Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੰਤ ਬਾਬਾ ਹਰੀ ਸਿੰਘ ਯਾਦਗਾਰੀ ਕਾਲਜ ਵਰਗ ਫੁੱਟਬਾਲ ਟੂਰਨਾਮੈਂਟ 'ਚ ਮਾਹਿਲਪੁਰ ਦੀ ਝੰਡੀ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 20 Aug 2015

Last updated on: Aug 20, 2015, 00:00 IST

ਗੁਰੂ ਗੋਬਿੰਦ ਸਿੰਘ ਜੀ ਖਾਲਸਾ ਕਾਲਜ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਵਲੋਂ ਕਲੱਬ ਪ੍ਰਧਾਨ ਪ੍ਰਿਥੀਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਦੂਸਰਾ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਅੱਜ ਖੇਡੇ ਗਏ ਕਾਲਜ ਵਰਗ ਦੇ ਫਾਈਨਲ 'ਚ ਮੁੱਖ ਮਹਿਮਾਨ ਵਜੋਂ ਰਾਵਿੰਦਰ ਠੰਡਲ ਯੂਥ ਅਕਾਲੀ ਆਗੂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਬਾਦ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਿੰ੍ਰਸੀਪਲ ਜਗ ਸਿੰਘ, ਅਕਾਲੀ ਆਗੂ ਨਿਰਮਲ ਸਿੰਘ ਭੀਲੋਵਾਲ, ਜਥੇਦਾਰ ਇਕਬਾਲ ਸਿੰਘ ਖੇੜਾ, ਹਰਪ੍ਰੀਤ ਸਿੰਘ ਬੈਂਸ ਜਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ ਅਕਾਲੀ ਦਲ ਬਾਦਲ, ਦਵਿੰਦਰ ਸਿੰਘ, ਰਵਿੰਦਰਪਾਲ ਸਿੰਘ ਰਾਏ ਆਦਿ ਹਾਜ਼ਰ ਸਨ। ਅੱਜ ਖੇਡੇ ਗਏ ਕਾਲਜ ਵਰਗ ਦੇ ਫ਼ਾਈਨਲ ਮੈਚ ਵਿਚ ਖਾਲਸਾ ਕਾਲਜ ਮਾਹਿਲਪੁਰ ਨੇ ਡੀ ਏ ਬੀ ਕਾਲਜ ਹੁਸ਼ਿਆਰਪੁਰ ਨੂੰ 1-0 ਨਾਲ ਹਰਾ ਕੇ ਜੇਤੂ ਟਰਾਫ਼ੀ ਅਤੇ 20000 ਰੁਪਏ ਨਕਦ ਰਾਸ਼ੀ ਤੇ ਕਬਜ਼ਾ ਕੀਤਾ। 

ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਰਾਵਿੰਦਰ ਠੰਡਲ ਯੂਥ ਅਕਾਲੀ ਆਗੂ ਜੀ ਨੇ ਕੀਤੀ ਅਤੇ ਫੁੱਟਬਾਲ ਕਮੇਟੀ ਨੂੰ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੇ ਕੋਟੇ ਵਿੱਚੋਂ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਦਇਆ ਸਿੰਘ, ਵਿੰਗ ਕਮਾਂਡਰ ਐਚ.ਐਸ ਢਿੱਲੋਂ, ਬੰਧਨ ਸਿੰਘ, ਹਰਨੰਦਨ ਸਿੰਘ ਖਾਬੜਾ, ਪ੍ਰੋ. ਉਪਿੰਦਰ ਸਿੰਘ, ਵਾਈਸ ਪ੍ਰਿੰਸੀਪਲ ਪਰਮਿੰਦਰ ਸਿੰਘ, ਕਲੱਬ ਵਾਇਸ ਪ੍ਰਧਾਨ ਗੁਰਿੰਦਰ ਸਿੰਘ, ਦਲਜੀਤ ਸਿੰਘ, ਕੋਚ ਪਰਮਪ੍ਰੀਤ ਸਿੰਘ, ਗੁਰਦਿਆਲ ਸਿੰਘ, ਬੰਤ ਸਿੰਘ ਬੈਂਸ, ਕੁਲਵਰਨ ਸਿੰਘ ਬੈਂਸ, ਅਮਰੀਕ ਸਿੰਘ ਬੈਂਸ, ਬਲਦੇਵ ਸਿੰਘ ਬੈਂਸ, ਗੁਰਮੇਲ ਸਿੰਘ ਗਿੱਲ, ਸਮਾਜ ਸੇਵਕ ਤਰਸੇਮ ਭਾਅ, ਅਸ਼ੋਕ ਰਾਣਾ, ਮਨਪ੍ਰੀਤ ਮਨਿਹਾਸ, ਪਿੰ੍ਰ. ਸੁਖਚੈਨ ਸਿੰਘ, ਕੁਮੈਂਟੇਟਰ ਅਵਤਾਰ ਸਿੰਘ ਤਾਰੀ, ਮਾਨ ਸਿੰਘ ਬੈਂਸ, ਮਲਕੀਤ ਸਿੰਘ, ਨੰਬਰਦਾਰ ਦਵਿੰਦਰ ਸਿੰਘ, ਜਸਵੰਤ ਸਿੰਘ ਸੀਹਰਾ, ਗੁਰਦੀਪ ਸਿੰਘ ਸੰਘਾ, ਐਮ ਸੀ ਦਵਿੰਦਰ ਸਿੰਘ, ਐਮ ਸੀ ਰਾਜ ਕੁਮਾਰ, ਪਰਮਜੀਤ ਸਿੰਘ, ਕੋਚ ਅਲੀ ਹਸਨ, ਕੋਚ ਮਨਜਿੰਦਰ ਸਿੰਘ, ਕੋਚ ਹਰਵਿੰਦਰ ਸਿੰਘ ਸਨੀ ਆਦਿ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD