Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸੂਬੇ ਦਾ ਪਹਿਲਾ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋਣ ਲੱਗਾ

Web Admin

Web Admin

5 Dariya News

ਚੰਡੀਗੜ੍ਹ , 09 Aug 2015

ਸੂਬੇ ਦਾ  ਪਹਿਲਾ ਪੰਜਾਬ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਨਰੂਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ ਜੋ ਕਿ ਥੋੜੇ ਸਮੇਂ ਵਿਚ ਹੀ ਲੋਕਾਂ ਲਈ ਵਰਦਾਨ ਬਣ ਕੇ ਉਭਰਿਆ ਹੈ।  ਇਸ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰਾਂ ਵਿਚ ਟੈਸਟ ਲੈਣ ਪਿੱਛੋਂ ਸਿਰਫ 40 ਮਿੰਟਾਂ 'ਚ ਲਰਨਿੰਗ ਲਾਇਸੈਂਸ ਅਤੇ 50 ਮਿੰਟਾਂ 'ਚ ਪੱਕਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ।ਇਸ ਗੱਲ ਦੀ  ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਨੇ ਦੱਸਿਆ ਕਿ 15 ਅਪ੍ਰੈਲ ਤੋਂ ਹੁਣ ਤੱਕ 2876 ਪੱਕੇ ਲਾਇਸੈਂਸ ਅਤੇ 3559 ਲਰਨਿੰਗ ਲਾਇਸੈਂਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕੇਂਦਰ 'ਚ ਅਤਿ-ਆਧੁਨਿਕ ਉਪਕਰਨਾਂ ਦਾ ਇਸਤੇਮਾਲ ਕਰਦਿਆਂ 4 ਪਹੀਆ ਅਤੇ 2 ਪਹੀਆ ਵਾਹਨ ਚਾਲਕਾਂ ਦਾ ਟੈਸਟ ਲਿਆ ਜਾਂਦਾ ਹੈ। ਇਸ ਕੇਂਦਰ ਦੀ ਸਥਾਪਨਾ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਇਕ ਥਾਂ 'ਤੇ ਮਿਲੀ ਹੈ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੀ ਹੈ। ਇਸ ਤੋਂ ਪਹਿਲਾਂ ਡਰਾਇਵਿੰਗ ਲਾਇਸੈਂਸ ਬਣਵਾਉਣ ਲਈ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਸ. ਕੋਹਾੜ ਨੇ ਦੱਸਿਆ ਕਿ ਬਿਨੈ ਕਰਤਾ ਨੂੰ ਸਭ ਤੋਂ ਪਹਿਲਾਂ ਆਪਣੀ ਰਜ਼ਿਸਟਰੇਸ਼ਨ ਕਰਵਾ ਕੇ ਆਨਲਾਈਨ ਫ਼ੀਸ ਭਰਨੀ ਹੈ, ਜਿਸ ਲਈ 3 ਕਾਊਂਟਰ ਬਣੇ ਹੋਏ ਹਨ। ਇਸ ਤੋਂ ਬਾਅਦ ਮੌਕੇ 'ਤੇ ਹੀ ਬਿਨੈ ਕਰਤਾ ਦਾ ਸਿਹਤ ਨਿਰੀਖਣ ਕੀਤਾ ਜਾਂਦਾ ਹੈ। ਬਿਨੈ ਕਰਤਾਵਾਂ ਨੂੰ ਇਕ ਟੱਚ ਸਕਰੀਨ ਟੈਬਲਟ ਉਤੇ ਇਕ ਟੈਸਟ ਦੇਣਾ ਪੈਂਦਾ ਹੈ, ਜਿਸ ਵਿਚ ਗੱਡੀ ਚਲਾਉਣ ਸਬੰਧੀ ਕੁੱਝ ਸਵਾਲ ਹੁੰਦੇ ਹਨ। ਅਖੀਰ 'ਚ ਸਾਰੇ ਬਿਨੈ ਕਰਤਾ ਮੌਕੇ 'ਤੇ ਮੌਜੂਦ ਟਰੈਕ ਉਤੇ ਡਰਾਇਵਿੰਗ ਟੈਸਟ ਦਿੰਦੇ ਹਨ। 4 ਪਹੀਆ ਵਾਹਨਾਂ ਲਈ ਟਰੈਕ ਨੂੰ ਵੱਖ-ਵੱਖ ਥਾਵਾਂ 'ਤੇ ਪਹਾੜ੍ਹੀ ਅਤੇ ਢਲਵੀਂ ਜ਼ਮੀਨ ਦਾ ਰੂਪ ਦਿੱਤਾ ਗਿਆ ਹੈ ਤਾਂ ਜੋ ਗੱਡੀ ਚਲਾਉਣ ਵਾਲੇ ਨੂੰ ਹਰ ਪ੍ਰਕਾਰ ਦੀ ਧਰਾਤਲ 'ਤੇ ਗੱਡੀ ਚਲਾਉਣ ਦਾ ਤਜਰਬਾ ਹੋਵੇ। ਇਹ ਟਰੈਕ 1.25 ਏਕੜ ਖੇਤਰ 'ਚ ਸਥਿਤ ਹੈ।

ਉਨ੍ਹਾਂ ਦੱਸਿਆ ਕਿ ਟੈਸਟ ਪਾਸ ਕਰਨ ਉਪਰੰਤ 40 ਮਿੰਟਾਂ 'ਚ ਲਰਨਿੰਗ ਅਤੇ 50 ਮਿੰਟਾਂ 'ਚ ਪੱਕਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ। ਲੋਕਾਂ ਦੀ ਸਹੂਲਤ ਲਈ ਡਰਾਇਵਿੰਗ ਲਾਇਸੈਂਸ ਦੇ ਸਮਾਰਟ ਕਾਰਡ ਵੀ ਮੌਕੇ 'ਤੇ ਹੀ ਛਾਪ ਕੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਸਾਰਿਆਂ ਨੂੰ ਪ੍ਰਮਾਣਿਤ ਕਰਨ ਲਈ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਕੇਂਦਰ 'ਤੇ ਹੀ ਬੈਠਦੇ ਹਨ, ਜਿੰਨ੍ਹਾਂ ਦੇ ਹਸਤਾਖਰਾਂ ਤੋਂ ਬਾਅਦ ਇਹ ਕਾਰਡ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਮਸ਼ਹੂਰ ਮਾਰੂਤੀ-ਸੁਜ਼ੂਕੀ ਇਸ ਕੇਂਦਰ ਵਿਚ ਡਰਾਇਵਿੰਗ ਟ੍ਰੇਨਿੰਗ ਇੰਸਟੀਚਿਊਟ ਵੀ ਚਲਾਵੇਗੀ ਤਾਂ ਜੋ ਨੌਜਵਾਨਾਂ ਨੂੰ ਡਰਾਇਵਿੰਗ 'ਚ ਪਰਪੱਕ ਕੀਤਾ ਜਾ ਸਕੇ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD