Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਦੇਸ਼ ਦੀ ਅਜ਼ਾਦੀ ਨੂੰ ਕਾਇਮ ਰੱਖਣ ਲਈ ਅਸੀਂ ਦੇਸ਼ ਦੀ ਏਕਤਾ ਅਤੇ ਆਪਸੀ ਭਾਈਚਾਰਾ ਬਰਕਰਾਰ ਰੱਖੀਏ :ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Aug 2015

Last updated on: Aug 15, 2015, 00:00 IST

ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਅਤੇ ਸ਼ੋਸ਼ਲ ਵੈਲਫੇਅਰ ਕਲਚਰਲ ਅਤੇ ਸਪੋਰਟਸ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਅੱਜ ਦੇਸ਼ ਦਾ ਅਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਸਮਾਗਮ ਵਿਚ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ। ਇਸ ਮੌਕੇ ਵਿਧਾਇਕ ਸ੍ਰ. ਸਿੱਧੂ ਨੇ ਹਾਜ਼ਰ ਲੋਕਾਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜਿਹੜੀ ਅਜ਼ਾਦੀ ਦਾ ਅੱਜ ਅਸੀਂ ਨਿੱਘ ਮਾਣ ਰਹੇ ਹਾਂ, ਇਹ ਸਾਨੂੰ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਹੁਣ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਦੇਸ਼ ਦੀ ਅਜ਼ਾਦੀ ਨੂੰ ਕਾਇਮ ਰੱਖਣ ਲਈ ਅਸੀਂ ਦੇਸ਼ ਦੀ ਏਕਤਾ ਅਤੇ ਆਪਸੀ ਭਾਈਚਾਰਾ ਬਰਕਰਾਰ ਰੱਖੀਏ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਅਜ਼ਾਦੀ ਦੀ ਜੰਗ ਲੜਨ ਵਾਲੇ ਮਹਾਨ ਦੇਸ਼ ਭਗਤਾਂ ਦੀਆਂ ਜੀਵਨੀਆਂ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਸਾਡੇ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਭਾਰਤੀਆਂ ਨੂੰ ਅਜ਼ਾਦੀ ਦਿਵਾਈ ਤਾਂ ਕਿ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਇਸ ਮੌਕੇ ਵਿਧਾਇਕ ਸ੍ਰ. ਸਿੱਧੂ ਨੇ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਪ੍ਰਧਾਨ ਐੱਸ.ਡੀ. ਸ਼ਰਮਾ, ਮਾ. ਰਾਮ ਸਰੂਪ ਜੋਸ਼ੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮੀਤ ਪ੍ਰਧਾਨ ਸ੍ਰੀਮਤੀ ਸਤਪਾਲ ਕੌਰ ਤੂਰ, ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਹਰਪ੍ਰੀਤ ਕੌਰ ਸਕੱਤਰ,  ਬੀ.ਐੱਸ ਗਰੇਵਾਲ, ਚੌ. ਹਰੀਪਾਲ ਚੋਲਟਾ ਕਲਾਂ, ਬੀ.ਸੀ. ਪ੍ਰੇਮੀ, ਇੰਦਰਜੀਤ ਸਿੰਘ ਖੋਖਰ, ਸੁਖਦੇਵ ਸਿੰਘ ਵੜੈਚ, ਰਜਿੰਦਰ ਸਿੰਘ ਧਰਮਗੜ੍ਹ, ਪ੍ਰਦੀਪ ਪੱਪੀ, ਗੁਰਪਾਲ ਸਿੰਘ, ਸੁਨੀਲ ਕੁਮਾਰ ਐੱਮ.ਸੀ ਖਾਨਪੁਰ, ਜਸਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਦਵਿੰਦਰ ਬੱਬੂ ਕੁਲਵਿੰਦਰ ਸਰਮਾ, ਦਿਲਬਰ ਖਾਨ, ਮਨਮੋਹਨ ਸਿੰਘ, ਰਮਨੀਤ ਸਿੰਘ, ਤਰਸੇਮ ਸਿੰਘ ਖੋਖਰ, ਮਨਜੀਤ ਸਿੰਘ ਤੰਗੋਰੀ, ਮਨੀਸ਼ ਮਲਹੋਤਰਾ, ਸੀ.ਕੇ. ਸਿੰਗਲਾ, ਐੱਚ.ਐੱਸ. ਢਿੱਲੋ. ਆਦਿ ਵੀ ਹਾਜ਼ਰ ਸਨ।

 

Tags: SIDHU , RAJA , SHARMA , CONGRESS , PADIAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD