Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਦਲ ਆਪਣੇ ਵਿਧਾਇਕਾਂ ਨੂੰ ਤਾਂ ਸੰਤੁਸ਼ਟ ਕਰ ਨਹੀਂ ਸਕੇ, ਲੋਕਾਂ ਦੀ ਕੀ ਗੱਲ ਕਰਨੀ: ਕੈਪਟਨ ਅਮਰਿੰਦਰ

Web Admin

Web Admin

5 Dariya News (Ajay Pahwa)

ਈਸੜੂ (ਲੁਧਿਆਣਾ) , 16 Aug 2015

Last updated on: Aug 16, 2015, 00:00 IST

ਲੋਕ ਸਭਾ 'ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਬਾਦਲ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਤਾਂ ਸੰਤੁਸ਼ਟ ਕਰ ਨਹੀਂ ਸਕੇ ਹਨ, ਅਜਿਹੇ 'ਚ ਲੋਕਾਂ ਦੀ ਕੀ ਗੱਲ ਕਰਨੀ।

ਸਥਾਨਕ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਬੇਤੇ ਦਿਨ ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ 'ਚ ਅਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਹੁਣ ਸਿਰਫ ਕਾਂਗਰਸੀ ਵਿਧਾਇਕ ਜਾਂ ਆਗੂ ਹੀ ਨਹੀਂ ਪੱਖਪਾਤ ਦੇ ਦੋਸ਼ ਲਗਾ ਰਹੇ, ਬਲਕਿ ਅਕਾਲੀ ਵਿਧਾਇਕਾਂ ਨੇ ਵੀ ਬਾਦਲ ਸਰਕਾਰ ਖਿਲਾਫ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਨੇ ਅਕਾਲੀ ਵਿਧਾਇਕਾਂ 'ਚ ਨਿਰਾਸ਼ਾ ਹੋਣ ਬਾਰੇ ਉਨ੍ਹਾਂ 'ਤੇ ਅਫਵਾਹ ਫੈਲ੍ਹਾਉਣ ਦਾ ਦੋਸ਼ ਲਗਾਉਣ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅਕਾਲੀ ਵਿਧਾਇਕ ਸਰ੍ਹੇਆਮ ਬਾਦਲਾਂ 'ਤੇ ਪੱਖਪਾਤ ਦਾ ਦੋਸ਼ ਲਗਾ ਰਹੇ ਹਨ, ਇਸ ਤੋਂ ਵੱਧ ਬਾਦਲ ਹੋਰ ਕੀ ਸਬੂਤ ਚਾਹੁੰਦੇ ਹਨ?

ਇਸ ਮੌਕੇ ਕੋਟਲੀ ਨੂੰ ਸ਼ਾਨਦਾਰ ਇਕੱਠ ਕਰਨ ਲਈ ਵਧਾਈ ਦਿੰਦਿਆਂ, ਜਿਸਨੇ ਅਕਾਲੀਆਂ ਸਮੇਤ ਹੋਰਨਾਂ ਦੀਆਂ ਸਿਆਸੀ ਕਾਨਫਰੰਸਾਂ ਨੂੰ ਫਿੱਕਾ ਕਰ ਦਿੱਤਾ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਲੋਕਾਂ ਵਿਚਾਲੇ ਅਕਾਲੀਆਂ ਖਿਲਾਫ ਵੱਡੇ ਪੱਧਰ 'ਤੇ ਗੁੱਸੇ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਕਦੇ ਵੀ ਅਜਿਹੀ ਮਾੜੀ ਸਰਕਾਰ ਨਹੀਂ ਦੇਖੀ, ਜਿਹੜੀ ਹਰ ਮੋਰਚੇ 'ਤੇ ਫੇਲ੍ਹ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਬਾਦਲਾਂ ਖਿਲਾਫ ਗੁੱਸਾ ਸਮਝਣਯੋਗ ਹੈ, ਕਿਉਂਕਿ ਬਾਦਲਾਂ ਨੇ ਹਰੇਕ ਚੀਜ਼ ਨੂੰ ਆਪਣੇ ਕਬਜ਼ੇ ਕਰ ਲਿਆ ਹੈ। ਇਸ ਲੜੀ ਹੇਠ ਰੇਤ ਦੀ ਖੁਦਾਈ, ਸ਼ਰਾਬ ਦੇ ਵਪਾਰ, ਟਰਾਂਸਪੋਰਟ ਜਾਂ ਕੇਬਲ ਨੇਟਵਰਕ ਸਮੇਤ ਹਰੇਕ ਚੀਜ਼ 'ਤੇ ਕਬਜ਼ੇ ਦਾ ਬਾਦਲ ਗੈਂਗ ਨਾਲ ਨਜ਼ਦੀਕੀ ਸਬੰਧ ਹੈ। ਕਦੋਂ ਇਨ੍ਹਾਂ ਦੀ ਲਾਲਚ ਖਤਮ ਹੋਵੇਗੀ।ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਬਾਦਲ ਨੂੰ ਆਪਣੇ ਪਿਤਾ ਕੋਲੋਂ ਸਿਰਫ 80 ਏਕੜ ਜੱਦੀ ਜ਼ਮੀਨ ਮਿਲੀ ਸੀ ਤੇ ਹੁਣ ਇਨ੍ਹਾਂ ਦੀ ਜਾਇਦਾਦ ਹੋਟਲਾਂ ਤੇ ਟਰਾਂਸਪੋਰਟ ਬਿਜਨੇਸ ਸਮੇਤ ਹਜ਼ਾਰਾਂ ਕਰੋੜਾਂ ਰੁਪਏ ਦੀ ਹੈ। ਉਹ ਬਾਦਲ ਨੂੰ ਸਵਾਲ ਕਰਨਾ ਚਾਹੁੰਦੇ ਹਨ ਕਿ ਕਿਸ ਜਾਦੂ ਦੀ ਛੜੀ ਨਾਲ ਉਨ੍ਹਾਂ ਨੇ 80 ਏਕੜ ਜ਼ਮੀਨ ਤੋਂ ਹਜ਼ਾਰਾਂ ਕਰੋੜਾਂ ਰੁਪਏ ਇਕੱਠੇ ਕਰ ਲਏ ਹਨ, ਜਦਕਿ ਆਮ ਗਰੀਬ ਕਿਸਾਨ ਆਪਣੀ ਦਾਲ ਰੋਟੀ ਦਾ ਗੁਜਾਰਾ ਵੀ ਨਾ ਕਰ ਪਾਉਣ ਕਾਰਨ ਆਤਮ ਹੱਤਿਆ ਕਰ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਕਰਦਿਆਂ ਚੇਤਾਵਨੀ ਦਿੱਤੀ ਕਿ ਬਾਦਲ ਕੋਈ ਚਲਾਕੀ ਕਰ ਸਕਦੇ ਹਨ, ਕਿਉਂਕਿ ਜਦੋਂ ਵੀ ਇਹ ਆਪਣੀ ਕੁਰਸੀ ਨੂੰ ਖਤਰਾ ਮਹਿਸੂਸ ਕਰਦੇ ਹਨ, ਤਾਂ ਇਹ ਪੰਜਾਬ ਦੇ ਹਾਲਾਤ ਖਰਾਬ ਕਰਦਿਆਂ ਚਲਾਕੀਆਂ ਵਰਤਦੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਗੁਰਕੀਰਤ ਕੋਟਲੀ ਨੇ ਕੈਪਟਨ ਅਮਰਿੰਦਰ ਦਾ ਰੈਲੀ 'ਚ ਸ਼ਾਮਿਲ ਹੋਣ ਲਈ ਸੱਦਾ ਸਵੀਕਾਰ ਕਰਨ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਕੈਪਟਨ ਅਮਰਿੰਦਰ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨਗੇ ਅਤੇ ਲੋਕ ਬੇਸਬ੍ਰੀ ਨਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦਾ ਇੰਤਜ਼ਾਰ ਕਰ ਰਹੇ ਹਨ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਪ੍ਰਨੀਤ ਕੌਰ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਸਾਧੂ ਸਿੰਘ ਧਰਮਸੋਤ,ਬੀਬੀ ਹਰਚੰਦ ਕੌਰ, ਨਵਤੇਜ਼ ਚੀਮਾ, ਕਰਨ ਕੌਰ ਬਰਾੜ, ਪਰਮਿੰਦਰ ਪਿੰਕੀ, ਤੇਜ਼ ਪ੍ਰਕਾਸ਼, ਸੁਖ ਸਰਕਾਰੀਆ, ਮੁਹੰਮਦ ਸਦੀਕ ਵੀ ਮੌਜ਼ੂਦ ਰਹੇ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD