Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕੈਪਟਨ ਝੂਠੀ ਸ਼ੋਹਰਤ ਲਈ ਬੇਤੁਕੀ ਬਿਆਨਬਾਜ਼ੀ ਨਾ ਕਰਨ-ਪਰਕਾਸ਼ ਸਿੰਘ ਬਾਦਲ

ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ ਆਉਣ ਕੈਪਟਨ, ਭਾਜਪਾ ਪ੍ਰਧਾਨ ਦੇ ਸਾਥੀ ਵਿਰੁੱਧ ਜਾਂਚ ਦਾ ਕੰਮ ਅਜੇ ਜਾਰੀ

Web Admin

Web Admin

5 Dariya News

ਰਈਆ (ਅੰਮ੍ਰਿਤਸਰ) , 08 Aug 2015

Last updated on: Aug 08, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੀ ਸ਼ੋਹਰਤ ਲਈ ਸਸਤੇ ਹੱਥ ਕੰਡੇ ਵਰਤਣ ਤੋਂ ਗੁਰੇਜ਼ ਕਰਨ ਅਤੇ ਝੂਠੀਆਂ ਤੋਹਮਤਾਂ ਲਗਾਉਣ ਤੋਂ ਬਾਜ਼ ਆਉਣ ਦੀ ਸਲਾਹ ਦਿੱਤੀ ਹੈ। ਅੱਜ ਬਾਬਾ ਬਕਾਲਾ ਹਲਕੇ ਦੇ ਤਿੰਨ ਰੋਜ਼ਾ ਸੰਗਤ ਦਰਸ਼ਨ ਦੌਰਾਨ ਰਈਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਦਾ ਕੰਮ ਸ਼ੁਰੂ ਤੋਂ ਹੀ ਬਿਨਾਂ ਸਿਰ ਪੈਰ ਦੋਸ਼ ਲਗਾਉਣ ਦਾ ਰਿਹਾ ਹੈ ਅਤੇ ਪਿਛਲੀ ਸਰਕਾਰ ਵੇਲੇ ਵੀ ਉਸਨੇ ਸਾਡੇ ਪਰਿਵਾਰ 'ਤੇ ਕਈ ਤਰਾਂ ਦੇ ਇਲਜ਼ਾਮ ਲਗਾਏ ਅਤੇ ਉਨਾਂ ਨੂੰ ਸਿੱਧ ਕਰਨ ਲਈ ਟਿੱਲ ਦਾ ਜ਼ੋਰ ਵੀ ਲਗਾਇਆ, ਪਰ ਅਦਾਲਤ ਵਿਚ ਕੋਈ ਵੀ ਦੋਸ਼ ਸੱਚਾ ਸਾਬਤ ਨਹੀਂ ਹੋ ਸਕਿਆ। ਉਨਾਂ ਕੈਪਟਨ ਵੱਲੋਂ ਬਾਦਲ ਪਰਿਵਾਰ 'ਤੇ ਸੱਤਾ ਦੀ ਦੁਰਵਰਤੋਂ ਦੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਬੋਲਦੇ ਕਿਹਾ ਕਿ ਕੈਪਟਨ ਨੂੰ ਆਪਣੀ ਪਿਛਲੀ ਕਾਰੁਗਜ਼ਾਰੀ 'ਤੇ ਝਾਤ ਮਾਰ ਕੇ ਕੇਵਲ ਖ਼ਬਰ ਬਨਾਉਣ ਲਈ ਅਜਿਹੀ ਝੂਠੀ ਬਿਆਨਬਾਜ਼ੀ ਤੋਂ ਬਾਜ਼ ਆਉਣ ਲਈ ਕਿਹਾ। ਸ. ਬਾਦਲ ਨੇ ਕਿਹਾ ਕਿ ਇਹ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਗੱਲ ਹੈ ਅਤੇ ਰਾਜਸੀ ਲੋਕਾਂ ਨੂੰ ਇਹ ਗੱਲ ਸ਼ੋਭਾ ਨਹੀਂ ਦਿੰਦੀ ਕਿ ਉਹ ਆਪਣੇ ਰਾਜਸੀ ਮੁਫਾਦ ਲਈ ਇਕ-ਦੂਜੇ ਵਿਰੁੱਧ ਝੂਠੇ ਬਿਆਨ ਦਾਗਣ। ਉਨਾਂ ਕਿਹਾ ਕਿ ਮੈਂ ਆਪਣੇ 6 ਦਹਾਕਿਆਂ ਦੇ ਰਾਜਸੀ ਜੀਵਨ ਦੌਰਾਨ ਆਪਣੇ ਕਿਸੇ ਰਾਜਸੀ ਵਿਰੋਧੀ ਵਿਰੁੱਧ ਗਲਤ ਬਿਆਨਬਾਜ਼ੀ ਨਹੀਂ ਕੀਤੀ। 

ਭਾਜਪਾ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਦੇ ਸਾਥੀ 'ਤੇ ਨਸ਼ੀਲੇ ਪਦਾਰਥਾਂ ਦੇ ਦੋਸ਼ ਲੱਗੇ ਹੋਣ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਕੇਸ ਦੀ ਜਾਂਚ ਚੱਲ ਰਹੀ ਹੈ ਅਤੇ ਇਸ ਪੜਾਅ 'ਤੇ ਕਿਸੇ ਤਰਾਂ ਦੀ ਰੈਅ ਜਾਂ ਬਿਆਨ ਦੇਣਾ ਚੰਗੀ ਗੱਲ ਨਹੀਂ।ਇਸ ਤੋਂ ਪਹਿਲਾਂ ਜੱਲੂਪੁਰ ਖੇੜਾ, ਫੇਰੂਮਾਨ, ਉਮਰਾਨੰਗਲ, ਬਿਆਸ ਅਤੇ ਰਈਆ ਮੰਡੀ ਵਿਖੇ ਸੰਗਤ ਦਰਸ਼ਨ ਲਈ ਇਕੱਠੇ ਹੋਏ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਕਦੇ ਵੀ ਸੱਤਾ ਵਿਚ ਹੁੰਦੇ ਹੋਏ ਲੋਕ ਹਿੱਤਾਂ ਲਈ ਕੰਮ ਨਹੀਂ ਕੀਤਾ, ਜਦਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿਚ ਸੰਗਤ ਦਰਸ਼ਨ ਕਰ ਰਹੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ 'ਤੇ ਹੋ ਰਹੇ ਹਨ। ਉਨਾਂ ਕਿਹਾ ਕਿ ਸੰਗਤ ਦਰਸ਼ਨਾਂ ਦਾ ਇਕ ਨੁਕਾਤੀ ਪ੍ਰੋਗਰਾਮ ਰਾਜ ਦੇ ਆਮ ਲੋਕਾਂ ਦੀਆਂ ਮੁਸ਼ਿਕਲਾਂ ਦਾ ਹੱਲ ਉਨਾਂ ਦੇ ਘਰ ਜਾ ਕੇ ਕਰਨਾ ਹੈ, ਕਿਉਂਕਿ ਇਸ ਮੌਕੇ ਸਰਕਾਰ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਕੇ 'ਤੇ ਹਾਜ਼ਰ ਹੁੰਦੇ ਹੋਣ ਕਾਰਨ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ। ਉਨਾਂ ਕਿਹਾ ਕਿ ਪੰਜਾਬ ਹੀ ਇਕੋ-ਇਕ ਰਾਜ ਹੈ, ਜਿੱਥੇ ਅਕਾਲੀ-ਭਾਜਪਾ ਸਰਕਾਰ ਵੇਲੇ ਸੰਗਤ ਦਰਸ਼ਨ ਹੁੰਦੇ ਹਨ। ਸ. ਬਾਦਲ ਨੇ ਕਿਹਾ ਕਿ ਇਕ ਹੋਰ ਰਾਜ ਦੇ ਮੁੱਖ ਮੰਤਰੀ ਨੇ ਜਨਤਾ ਦਰਬਾਰ ਦੇ ਨਾਂਅ ਹੇਠ ਅਜਿਹਾ ਕੰਮ ਸ਼ੁਰੂ ਕੀਤਾ ਸੀ, ਪਰ ਉਹ ਸ਼ੁਰੂਆਤ ਵਿਚ ਹੀ ਇਸ ਕੰਮ ਤੋਂ ਭੱਜ ਗਿਆ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੇ 2002 ਤੋਂ 2007 ਤੱਕ ਦੇ ਰਾਜ-ਭਾਗ ਸਮੇਂ ਆਮ ਲੋਕਾਂ ਨੂੰ ਤਾਂ ਕੀ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਨਹੀਂ ਮਿਲਦਾ ਰਿਹਾ। 

ਬਾਦਲ ਨੇ ਨਵੀਂਆਂ-ਨਵੀਆਂ ਆ ਰਹੀਆਂ ਰਾਜਸੀ ਪਾਰਟੀਆਂ ਦੇ ਨਾਅਰਿਆਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੰਦੇ ਕਿਹਾ ਕਿ ਇਹ ਪਾਰਟੀਆਂ ਕੇਵਲ ਆਪਣੇ ਮੁਫਾਦ ਲਈ ਲੋਕਾਂ ਨੂੰ ਸਬਜ਼ਬਾਗ ਵਿਖਾਉਂਦੀਆਂ ਹਨ ਅਤੇ ਮਗਰੋਂ ਸੱਤਾ ਵਿਚ ਆਉਣ 'ਤੇ ਬਾਤ ਨਹੀਂ ਪੁੱਛਦੀਆਂ। ਉਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤ ਲਈ ਸਦਾ ਕੰਮ ਕੀਤਾ ਹੈ ਅਤੇ ਕਰਦਾ ਰਹੇਗਾ। ਸ. ਬਾਦਲ ਨੇ ਅੱਜ ਬਾਬਾ ਬਕਾਲਾ ਹਲਕੇ ਦੀਆਂ 23 ਪੰਚਾਇਤਾਂ ਅਤੇ ਰਈਆ ਨਗਰ ਪੰਚਾਇਤ ਦੇ 13 ਕੌਸਲਰਾਂ ਨਾਲ ਉਨਾਂ ਦੇ ਇਲਾਕੇ ਦੇ ਵਿਕਾਸ ਕੰਮਾਂ ਨੂੰ ਲੈ ਕੇ ਚਰਚਾ ਕੀਤੀ ਅਤੇ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕੀਤਾ। ਅੱਜ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨਾਲ ਹਲਕਾ ਵਿਧਾਇਕ ਸ. ਮਨਜੀਤ ਸਿੰਘ ਮੰਨਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸ਼ਰਮਾ, ਡੀ. ਆਈ. ਜੀ. ਬਾਰਡਰ ਰੇਂਜ ਕੁੰਵਰ ਵਿਜੈ ਪ੍ਰਤਾਪ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਐਸ. ਐਸ. ਪੀ. ਜਸਦੀਪ ਸਿੰਘ, ਐਸ ਡੀ ਐਮ ਵਿਮਲ ਸੇਤੀਆ, ਡੀ ਟੀ ਓ ਲਵਜੀਤ ਕੌਰ ਕਲਸੀ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਦਲਜੀਤ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD