Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੰਡੀਕਰਨ ਬੋਰਡ ਦੇ ਅਧਿਕਾਰੀਆਂ 'ਤੇ ਡਿਪਟੀ ਕਮਿਸ਼ਨਰ ਦੀਆਂ ਹਿਦਾਇਤਾਂ ਨੂੰ ਟਿੱਚ ਜਾਣਨ ਦਾ ਦੋਸ਼

ਬਰਮਾਂ ਨਾ ਹੋਣ ਕਾਰਨ ਮੱਛਲੀ ਕਲਾਂ ਤੇ ਮੱਛਲੀ ਖੁਰਦ ਦਰਮਿਆਨ ਨਿੱਤ ਵਾਪਰ ਰਹੇ ਨੇ ਹਾਦਸੇ : ਮੱਛਲੀ ਕਲਾਂ

Web Admin

Web Admin

5 Dariya News

ਮੱਛਲੀ ਕਲਾਂ , 19 Aug 2015

Last updated on: Aug 19, 2015, 00:00 IST

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੋਹਾਲੀ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਵਾਰ ਵਾਰ ਹਿਦਾਇਤਾਂ ਦਿੱਤੇ ਜਾਣ ਦੇ ਬਾਵਜੂਦ ਵੀ ਪੰਜਾਬ ਮੰਡੀਕਰਨ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੇ ਪਿੰਡਾਂ ਦੀਆਂ ਲਿੰਕਾਂ ਸੜਕਾਂ ਦੁਆਲੇ ਬਰਮਾਂ ਉਤੇ ਮਿੱਟੀ ਨਹੀਂ ਪਾਈ ਜਾ ਰਹੀ।ਅੱਜ ਇਥੇ ਪੱਤਰਕਾਰਾਂ ਨੂੰ ਪੂਰੀ ਸਥਿਤੀ ਤੋਂ ਜਾਣੂੰ ਕਰਵਾਉਂਦੇ ਹੋਏ ਸ਼੍ਰੀ ਸ਼ਰਮਾ ਨੇ ਕਿਹਾ ਕਿ ਕਈ ਪਿੰਡਾਂ ਦੀਆਂ ਲਿੰਕ ਸੜਕਾਂ ਉਤੇ ਬਰਮਾਂ ਨਾਂਅ ਦੀ ਕੋਈ ਚੀਜ ਨਹੀਂ ਹੈ ਅਤੇ ਕਈ ਥਾਵਾਂ 'ਤੇ ਕਿਸਾਨਾਂ ਨੇ ਨਾਜਾਇਜ ਕਬਜ਼ੇ ਕਰਕੇ ਬਰਮਾਂ  ਨੂੰ ਆਪਣੇ ਖੇਤਾਂ ਵਿਚ ਮਿਲਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਰਮਾਂ ਨਾ ਹੋਣ ਕਾਰਨ ਅਕਸਰ ਹੀ ਇਨ੍ਹਾਂ ਸੜਕਾਂ ਉਤੇ ਹਾਦਸੇ ਵਾਪਰਦੇ ਰਹਿੰਦੇ ਹਨ। ਉਨ੍ਹਾਂ ਤਾਜ਼ਾ ਉਦਾਹਰਣ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਪਿੰਡ ਮੱਛਲੀ ਕਲਾਂ ਅਤੇ ਪਿੰਡ ਮੱਛਲੀ ਖੁਰਦ ਦੇ ਵਿਚਕਾਰ ਲਿੰਕ ਸੜਕ ਉਤੇ ਬਰਮ ਨਾ ਹੋਣ ਕਾਰਨ ਇਕ ਕਾਰ ਸੜਕ ਤੋਂ ਉਤਰ ਕੇ ਖੇਤਾਂ ਵਿਚ ਪਲਟ ਗਈ, ਪਰ ਖੁਸ਼ਕਿਸਮਤੀ ਵਾਲੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਾਰ ਚਾਲਕ ਦਾ ਸੱਟ ਫੇਟ ਤੋਂ ਬਚਾਅ ਹੋ ਗਿਆ। 

ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ ਉਤੇ ਕਾਰ ਪਲਟੀ ਹੈ, ਉਥੇ ਸੜਕ ਕਾਫੀ ਉੱਚੀ ਹੈ ਅਤੇ ਆਲੇ ਦੁਆਲੇ ਡੂੰਘੇ ਖੇਤਾਂ ਵਿਚ ਝੋਨੇ ਦੀ ਫਸਲ ਉਗੀ ਹੋਈ ਹੈ ਅਤੇ ਇਸ ਮਸਾਂ 7-8 ਫੁੱਟ ਚੌੜੀ ਸੜਕ ਉਤੋਂ ਕਿਸੇ ਹੋਰ ਵਾਹਨ ਨੂੰ ਜਾਣ ਲਈ ਜਗ੍ਹਾ ਦੇਣਾ ਖਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇਕਰ ਮੰਡੀਕਰਨ ਬੋਰਡ ਦੇ ਕਰਮਚਾਰੀ ਇਸ ਸੜਕ ਉਤੇ ਮਿੱਟੀ ਪਾ ਕੇ ਬਰਮ ਬਣਾ ਦੇਣ ਤਾਂ ਆਮ ਰਾਹਗੀਰਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ ਅਤੇ ਜੇਕਰ ਇਸ ਸੜਕ ਦਾ ਇਹੋ ਹਾਲ ਰਿਹਾ ਤਾਂ ਲੱਖਾਂ ਰੁਪਏ ਨਾਲ ਬਣ ਕੇ ਤਿਆਰ ਹੋਈ ਇਹ ਸੜਕ ਕੁੱਝ ਹੀ ਮਹੀਨਿਆਂ ਵਿਚ ਟੁੱਟ ਜਾਵੇਗੀ, ਜਿਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਵੇਗਾ।ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਹ ਮਾਮਲਾ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਕੋਲ ਉਠਾ ਚੁਕੇ ਹਨ ਅਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਕੀਤੀਆਂ ਗਈਆਂ ਹਦਾਇਤਾਂ ਦਾ ਹਵਾਲਾ ਵੀ ਦੇ ਚੁਕੇ ਹਨ, ਪਰ ਇਸ ਦੇ ਬਾਵਜੂਦ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਮੰਡੀਕਰਨ ਬੋਰਡ ਦੇ ਅਧਿਕਾਰੀ ਆਪਣੀ ਕੁੰਭਕਰਨੀ ਨੀਂਦ ਤੋਂ ਨਾ ਜਾਗੇ ਤਾਂ ਉਨ੍ਹਾਂ ਨੂੰ ਮਜ਼ਬੂਰਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਇਸ ਸੜਕ 'ਤੇ ਵਾਪਰੇ ਰਹੇ ਹਾਦਸਿਆਂ ਦਾ ਮੁੱਦਾ ਉਠਾਉਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD