Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਾਬਕਾ ਸੈਨਿਕਾ /ਵਿਧਵਾਵਾਂ ਅਤੇ ਬੱਚਿਆਂ ਨੂੰ ਵੱਖ ਵੱਖ ਸਕੀਮਾਂ ਤਹਿਤ 27 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ

ਸਾਬਕਾ ਸੈਨਿਕ ਅਤੇ ਵਿਧਵਾਵਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ,ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਸੈਨਿਕ ਬੋਰਡ ਦੀ ਹੋਈ ਮੀਟਿੰਗ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Aug 2015

Last updated on: Aug 17, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ' ਸਾਬਕਾ ਸੈਨਿਕ/ ਵਿਧਵਾਵਾਂ ਅਤੇ ਬੱਚਿਆਂ ਨੂੰ ਵੱਖ ਵੱਖ ਸਕੀਮਾਂ ਤਹਿਤ 27 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਸੈਨਿਕ ਸਦਨ ਵਿਖੇ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ  ਇੰਸਟੀਚਿਊਟ ਆਫ ਮੈਨੇਜਮੈਂਟ ਟੈਕਨੋਲੋਜੀ ਸੈਂਟਰ ਖੋਲ੍ਹਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲਾ੍ਹ ਸੈਨਿਕ ਬੋਰਡ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲਾ੍ਹ ਸੈਨਿਕ ਬੋਰਡ ਦੀ ਪਲੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਸਿੱਧੂ ਨੇ ਇਸ ਮੌਕੇ ਦੱਸਿਆ ਕਿ ਜਿਲ੍ਹੇ 'ਚ ਰਹਿੰਦੇ ਸਾਬਕਾ ਸੈਨਿਕਾਂ / ਵਿਧਵਾਵਾਂ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹੇ ਦੇ ਦਫਤਰਾਂ ਵਿਚ ਉਨਾਂ੍ਹ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। 

ਉਨਾਂ ਇਸ ਮੌਕੇ ਐਸ.ਪੀ. (ਹ.ਕੁ) ਸ੍ਰੀ ਹਰਪਾਲ ਸਿੰਘ ਸੰਧੂ ਨੂੰ ਵੀ ਆਖਿਆ ਕਿ ਜੇਕਰ ਥਾਣਿਆਂ ਵਿਚ ਕਿਸੇ ਸਾਬਕਾ ਸੈਨਿਕ/ਵਿਧਵਾਵਾਂ ਜਾਂ ਫੌਜ ਵਿਚ ਨੌਕਰੀ ਕਰ ਰਹੇ ਕਿਸੇ ਵੀ ਫੌਜੀ ਅਫਸਰ ਜਾਂ ਸੈਨਿਕਾਂ ਨੂੰ ਕੋਈ ਕੰਮ ਪੈਂਦਾ ਹੈ ਤਾਂ ਉਸ ਨੂੰ ਬਿਨਾਂ ਦੇਰੀ ਤੋਂ ਨਿਪਟਾਇਆ ਜਾਵੇ। ਉਨਾਂ੍ਹ ਇਸ ਮੌਕੇ ਜਿਲਾ੍ਹ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਦਿਆਂ ਆਖਿਆ ਕਿ ਸਾਬਕਾ ਸੈਨਿਕਾਂ / ਵਿਧਵਾਵਾਂ  ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਿਨਾਂ੍ਹ ਕਿਸੇ ਦੇਰੀ ਤੋਂ ਦੇਣ ਨੂੰ ਯਕੀਨੀ ਬਣਾਈਆਂ ਜਾਣ।ਇਸ ਮੌਕੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ (ਸੇਵਾ ਮੁਕਤ) ਪਰਮਿੰਦਰ ਸਿੰਘ ਨੇ ਸਾਬਕਾ ਸੈਨਿਕਾਂ / ਵਿਧਵਾਵਾਂ, ਪੁਰਸਕਾਰ ਵਿਜੇਤਾਵਾਂ/ਜੰਗੀ ਵਿਧਾਵਵਾਂ ਨੂੰ ਇਸ ਸਾਲ ਹੁਣ ਤੱਕ ਦਿੱਤੀਆਂ ਗਈਆਂ ਸਹੂਲਤਾਂ ਅਤੇ ਗਰਾਂਟਾਂ ਬਾਰੇ ਹਾਊਸ ਨੂੰ ਜਾਣੂ ਕਰਾਇਆ । 

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਡੀ.ਏ, ਆਈ.ਐਮ.ਏ ਅਤੇ ਓ.ਟੀ.ਏ ਵਿਚ ਟ੍ਰੇਨਿੰਗ ਕਰ ਰਹੇ ਕੈਡਿਟਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕੈਡਿਟ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮੀਟਿੰਗ ਵਿਚ ਉਪ ਪ੍ਰਧਾਨ ਜਿਲਾ੍ਹ ਸੈਨਿਕ ਬੋਰਡ ਕਰਨਲ ਰਿਟਾਇਰਡ ਸ੍ਰੀ ਹਰਦੇਵ ਸਿੰਘ ਨੇ  ਜਿਲਾ੍ਹ ਸੈਨਿਕ ਬੋਰਡ ਦੀ ਮੀਟਿੰਗ ਵਿਚ ਪੁੱਜੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਦਾ ਧੰਨਵਾਦ ਕੀਤਾ । ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਭੁਪਿੰਦਰ ਸਿੰਘ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਕਰਨਲ (ਸੇ.ਮੁ) ਹਰਪਾਲ ਸਿੰਘ, ਕੈਪਟਨ(ਸੇ.ਮੁ) ਹਰਪਾਲ ਸਿੰਘ, ਕੈਪਟਨ(ਸੇ.ਮੁ) ਪੱਪੀ ਸਿੰਘ ਗੁਰਪ੍ਰੀਤ ਕੌਰ ਧਾਲੀਵਾਲ, ਸੁਖਵਿੰਦਰ ਕੌਰ, ਇੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD