Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਚੰਡੀਗੜ੍ਹ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਲਈ 'ਅਮਰੀਕਨ ਫੁੱਟਬਾਲ' ਦੀ ਟੀਮ ਕੀਤੀ ਗਠਿਤ

ਅੰਤਰਰਾਸ਼ਟਰੀ ਮੰਚ 'ਤੇ ਧਾਂਕ ਜਮਾਉਣ ਲਈ 'ਇਲੀਟ ਫੁੱਟਬਾਲ ਲੀਗ ਆਫ ਇੰਡੀਆ' ਨਾਲ ਕੀਤਾ ਗੱਠਜੋੜ

ਚੰਡੀਗੜ੍ਹ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਲਈ

Web Admin

Web Admin

5 Dariya News

ਘੜੂੰਆਂ , 22 Aug 2015

Last updated on: Aug 22, 2015, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਅਮਰੀਕਨ ਫੁੱਟਬਾਲ ਦੀ ਟੀਮ ਗਠਿਤ ਕੀਤੀ ਹੈ। ਅਮਰੀਕਾ ਦੀ ਇਸ ਹਰਮਨ ਪਿਆਰੀ ਖੇਡ ਲਈ ਕੌਮਾਂਤਰੀ ਦਰਜੇ ਦੀ ਸਰਵੋਤਮ ਟੀਮ ਤਿਆਰ ਕਰਨ ਲਈ ਅਮਰੀਕਾ ਤੋਂ ਟ੍ਰੇਨਿੰਗ ਪ੍ਰਾਪਤ ਕੋਚ ਨਿਯੁਕਤ ਕੀਤੇ ਹਨ। ਅੰਤਰਰਾਸ਼ਟਰੀ ਮੰਚ 'ਤੇ ਆਪਣੀ ਖੇਡ ਕਾਬਲੀਅਤ ਦੀ ਧਾਂਕ ਜਮਾਉਣ ਵਾਸਤੇ 'ਵਰਸਿਟੀ ਨੇ 'ਇਲੀਟ ਫੁੱਟਬਾਲ ਲੀਗ ਆਫ ਇੰਡੀਆ' ਨਾਲ ਵੀ ਗੱਠਜੋੜ ਕੀਤਾ ਹੈ।ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਖੇਡ ਸਟੇਡੀਅਮ 'ਚ ਇਸ ਟੀਮ ਦਾ ਪਹਿਲਾ ਪ੍ਰਦਰਸ਼ਨੀ ਮੈਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨਾਲ ਕਰਵਾਇਆ ਗਿਆ। ਇਸ ਬਹੁਤ ਹੀ ਜੋਸ਼ੀਲੀ ਖੇਡ ਵਿਚ ਦੋਵੇਂ ਟੀਮਾਂ ਦੇ ਵਿਦਿਆਰਥੀਆਂ ਨੇ ਜ਼ਬਰਦਸਤ ਸੰਘਰਸ਼ ਕੀਤਾ। 

ਇਸ ਦੌਰਾਨ ਦੋਵੇਂ ਟੀਮਾਂ ਦੇ ਵਿਦਿਆਰਥੀ ਸਰੀਰਕ ਬਲ ਅਤੇ ਤੀਖਣ ਬੁੱਧੀ ਦੇ ਸੁਮੇਲ ਨਾਲ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਣ ਕਰਦੇ ਨਜ਼ਰ ਆਏ। ਪ੍ਰਦਰਸ਼ਨੀ ਮੈਚ ਦੌਰਾਨ ਦੋਵੇਂ ਟੀਮਾਂ ਦੇ 35-35 ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਖੇਡ ਰਣਨੀਤੀ ਦੇ ਮੁਤਾਬਕ ਡਿਫੈਂਸ, ਓਫੈਂਸ ਅਤੇ ਵਿਸ਼ੇਸ਼ ਖਿਡਾਰੀ ਟੀਮਾਂ ਦੇ ਰੂਪ 'ਚ ਤਿੰਨ ਵੱਖ-ਵੱਖ ਵਰਗਾਂ 'ਚ ਵੰਡਿਆ ਗਿਆ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਟੀਮ ਟੱਚ ਡਾਊਨ ਦੀ ਅਹਿਮ ਰੇਖਾ ਨੂੰ ਪਾਰ ਕਰਕੇ 6 ਅੰਕਾਂ ਨਾਲ ਅੱਗੇ ਰਹੀ। ਦੋਵੇਂ ਟੀਮਾਂ ਨੂੰ ਉਤਸ਼ਾਹਿਤ ਕਰਨ ਲਈ 'ਇਲੀਟ ਫੁੱਟਬਾਲ ਲੀਗ ਆਫ ਇੰਡੀਆ' ਦੇ ਸੀ. ਈ. ਓ. ਦੀਪਕ ਸੋਲੰਕੀ ਵੀ ਉਚੇਚੇ ਤੌਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਆਖਿਆ ਕਿ ਭਾਰਤ 'ਚ ਇਸ ਖੇਡ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਇਸ ਅੰਤਰਰਾਸ਼ਟਰੀ ਖੇਡ ਨਾਲ ਜੁੜੇ ਵਿਦਿਆਰਥੀ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਪ੍ਰੋਫੈਸ਼ਨਲ ਸੰਸਥਾਵਾਂ ਵੱਲੋਂ ਖੇਡ ਕੇ ਚੰਗਾ ਨਾਂਅ ਅਤੇ ਪੈਸਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋਫੈਸ਼ਨਲ ਟੀਮਾਂ 'ਚ ਖੇਡ ਰਹੇ ਬਹੁਤ ਸਾਰੇ ਭਾਰਤੀ ਖਿਡਾਰੀ ਆਕਰਸ਼ਕ ਤਨਖਾਹ ਪੈਕੇਜਾਂ ਦੇ ਨਾਲ ਹੋਰ ਉੱਚ ਪੱਧਰੀ ਸਹੂਲਤਾਂ ਵੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਭਾਗ ਲੈਣ ਲਈ ਅਮਰੀਕਾ ਭੇਜਿਆ ਜਾਵੇਗਾ।

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਆਖਿਆ ਕਿ 'ਵਰਸਿਟੀ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਦਰਜੇ ਦੀ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਉੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੀ ਆਪਣੇ ਕਦਮ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਨ ਫੁੱਟਬਾਲ ਭਾਵੇਂ ਸਾਡੇ ਦੇਸ਼ 'ਚ ਇੱਕ ਨਵੀਂ ਖੇਡ ਵਜੋਂ ਪੈਰ ਪਸਾਰ ਰਹੀ ਹੈ, ਪਰ ਪੰਜਾਬੀ ਨੌਜਵਾਨਾਂ ਵੱਲੋਂ ਇਸ ਖੇਡ ਪ੍ਰਤੀ ਵਿਖਾਈ ਜਾ ਰਹੀ ਰੁਚੀ ਨੂੰ ਵੇਖਕੇ ਲੱਗਦਾ ਹੈ ਕਿ ਇਹ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ 'ਚ ਅਹਿਮ ਕੜੀ ਸਿੱਧ ਹੋਵੇਗੀ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਆਰ. ਐੱਸ. ਬਾਵਾ, ਪ੍ਰੋ. ਉਪ-ਕੁਲਪਤੀ ਡਾ. ਬੀ. ਐੱਸ. ਸੋਹੀ, ਡੀਨ ਵਿਦਿਆਰਥੀ ਭਲਾਈ ਡਾ. ਅਰਵਿੰਦਰ ਸਿੰਘ ਕੰਗ, ਪ੍ਰਬੰਧਕੀ ਡੀਨ ਡਾ. ਤ੍ਰਿਲੋਕ ਸਿੰਘ, ਬ੍ਰਿਗੇਡੀਅਰ ਮਨੋਹਰ ਲਾਲ, ਜੇ. ਐੱਸ. ਮਿਨਹਾਸ, ਮੁੱਖ ਖੇਡ ਅਫਸਰ ਹਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਅਧਿਆਪਕ ਅਤੇ ਵਿਦਿਆਰਥੀ ਵੀ ਮੌਜੂਦ ਸਨ।

 

Tags: Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD