Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਿੰਡ ਭਾਗੋ ਮਾਜਰਾ ਵਿਖੇ ਖੁੱਲਣ ਵਾਲੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ : ਤੇਜਿੰਦਰ ਪਾਲ ਸਿੰਘ ਸਿੱਧੂ

ਡਿਪਟੀ ਕਮਿਸ਼ਨਰ ਨੇ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਭਾਗੋਮਾਜਰਾ ਵਿਖੇ ਜ਼ਿਲ੍ਹੇ
ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਭਾਗੋਮਾਜਰਾ ਵਿਖੇ ਜ਼ਿਲ੍ਹੇ 'ਚ ਪਹਿਲੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਦਾ ਨੀਂਹ ਪੱਥਰ ਰੱਖਦੇ ਹੋਏ। ਉਨ੍ਹਾਂ ਨਾਲ ਕਾਰਜਕਾਰੀ ਡਾਇਰੈਕਟਰ ਸ੍ਰੀ ਕੇ.ਵੀ ਬ੍ਰਹਮਾਜੀ ਰਾਓ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ , 12 Aug 2015

Last updated on: Aug 12, 2015, 00:00 IST

ਪੰਜਾਬ ਨੈਸ਼ਨਲ ਬੈਂਕ  ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਭਾਰਤ ਸਰਕਾਰ ਦੇ ਦਿਹਾਤੀ ਵਿਕਾਸ ਮੰਤਰਾਲਿਆ ਦੇ ਸਹਿਯੋਗ ਨਾਲ ਐਸ.ਏ.ਐਸ.ਨਗਰ ਨੇੜਲੇ ਪਿੰਡ ਭਾਗੋ ਮਾਜਰਾ ਵਿਖੇ ਖੁੱਲਣ ਵਾਲੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਇਸ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਨੌਜਵਾਨ ਇਸ ਸੰਸਥਾ ਤੋਂ ਸਵੈ-ਰੋਜਗਾਰ ਕਿੱਤਿਆਂ ਦੀ ਮੁਫ਼ਤ ਸਿਖਲਾਈ ਹਾਸ਼ਲ ਕਰਕੇ ਆਪਣੇ ਰੋਜਗਾਰ ਖੋਲ੍ਹ ਸਕਣਗੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ  3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ।ਸਿੱਧੂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਜੋ ਕਿ ਜ਼ਿਲ੍ਹੇ ਦਾ ਲੀਡ ਬੈਂਕ ਹੈ ਵੱਲੋਂ ਦਿਹਾਤੀ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੀ ਸਿਖਲਾਈ ਦੇਣ ਲਈ ਕੀਤੇ ਜਾਣ ਵਾਲੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਰਾਜ ਵਿੱਚ ਹੂਨਰ ਵਿਕਾਸ ਤੇ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਰੋਜ਼ਗਾਰ ਤੇ ਲੱਗ ਸਕਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਹ ਸੰਸਥਾ ਵੀ ਹੂਨਰ ਵਿਕਾਸ ਲਈ ਇੱਕ ਧੁਰੇ ਦਾ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਏਕੜ ਜਮੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਇਸ ਮੌਕੇ ਖਾਸ ਕਰਕੇ ਪਿੰਡਾਂ ਦੇ ਨੌਜਵਾਨਾਂ ਨੂੰ ਆਖਿਆ ਕਿ ਉਹ ਸਰਕਾਰੀ ਨੌਕਰੀਆਂ ਜਿਹੜੀਆਂ ਕਿ ਬਹੁਤ ਹੱਦ ਤੱਕ ਸੀਮਤ ਹੁੰਦੀਆਂ ਹਨ ਉਨ੍ਹਾਂ ਦੀ ਬਜਾਏ ਆਪਣੇ ਸਵੈ –ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਸਿਖਲਾਈ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਨੂੰ ਤਰਜੀਹ ਦੇਣ ਜਿਸ ਨਾਲ ਚੋਖੀ ਆਮਦਨ ਵੀ ਹੁੰਦੀ  ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾਂ ਨੂੰ ਚਲਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੰਸਥਾ ਦੀ ਬਣਨ ਵਾਲੀ ਅਧੁਨਿਕ ਇਮਾਰਤ ਅੰਦਰ ਫੱਲ ਅਤੇ ਫੁੱਲਦਾਰ ਰੁੱਖ ਵੀ ਲਗਾਏ ਜਾਣਗੇ। ਉਨ੍ਹਾਂ ਪ੍ਰਬੰਧਕਾਂ ਨੂੰ ਇਸ ਸੰਸਥਾ ਦੀ ਇਮਾਰਤ ਦੇ ਨਿਰਮਾਣ ਕਾਰਜ ਨੂੰ ਜਲਦੀ ਤੋਂ ਜਲਦੀ ਕਰਨ ਲਈ ਵੀ ਆਖਿਆ।ਇਸ ਮੋਕੇ ਕਾਰਜਕਾਰੀ ਡਾਇਰੈਕਟਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਕੇ.ਵੀ ਬ੍ਰਹਮਾਜੀ ਰਾਓ ਨੇ ਦੱਸਿਆ ਕਿ ਭਾਗੋ ਮਾਜਰਾ ਵਿਖੇ ਸਥਾਪਿਤ ਕੀਤੀ ਜਾਣ ਵਾਲੀ ਦਿਹਾਤੀ ਸੈਲਫ ਰੋਜਗਾਰ ਸਿਖਲਾਈ ਇੰਸਟੀਚਿਊਟ ਦੀ ਇਮਾਰਤ ਦਾ ਕੰਮ ਜੂਨ 2016 ਤੱਕ ਮੁਕੰਮਲ ਕਰ ਲਿਆ ਜਾਵੇਗਾ। ਜਿਥੇ  ਕਿ ਇਸ ਇਲਾਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਸ ਸੰਸਥਾ ਵਿੱਚ ਸਿਖਿਆਰਥੀਆਂ ਲਈ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਹੋਵੇਗਾ। 

ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 585 ਜ਼ਿਲਿਆਂ ਵਿੱਚ ਦਿਹਾਤੀ ਸਵੈ ਰੋਜ਼ਗਾਰ ਟਰੇਨਿੰਗ ਇਸਟੀਚਿਊਟ ਖੋਲ੍ਹੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ 22 ਲੱਖ ਦੇ ਕਰੀਬ ਸਿਖਿਆਰਥੀ ਵੱਖ-ਵੱਖ ਕੋਰਸ ਕਰ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 13 ਲੱਖ 7 ਹਜ਼ਾਰ ਸਿਖਿਆਰਥੀਆਂ ਵੱਲੋਂ ਆਪਣੇ ਸਵੈ-ਰੋਜ਼ਗਾਰ ਧੰਦੇ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਪਿੰਡ ਭਾਗੋ ਮਾਜਰਾ ਨੂੰ ਅਪਣਾਇਆ ਜਾਵੇਗਾ ਅਤੇ ਇਸ ਪਿੰਡ ਦੀਆਂ 51 ਲੜਕੀਆਂ ਨੂੰ ਮੁਫ਼ਤ ਵਿਦਿਆ ਦੁਆਈ ਜਾਵੇਗੀ । ਪਿੰਡ ਵਿੱਚ ਸੋਲਰ ਲਾਈਟਾਂ ਦੇ ਨਾਲ ਲਾਇਬ੍ਰੇਰੀ ਅਤੇ ਖੇਡ ਸਟੇਡੀਅਮ ਵੀ ਬਣਵਾÎਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਆਰ.ਕੇ. ਸੈਣੀ ਨੇ ਦੱਸਿਆ ਕਿ ਆਰਸੇਟੀ ਵੱਲੋਂ ਜ਼ਿਲ੍ਹੇ ਵਿੱਚ ਪਿੰਡ ਪੱਧਰ ਤੇ 4578 ਨੌਜਵਾਨ ਲੜਕੇ  ਲੜਕੀਆਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੇ ਕੋਰਸਾਂ ਦੀ ਸਿਖਲਾਈ ਦੁਆਈ ਗਈ ਹੈ ਜਿਨ੍ਹਾਂ ਵਿੱਚੋ 2668 ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੇ ਆਪਣੇ ਧੰਦੇ ਸ਼ੁਰੂ ਕਰਕੇ ਚੌਖੀ  ਆਮਦਨੀ ਕਰ ਰਹੇ ਹਨ। ਸਮਾਗਮ ਨੂੰ ਫੀਲਡ ਜਨਰਲ ਮੈਨੇਜਰ ਸ੍ਰੀ ਹਰਪਾਲ ਸਿੰਘ, ਜੀ.ਐਮ ਹੈਡਕੁਆਟਰ ਡਾ. ਰਕੇਸ ਗੁਪਤਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖਰੜ ਸ੍ਰੀ ਰੇਸਮ ਸਿੰਘ, ਆਰਸੇਟੀ ਦੇ ਡਾਇਰੈਕਟਰ ਸ੍ਰੀ ਜਸਵਿੰਦਰ ਸਿੰਘ, ਸਰਪੰਚ ਭਾਗੋਮਾਜਰਾ ਸ੍ਰੀ ਜਸਵਿੰਦਰ ਸਿੰਘ ਸਮੇਤ ਹੋਰ ਬੈਂਕ ਅਧਿਕਾਰੀ ਅਤੇ ਪਤਵੰਤੇ ਨੁੰ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD