Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਪਨਸੀਡ ਪ੍ਰੌਸੈਸਿੰਗ ਪਲਾਂਟ ਨੂੰ ਕਰੇਗੀ ਅੱਪਗ੍ਰੇਡ : ਤੋਤਾ ਸਿੰਘ

ਫਰੀਦਕੋਟ ਵਿੱਚ ਜਲਦ ਸ਼ੁਰੂ ਹੋਵੇਗਾ ਬੀਜ ਪਰਖ ਕੇਂਦਰ

ਤੋਤਾ ਸਿੰਘ
ਤੋਤਾ ਸਿੰਘ

Web Admin

Web Admin

5 Dariya News

ਚੰਡੀਗੜ੍ਹ , 11 Aug 2015

Last updated on: Aug 11, 2015, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੀ  ਬੀਜ ਉਤਪਾਦਨ ਸਮਰੱਥਾ ਨੂੰ 1.5 ਲੱਖ ਕੁਇੰਟਲ ਤੋਂ ਵਧਾ ਕੇ ਤਿੰਨ ਲੱਖ ਕੁਇੰਟਲ ਕਰਨ ਦੇ ਮਕਸਦ ਨਾਲ ਜਲਦ ਹੀ ਪਨਸੀਡ ਪ੍ਰੋਸੈਸਿੰਗ ਪਲਾਂਟ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ ਉਕਤ ਪ੍ਰ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਤੋਤਾ ਸਿੰਘ ਨੇ ਅੱਜ ਇੱਥੇ ਕੀਤਾ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਹਾੜੀ ਸੀਜਨ 2015-16 ਦੋਰਾਨ  ਕਿਸਾਨਾਂ ਨੂੰ ਕਣਕ ਦੇ ਬੀਜ ਦੀ ਸਮੇਂ ਸਿਰ ਸਪਲਾਈ ਯਕੀਨ ਬਨਾਉਣ ਲਈ ਆਦੇਸ਼ ਕਰ ਦਿੱਤੇ ਗਏ ਹਨ ਤੋਂ ਜੋ ਇਸ ਸਬੰਧੀ ਸਮਾਂ ਰਹਿੰਦਿਆ ਅਗੇਤੇ ਪ੍ਰਬੰਧ ਕਰ ਲਏ ਜਾਣ।ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਆਦੇਸ਼ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਬੀਜਾਂ ਦੇ ਕੀਮਤ ਅਤੇ ਸਰਕਾਰੀ ਖ੍ਰੀਦ ਏਜੰਸੀਆਂ ਪਨਸੀਡ,ਇਫਕੋ,ਕਰਿਭਕੋ, ਨੇਸ਼ਨਲ ਸੀਡ ਕਾਰਪੋਰੇਸ਼ਨ ਅਤੇ ਪੀ.ਏ.ਯੂ ਵੱਲੋਂ ਹਾੜੀ ਦੇ ਸੀਜਨ ਦੋਰਾਨ ਬੀਜ ਦੀ ਵਿਕਰੀ ਬਾਰੇ ਇੱਕ ਵਿਸਥਾਰਤ ਰਿਪੋਰਟ ਪੇਸ਼ ਕਰੇ ਅਤੇ ਨਾਲ ਹੀ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਨਵੀਆਂ ਵਿਕਸਤ ਤਕਨੀਕ, ਬਿਜਾਈ ਲਈ ਡਰਿੱਲ ਮਸ਼ੀਨ ਦੀ ਵਰਤੋਂ, ਵੱਧ ਝਾੜ ਦੇਣ ਵਾਲੇ ਬੀਜ ਦੀ ਕਿਸਮ, ਬੀਜਾਈ ਉਪਰੰਤ ਕਣਕ ਦੀ ਫਸਲ ਨੂੰ ਬੀਮਾਰੀ ਤੋਂ ਬਚਾਉਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਕਿਸਨਾਂ ਨੂੰ ਖੇਤੀ ਮਾਹਰਾਂ ਤੋਂ ਸਿੱਧੀ ਸਲਾਹ ਲੈਣ ਸਬੰਧੀ ਪੀ.ਏ.ਯੂ ਵੱਲੋਂ ਸ਼ੂਰੂ ਕੀਤੀ ਗਈ ਸੇਵਾ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਸਮੈਂ ਸਿਰ ਬਜਾਈ ਕਰਨ ਬਾਰੇ ਲੀਫਲੈਟ, ਪੰਫਲੈਟ ਆਦਿ ਛਪਵਾ ਕੇ ਵੰਡੇ ਜਾਣ ਲਈ ਕਿਹਾ ਗਿਆ ਹੈ, ਤਾਂ ਜੋ ਫਸਲ ਦਾ ਝਾੜ ਅਤੇ ਗੁਣਵੰਤਾ ਨੂੰ ਵਧਾਇਆ ਜਾ ਸਕੇ।

ਉਨ੍ਹਾ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੇ ਉਤਮ ਕਿਸਮ ਦੇ ਬੀਜਾਂ ਵਰਤੋਂ ਕਰਨ ਲਈ ਉਤਸ਼ਾਹਤ ਕਰਨ ਤੋਂ ਇਲਾਵਾ ਕੁਝ ਪਿੰਡਾਂ ਦੀ ਨਿਸ਼ਾਨਦੇਹੀ ਸੀਡ ਵੀਲੇਜ ਵੱਜੋਂ ਕੀਤੀ ਜਾ ਰਹੀ ਹੈ ।ਇਸ ਤੋਂ ਇਲਾਵਾ ਬੀਜ ਤਿਆਰ ਕਰਨ ਦੇ ਇੱਛੁਕ ਕਿਸਾਂਨਾਂ ਨੂੰ ਪੂਰੀ ਸਿਖਲਾਈ ਦਿੱਤੀ ਜਾਵੇਗੀ ਕਿ ਕਿਸ ਤਰ੍ਹਾ ਵਧੀਆ ਕਿਸਮ ਦਾ ਬੀਜ ਤਿਆਰ ਕੀਤਾ ਜਾ ਸਕਦਾ ਹੈ ।ਖੇਤੀਬਾੜੀ ਮੰਤਰੀ ਨੇ ਅਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਜਮੀਨ ਅਤੇ ਪੋਣ ਪਾਣੀ ਅਨੁਸਾਰ ਕਣਕ ਦੀਆਂ ਐਚ.ਡੀ-3086,ਐਚ.ਡੀ -2967 ਅਤੇ ਡਬਲਿਊ ਐਚ -1105 ਕਿਸਮਾਂ ਬਹੁਤ ਲਾਭਕਾਰੀ ਹਨ ਅਤੇ ਰਾਜ ਦੇ ਕਿਸਾਨਾਂ ਨੂੰ ਇਹ ਬੀਜ ਉਪਲੰਬਧ ਕਰਵਾਉਣ ਲਈ ਇਨ੍ਹਾ ਕਿਸਮਾਂ ਦੇ ਬੀਜਾਂ ਦੀ ਖ੍ਰੀਦ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਬੀਜਾਂ ਦੀ ਗੁਣਵੰਤਾ ਨੂੰ ਬਣਾਈ ਰੱਖਣ ਲਈ ਪੰਜਾਬ ਖੇਤੀ ਬਾੜੀ ਯੂਨੀਵਰਸਿਟੀ ਵਿਖੇ ਏਅਰ ਕੰਡੀਸ਼ਨਡ ਗੁਦਾਮ ਦੀ ਉਸਾਰੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬੀਜ ਉਤਪਾਦਕ ਕਿਸਾਨਾਂ ਨੂੰ ਕਣਕ ਦੀ ਸਫਾਈ ਕਰਨ ਵਾਲੀਆਂ ਮਸ਼ੀਨਾਂ ਸਸਤੀਆਂ ਦਰਾਂ ਤੇ ਮੁਹੱਈਆ ਕਰਵਾਈਆ ਜਾਣਗੀਆਂ। ਉਨ੍ਹਾਂ ਕਿਹਾ ਕਿ ਪਨਸੀਡ ਵੱਲੋਂ ਬੀਜ ਉਤਪਾਦਕ ਕਿਸਾਨਾਂ ਨੂੰ ਰਜਿਸਟਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 400/-ਰੁਪਏ ਪ੍ਰਤੀ ਕੁਇੰਟਲ ਪ੍ਰੀਮੀਅਮ ਦਿੱਤਾ ਜਾਵੇਗਾ ਜੋ ਕਿ ਸਰਕਾਰ ਵੱਲੋਂ ਮਿੱਥੇ ਗਏ ਭਾਅ ਤੋਂ ਇਲਾਵਾ ਹੋਵੇਗਾ ।ਇਸ ਕਾਰਜ ਦੀ ਨਿਗਰਾਨੀ ਸੀਡ ਸਰਟੀਫੀਕੇਸ਼ਨ ਅਥਾਰਟੀ ਵੱਲੋਂ ਕੀਤੀ ਜਾਵੇਗੀ । ਉਨਾਂ੍ਹ ਇਹ ਵੀ ਐੈਲਾਨ ਕੀਤਾ ਕਿ ਫਰੀਦਕੋਟ ਵਿਚ ਬੀਜ ਟੈਸਟਿੰਗ ਲੈਬਾਟਰੀ ਜਲਦ ਹੀ ਸਥਾਪਤ ਕੀਤੀ ਜਾ ਰਹੀ ਹੈ ।

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD