Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੰਡੀਗੜ੍ਹ 'ਵਰਸਿਟੀ ਘੜੂੰਆਂ ਕੈਂਪਸ ਨੂੰ 19 ਦੇਸ਼ਾਂ ਅਤੇ 26 ਪ੍ਰਾਂਤਾਂ ਤੋਂ ਆਏ ਨਵੇਂ ਵਿਦਿਆਰਥੀਆਂ ਦੀ ਬਦੌਲਤ ਮਿਲੀ ਅੰਤਰਰਾਸ਼ਟਰੀ ਦਿੱਖ

ਚੰਡੀਗੜ੍ਹ

Web Admin

Web Admin

5 Dariya News

ਘੜੂੰਆਂ , 10 Aug 2015

Last updated on: Aug 10, 2015, 00:00 IST

ਪੰਜਾਬ ਨੂੰ ਅੰਤਰਰਾਸ਼ਟਰੀ ਵਿੱਦਿਆ ਦਾ ਕੇਂਦਰ ਬਨਾਉਣ ਦੇ ਸੁਪਨੇ ਨੂੰ ਹੁਣ ਬੂਰ ਪੈਣ ਲੱਗ ਪਿਆ ਹੈ। ਵਿੱਦਿਅਕ ਵਰ੍ਹੇ 2015-16 ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਿਆਰਥੀਆਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ। ਯੂਨੀਵਰਸਿਟੀ ਇਸ ਵਰ੍ਹੇ ਅਮਰੀਕਾ, ਕੈਨੇਡਾ, ਥਾਈਲੈਂਡ, ਕੁਵੈਤ, ਮੌਰੀਸ਼ਸ਼ ਅਤੇ ਅਫਰੀਕਾ ਸਮੇਤ ਵਿਸ਼ਵ ਦੇ 19 ਦੇਸ਼ਾਂ ਦੇ ਦੋ ਸੌ ਦੇ ਕਰੀਬ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ 'ਚ ਕਾਮਯਾਬ ਰਹੀ ਹੈ। ਰਾਸ਼ਟਰੀ ਪੱਧਰ 'ਤੇ ਆਪਣੀ ਵਿਲੱਖਣ ਪਹਿਚਾਣ ਬਣਾਉਂਦਿਆਂ ਚੰਡੀਗੜ੍ਹ ਯੂਨੀਵਰਸਿਟੀ ਨੇ 26 ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਦਾ ਭਰੋਸਾ ਜਿੱਤਿਆ ਹੈ। ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ 'ਚ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਆਖਿਆ ਕਿ ਸਾਨੂੰ ਇਸ ਗੱਲ ਦੀ ਤਸੱਲੀ ਹੈ ਕਿ ਏਨੀ ਵੱਡੀ ਗਿਣਤੀ 'ਚ ਕੌਮੀ ਅਤੇ ਕੌਮਾਂਤਰੀ ਵਿਦਿਆਰਥੀਆਂ ਨੇ 'ਵਰਸਿਟੀ ਦੇ ਵਿਸ਼ਵ-ਪੱਧਰੀ ਅਤੇ ਫਲੈਕਸੀਵਲ ਵਿੱਦਿਅਕ ਮਾਡਲ 'ਚ ਭਰੋਸਾ ਪ੍ਰਗਟ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਇੰਡਸਟਰੀ ਨਾਲ ਮਜ਼ਬੂਤ ਗੱਠਜੋੜ ਅਤੇ ਵਿਦਿਆਰਥੀਆਂ ਦੀਆਂ ਅੰਤਰਰਾਸ਼ਟਰੀ ਪ੍ਰਾਪਤੀਆਂ ਸਦਕਾ 'ਵਰਸਿਟੀ ਨੂੰ ਏਸ਼ੀਆ ਦੀ ਸਰਵੋਤਮ ਨਿੱਜੀ ਯੂਨੀਵਰਸਿਟੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਸ਼ੈਸ਼ਨ 2015-16 ਤਹਿਤ 19 ਵੱਖ-ਵੱਖ ਦੇਸ਼ਾਂ ਅਤੇ 26 ਪ੍ਰਾਂਤਾਂ ਦੇ ਵਿਦਿਆਰਥੀਆਂ ਦੇ ਪੁੱਜਣ ਨਾਲ 'ਵਰਸਿਟੀ ਕੈਂਪਸ ਦਾ ਸਮੁੱਚਾ ਵਿੱਦਿਅਕ ਮਾਹੌਲ ਅੰਤਰਰਾਸ਼ਟਰੀ ਰੰਗ ਵਿਚ ਰੰਗਿਆ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਆਰ. ਐੱਸ. ਬਾਵਾ ਨੇ ਨਵੇਂ ਵਿੱਦਿਅਕ ਸ਼ੈਸ਼ਨ ਦੇ ਆਗ਼ਾਜ਼ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਯੂਨੀਵਰਸਿਟੀ ਦੇ ਨਿਯਮਾਂ, ਨੀਤੀਆਂ, ਸਿੱਖਿਆ ਪ੍ਰਬੰਧਾਂ,  ਕਾਰਜ ਪ੍ਰਣਾਲੀਆਂ ਅਤੇ ਕੈਂਪਸ ਲਾਈਫ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਉੱਚੀਆਂ ਵਿੱਦਿਅਕ ਪ੍ਰਾਪਤੀਆਂ ਲਈ ਪੂਰੀ ਸੰਜੀਦਗੀ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਤੋਂ ਯੂਨੀਵਰਸਿਟੀ ਐਰੋਸਪੇਸ ਇੰਜੀਨੀਅਰਿੰਗ, ਮੈਕਾਟ੍ਰੋਨਿਕਸ ਇੰਜੀਨੀਅਰਿੰਗ, ਲਾਅ, ਐਗਰੀਕਲਚਰ ਅਤੇ ਜਰਨਲਿਜ਼ਮ 'ਚ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਪੱਧਰ ਦੇ ਕੋਰਸਾਂ ਤੋਂ ਇਲਾਵਾ ਐੱਮ. ਬੀ. ਏ. ਬੈਂਕਿੰਗ ਐਂਡ ਫਾਈਨੈਂਸ਼ਲ ਇੰਜੀਨੀਅਰਿੰਗ, ਐੱਮ. ਐੱਸ. ਸੀ. ਮੈਥ, ਫੌਰੈਂਸਿਕ ਸਾਇੰਸ ਅਤੇ ਬੀ. ਏ. ਆਦਿ ਵੱਖ-ਵੱਖ ਵਿਸ਼ਿਆਂ 'ਚ ਨਵੇਂ ਕੋਰਸ ਆਰੰਭ ਕਰਨ ਜਾ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਲੱਖਣ ਸਿੱਖਿਆ ਮਾਡਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 'ਵਰਸਿਟੀ ਨੇ ਆਪਣਾ ਵਿੱਦਿਅਕ ਪ੍ਰਬੰਧ ਵਿਸ਼ਵ-ਪੱਧਰੀ ਲੋੜਾਂ ਨੂੰ ਮੱਦੇਨਜ਼ਰ ਰੱਖ ਕੇ ਉਸਾਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਵਿਦਿਆਰਥੀ ਨੂੰ ਆਪਣੇ ਕੋਰਸ ਦੇ ਪ੍ਰਮੁੱਖ ਵਿਸ਼ਿਆਂ ਦੇ ਨਾਲ ਹੋਰ ਸਬੰਧਿਤ ਸਹਾਇਕ ਵਿਸ਼ਿਆਂ ਨੂੰ ਪੜ੍ਹਨ ਦੀ ਛੋਟ ਮਿਲਦੀ ਹੈ। ਵਿਦਿਆਰਥੀ ਡਿਗਰੀ ਦੇ ਪਹਿਲੇ ਸਾਲ ਤੋਂ ਹੀ ਇੰਡਸਟਰੀ ਮਾਹਿਰਾਂ ਦੀ ਅਗਵਾਈ 'ਚ ਪਲੇਸਮੈਂਟ ਦੀ ਉੱਚ ਪੱਧਰੀ ਟ੍ਰੇਨਿੰਗ ਹਾਸਲ ਕਰਦਾ ਅਤੇ ਓਪਨ ਹਾਊਸ ਦੇ ਵਿਲੱਖਣ ਸਮਾਗਮ ਰਾਹੀਂ ਪ੍ਰਬੰਧਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਸਕਦਾ। 

ਇਸ ਤੋਂ ਇਲਾਵਾ ਰੈਲੇਟਿਵ ਗ੍ਰੇਡਿੰਗ ਪ੍ਰਣਾਲੀ, ਨਤੀਜਾ ਤਿਆਰ ਕਰਨ ਤੋਂ ਪਹਿਲਾਂ ਉੱਤਰ ਕਾਪੀਆਂ ਵਿਖਾਉਣ ਦੀ ਸਹੂਲਤ ਅਤੇ ਐਕਸਪੀਰੀਐਂਸ਼ਲ ਲਰਨਿੰਗ ਆਦਿ ਕੁਝ ਹੋਰ ਖ਼ੂਬੀਆਂ ਹਨ, ਜੋ ਸੀ. ਯੂ. ਦੇ ਸਿੱਖਿਆ ਮਾਡਲ ਨੂੰ ਹੋਰਨਾਂ ਵਿੱਦਿਅਕ ਅਦਾਰਿਆਂ ਤੋਂ ਵਿਲੱਖਣ ਸਿੱਧ ਕਰਦੀਆਂ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਉਪ ਕੁਲਪਤੀ ਡਾ. ਬੀ. ਐੱਸ. ਸੋਹੀ ਨੇ ਇਸ ਮੌਕੇ ਨਵੇਂ ਵਿਦਿਆਰਥੀਆਂ ਨੂੰ ਦੱਸਿਆ ਕਿ 'ਵਰਸਿਟੀ ਵੱਲੋਂ ਜਿੱਥੇ ਇੰਡਸਟਰੀ-ਅਕਾਦਮੀਆਂ ਭਾਈਵਾਲੀ ਤਹਿਤ ਮਾਈਕਰਾਫਟ, ਆਈ. ਬੀ. ਐੱਮ., ਟੈੱਕ ਮਹਿੰਦਰਾ, ਵਿਪਰੋ ਜਿਹੀਆਂ ਦਿੱਗਜ ਮਲਟੀਨੈਸ਼ਨਲ ਕੰਪਨੀਆਂ ਨਾਲ ਗੱਠਜੋੜ ਕੀਤੇ ਗਏ ਹਨ, ਉੱਥੇ ਹੀ ਕੌਮਾਂਤਰੀ ਆਦਾਨ-ਪ੍ਰਦਾਨ ਤਹਿਤ 55 ਤੋਂ ਵੱਧ ਚੋਟੀ ਦੀਆਂ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਗੱਠਜੋੜ ਕਾਇਮ ਕੀਤੇ ਗਏ ਹਨ।  

 

Tags: Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD