Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੀਆਈ ਰਾਜਦੂਤ ਵੱਲੋਂ ਵਿੱਤ ਮੰਤਰੀ ਢੀਂਡਸਾ ਨਾਲ ਮੁਲਾਕਾਤ

ਪੰਜਾਬ ਵਿਚ ਨਿਵੇਸ਼ ਲਈ ਸਕਾਰਾਤਮਕ ਹਾਮੀ

Web Admin

Web Admin

5 Dariya News

ਚੰਡੀਗੜ੍ਹ , 22 Aug 2015

Last updated on: Aug 22, 2015, 00:00 IST

ਕੋਰੀਆ ਦੇ ਰਾਜਦੂਤ ਜੂਨ ਜੂ ਲੀ ਨੇ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਕੋਰੀਅਨ ਵਫਦ ਵਿਚ ਰਾਜਦੂਤ ਲੀ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀ ਹਾਜ਼ਰ ਸਨ।ਢੀਂਡਸਾ ਨੇ ਸ੍ਰੀ ਲੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਆਰਥਿਕ, ਸਮਾਜਿਕ ਅਤੇ ਭੂਗੋਲਿਕ ਸਥਿਤੀ ਤੋਂ ਜਾਣੂੰ ਕਰਵਾਇਆ। ਸ੍ਰੀ ਢੀਂਡਸਾ ਨੇ ਕੋਰੀਆਰੀ ਵਫਦ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੀਆਰੀ ਵਪਾਰੀਆਂ ਦਾ ਪੂਰਨ ਸਾਥ ਤੇ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਪਾਰਕ ਪ੍ਰਫੁੱਲਤਾ ਦੀਆਂ ਅਸੀਮ ਸੰਭਾਵਨਾਵਾਂ ਹਨ। 

ਇਸ ਮੌਕੇ ਸ੍ਰੀ ਲੀ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੋਰੀਆਈ ਵਫਦ ਦੇ ਸਾਰੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਬੇਹੱਦ ਦੋਸਤੀਨੁਮਾ ਸੁਭਾਅ ਦੀ ਤਾਰੀਫ ਕੀਤੀ ਹੈ। ਉਨ੍ਹਾਂ ਪੰਜਾਬ ਵਿਚ ਨਿਵੇਸ਼ ਲਈ ਸਕਾਰਾਤਮਕ ਹਾਮੀ ਵੀ ਭਰੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਦੌਰਾਨ ਵੀ ਸਾਰੇ ਵਫਦ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਾਰੀਫ ਕੀਤੀ ਅਤੇ ਨਿਵੇਸ਼ ਲਈ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ।ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਕੋਰੀਆਈ ਵਫਦ ਨੂੰ ਪੰਜਾਬ ਦੀਆਂ ਵਪਾਰਕ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਵਪਾਰ ਲਈ ਪੰਜਾਬ ਵਿਚ ਸਭ ਤੋਂ ਢੁੱਕਵਾਂ ਮਾਹੌਲ ਹੈ। ਇਸ ਮੁਲਾਕਾਤ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ.ਰੈੱਡੀ ਅਤੇ ਸਿਗਮਾ ਕਾਰਪੋਰਸ਼ਨ ਦੇ ਐਮ.ਡੀ. ਤਰਨਜੀਤ ਸਿੰਘ ਵੀ ਹਾਜ਼ਰ ਸਨ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD