜੇ ਕਾਂਗਰਸ ਨੇ ਲੋਕਾਂ ਪ੍ਰਤੀ ਜਵਾਬਦੇਹ ਹੁੰਦਿਆਂ ਚੰਗੇ ਕੰਮ ਕੀਤੇ ਹੁੰਦੇ ਤਾਂ ਇਸ ਦੀ ਅੱਜ ਵਰਗੀ ਮਾੜੀ ਹਾਲਤ ਨਾ ਹੁੰਦੀ। 

ਕਾਂਗਰਸ ਵੱਲੋਂ ਸੰਗਤ ਦਰਸ਼ਨਾਂ 'ਤੇ ਟਿੱਪਣੀ ਕਰਨ 'ਤੇ ਉਹਨਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਭਾਈਚਾਰਕ ਸਾਂਝ ਅਤੇ ਰਾਜ ਦਾ ਵਿਕਾਸ ਸਰਕਾਰ ਦਾ ਮੁੱਖ ਏਜੰਡਾ ਹੈ। ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਸੰਗਤ ਦਰਸ਼ਨਾਂ ਰਾਹੀ ਰਾਜ ਦੇ ਪਿੰਡਾਂ ਦੇ ਵਿਕਾਸ ਵਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਪਰ ਲੋਕਾਂ ਦੀਆਂ ਮੁਸ਼ਕਲਾਂ ਅਤੇ ਵਿਕਾਸ ਲਈ ਸਰਕਾਰ ਦਾ ਲੋਕਾਂ ਤਕ ਪਹੁੰਚਣਾ ਅਤੇ ਲੋਕਾਂ ਦੇ ਮਸਲੇ ਮੌਕੇ 'ਤੇ ਹੱਲ ਹੋਣੇ ਕਾਂਗਰਸ ਨੂੰ ਗਵਾਰਾ ਨਹੀਂ ਹੈ। ਇਸ ਵਿਰੋਧ ਦਾ ਜਵਾਬ ਲੋਕ ਸਮੇਂ ਆਉਣ 'ਤੇ ਕਾਂਗਰਸ ਨੂੰ ਦੇਣਗੇ।  ਇਸ ਮੌਕੇ ਪਿੰਡ ਸਰਹਾਲਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਦਾ ਇੱਕ ਵੱਡਾ ਕੇਂਦਰ ਬਣਾਉਣਾ ਉਹਨਾਂ ਦਾ ਪ੍ਰਮੁੱਖ ਟੀਚਾ ਹੈ ਅਤੇ ਇਸ ਕਾਰਜ ਲਈ ਉਹਨਾਂ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਹਨਾਂ ਸਰਕਾਰ ਵੱਲੋਂ ਉੱਸਾਰੇ ਗਏ ਸਾਂਝ ਕੇਂਦਰਾਂ ਦਾ ਲਾਭ ਉਠਾਉਣ ਲਈ ਵੀ ਕਿਹਾ। ਉਹਨਾਂ ਦੱਸਿਆ ਕਿ ਐੱਸ ਸੀ ਭਾਈਚਾਰੇ ਨੂੰ ਸਹੂਲਤ ਦੇਣ ਲਈ ਮੁਫ਼ਤ ਪਲਾਟ ਅਲਾਟ ਕਰਨ ਦਾ ਕੰਮ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤਾ ਗਿਆ ਹੈ।  

ਇਸ ਮੌਕੇ ਪਿੰਡ ਵਾਸੀਆਂ ਤੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਕਾਰਨ ਅੱਜ ਉਹਨਾਂ ਨੂੰ ਟਿਉੁਬਲਵੈਲ ਬੰਦ ਰੱਖਣੇ ਪੈ ਰਹੇ ਹਨ। ਮਜੀਠੀਆ ਅਨੁਸਾਰ ਅੱਜ ਵੰਡੀਆਂ ਗਰਾਂਟਾਂ ਨਾਲ ਪਿੰਡਾਂ ਦੇ ਮੁੱਖ ਬਾਜ਼ਾਰ ਕੰਕਰੀਟ ਨਾਲ ਬਣਾਏ ਜਾਣਗੇ ਅਤੇ ਫਿਰਨੀਆਂ, ਗਲੀਆਂ-ਨਾਲੀਆਂ ਤੇ ਡੇਰਿਆਂ ਨੂੰ ਜਾਂਦੇ ਰਸਤੇ ਪੱਕੇ ਬਣਾਏ ਜਾਣਗੇ। ਇਸ ਮੌਕੇ ਮੇਜਰ ਸ਼ਿਵੀ, ਪੱਪੂ ਜੈਂਤੀਪੁਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ, ਬੀਡੀਪੀਓ ਜ਼ੀਨਤ ਖ਼ਹਿਰਾ, ਡੀ ਐੱਸ ਪੀ ਵਿਸ਼ਾਲ ਜੀਤ ਸਿੰਘ , ਬਲਵਿੰਦਰ ਸਿੰਘ ਬਲੋਵਾਲੀ, ਡਾ ਤਰਸੇਮ ਸਿੰਘ ਸਿਆਲਕਾ, ਜਗੀਰ ਸਿੰਘ ਸਰਪੰਚ, ਅਜੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਉਪਲ, ਗੁਲਜ਼ਾਰ ਸਿੰਘ, ਮਨੋਹਰ ਹੁੰਦਲ, ਸਵਿੰਦਰ ਸਿੰਘ ਫੌਜੀ, ਦਿਲਬਾਗ ਸਿੰਘ ਲਹਿਰਕਾ, ਨਰਪਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਕਾਦਰਾਬਾਦ, ਸਵਿੰਦਰ ਸਿੰਘ, ਨਿਸ਼ਾਨ ਸਿੰਘ, ਹਰਵਿੰਦਰ ਸਿੰਘ ਸਰਪੰਚ, ਹਿੰਮਤ ਸਿੰਘ, ਗੁਰਕਿਰਪਾਲ ਸਿੰਘ, ਡਾ: ਹਿਰਦੇ ਪਾਲ ਸਿੰਘ,  ਸਰਬਜੀਤ ਸਿੰਘ ਕੋਟਲੀ ਮਲੀਆਂ, ਫ਼ਤਿਹ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ ਬਠੂਚਕ, ਸਰਪੰਚ ਕਸ਼ਮੀਰ ਸਿੰਘ, ਰੇਸ਼ਮ ਸਿੰਘ, ਤਰਲੋਕ ਸਿੰਘ, ਬਾਬਾ ਜਗਤਾਰ ਸਿੰਘ, ਜੋਗਾ ਸਿੰਘ ਨੰਬਰਦਾਰ  ਆਦਿ ਵੀ ਮੌਜੂਦ ਸਨ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD