Thursday, 16 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ

 

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਆਪਣੇ ਹੀ ਵਿਧਾਇਕਾ ਵੱਲੋਂ ਕੀਤਾ ਜਾ ਰਿਹਾ ਵਿਰੋਧ : ਬੀਬੀ ਭੱਠਲ

ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ
ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ

Web Admin

Web Admin

5 Dariya News (ਗੁਰਵਾਰਿਸ ਸੋਹੀ)

ਮੋਰਿੰਡਾ , 25 Aug 2015

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੋਫ਼ਾੜ ਹੋ ਚੁੱਕੀ ਹੈ ਜਿਸ ਦੀ ਮਿਸਾਲ ਭਾਜਪਾ ਵਿਧਾਇਕਾਂ ਵੱਲੋਂ ਥਾਂ ਥਾਂ ਪੰਜਾਬ ਸਰਕਾਰ ਵਿਰੁਧ ਲਗਾਏ ਜਾ ਰਹੇ ਧਰਨਿਆਂ ਤੋਂ ਮਿਲਦੀ ਹੈ। ਪੰਜਾਬ ਸਰਕਾਰ ਦੀ ਵਿਰੋਧਤਾ ਕਰ ਰਹੇ ਭਾਜਪਾ ਵਧਾਇਕਾਂ ਵੱਲੋਂ ਅਕਾਲੀ ਸਰਕਾਰ ਦੀਆਂ ਸ਼ਰੇਆਮ ਪੋਲਾਂ ਖੋਲੀਆਂ ਜਾ ਰਹੀਆ ਹਨ। ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਜਨਤਾ ਦਾ ਖੂਨ ਤੱਕ ਨਿਚੋੜ ਕੇ ਪੀ ਲਿਆ ਹੈ। ਉਪਰੋਤਕ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਕਾਂਗਰਸ ਪਾਰਟੀ ਮੋਰਿੰਡਾ ਦੇ ਵਰਕਰਾਂ ਦੀ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਉਨ੍ਹਾਂ ਵਿਰੁਧ ਇੱਕ ਵਾਰੀ ਵੀ ਨਹੀ ਬੋਲ ਰਹੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਭਾਰਤ ਦੇ ਬਾਕੀ ਸੂਬਿਆਂ ਨੂੰ ਫ਼ੰਡ ਮੁਹੱਈਆ ਕਰਵਾ ਰਹੇ ਹਨ ਅਤੇ ਵਿਦੇਸ਼ਾਂ ਲਈ ਵੀ ਮਾਲੀ ਮੱਦਦ ਦੇ ਰਹੇ ਹਨ ਪਰੰਤੂ ਪੰਜਾਬ ਰਾਜ ਲਈ ਕੇਂਦਰ ਸਰਕਾਰ ਵੱਲੋਂ ਕੋਈ ਫੰਡ ਨਹੀ ਭੇਜਿਆ ਜਾ ਰਿਹਾ। ਉਨ੍ਹਾਂ ਪੰਜਾਬ 'ਚ ਚੱਲ ਰਹੇ ਨਸ਼ੇ ਦੇ ਅੱਤਵਾਦ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਮੌਕੇ ਪੰਜਾਬ ਵਿੱਚ ਨਸ਼ਾ ਐਨ੍ਹਾਂ ਜਿਆਦਾ ਵੱਧ ਗਿਆ ਹੈ ਕਿ ਹਰ ਰੋਜ਼ ਕਿਤੇ ਨਾ ਕਿਤੇ ਨੋਜਵਾਨ ਦੀ ਨਸ਼ੇ ਕਾਰਨ ਮੋਤ ਹੋ ਰਹੀ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਾਂਗਰਸ ਪਾਰਟੀ 2017 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ 'ਚ ਵੱਧ ਰਹੇ ਨਸ਼ੇ ਦੇ ਅੱਤਵਾਦ ਦਾ ਪਹਿਲ ਦੇ ਅਧਾਰ ਖਾਤਮਾ ਕਰੇਗੀ। 

ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਹੀ ਪੰਜਾਬ ਸਰਕਾਰ ਵਿਰੁਧ ਆਪਣੀਆਂ ਹੱਕੀ ਮੰਗਾਂ ਲਈ ਸੜ੍ਹਕਾਂ 'ਤੇ ਜਾਮ ਅਤੇ ਧਰਨੇ ਦੇ ਰਿਹਾ ਹੈ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਅਕਾਲੀ ਮੰਤਰੀਆਂ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਅੱਜ ਜਿਹੜੇ ਵਿਧਾਇਕ ਬਣ ਕੇ ਕੁਰਸੀਆਂ ਦਾ ਨਿੱਘ ਮਾਣ ਰਹੇ ਹਨ ਉਨ੍ਹਾਂ ਅੱਤਵਾਦ ਸਮੇਂ ਆਪਣੇ ਪੁੱਤ ਅਤੇ ਪੋਤੇ ਜਾਨ ਬਚਾਉਣ ਲਈ ਵਿਦੇਸ਼ਾ 'ਚ ਭੇਜ ਦਿੱਤੇ ਸਨ। ਜਦੋਂ ਪੱਤਰਕਾਰਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਬਾਦਲ ਦੀ ਕੋਠੀ ਅੱਗੇ ਦਿੱਤੇ ਧਰਨੇ ਸਮੇਂ ਪ੍ਰਤਾਪ ਸਿੰਘ ਬਾਜਵਾ ਪ੍ਰਧਾਨ ਪੰਜਾਬ ਕਾਂਗਰਸ , ਬੀਬੀ ਰਜਿੰਦਰ ਕੋਰ ਭੱਠਲ ਅਤੇ ਹੋਰ ਕਈ ਕਾਂਗਰਸੀ ਲੀਡਰਾਂ ਵੱਲੋਂ ਉਨ੍ਹਾਂ ਦਾ ਸਾਥ ਨਾ ਦੇ ਕੇ ਧਰਨੇ ਵਿਚੋਂ ਗੈਰ ਹਾਜ਼ਰ ਰਹਿਣ ਦਾ ਕਾਰਨ ਪੁੱਛਿਆ ਤਾਂ ਜੁਆਬ 'ਚ ਬੀਬੀ ਭੱਠਲ ਨੇ ਗੋਲਮੋਲ ਗੱਲ ਕਹੀ ਕਿ ਅਸੀਂ ਸਰਕਾਰ ਨੂੰ ਹਰ ਤਰਫ਼ੋਂ ਘੇਰ ਰਹੇ ਹਾਂ ਸਾਡੀਆਂ ਡਿਊਟੀਆਂ ਅਲੱਗ ਅਲੱਗ ਥਾਂ 'ਤੇ ਲਗਾਈ ਹੋਈ ਸੀ ਉਂਝ ਅਸੀਂ ਸਾਰੇ ਇਕੱਠੇ ਹਾਂ ਕਾਂਗਰਸ ਪਾਰਟੀ ਵਿੱਚ ਕੋਈ ਵਿਰੋਧਤਾ ਨਹੀਂ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸਬੰਧੀ ਪੁੱਛੇ ਸਵਾਲ ਦੇ ਜੁਆਬ ਵਿੱਚ ਵੀ ਬੀਬੀ ਭੱਠਲ ਨੇ ਕਿਹਾ ਕਿ ਜੋ ਕਾਂਗਰਸ ਹਾਈਕਮਾਨ ਦਾ ਹੁਕਮ ਹੋਵੇਗਾ ਸਾਰਿਆਂ ਨੂੰ ਹੀ ਮਨਜੂਰ ਹੋਵੇਗਾ। ਜਦੋਂ ਪੱਤਰਕਾਰਾਂ ਵੱਲੋਂ 2017 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਸਮਝੋਤੇ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਾਲ ਲੋਕਾਂ ਨੇ ਦਿੱਲੀ 'ਚ ਦੇਖ ਲਿਆ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਨਹੀਂ ਚੱਲਣਗੇ ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਨੈਸ਼ਨਲ ਪਾਰਟੀ ਹੈ ਜੇਕਰ ਅਕਾਲੀ ਭਾਜਪਾ ਸਰਕਾਰ ਨੂੰ ਭਜਾਉਣ ਲਈ ਕਿਸੇ ਹਮਖ਼ਿਆਲ ਪਾਰਟੀ ਨਾਲ ਸਮਝੋਤਾ ਕਰਨਾ ਪੈ ਜਾਵੇ ਤਾਂ ਪਾਰਟੀ ਗੁਰੇਜ਼ ਨਹੀਂ ਕਰੇਗੀ। ਭਾਵੇਂ ਕਾਂਗਰਸ ਪਾਰਟੀ ਵੱਲੋਂ ਹਰ ਥਾਂ ਇਹੀ ਬਿਆਨ ਦਿੱਤਾ ਜਾਂਦਾ ਹੈ ਕਿ ਕਾਂਗਰਸ ਪਾਰਟੀ ਇੱਕਜੁਟ ਹੈ ਪ੍ਰੰਤੂ ਬੀਬੀ ਭੱਠਲ ਦੀ ਆਮਦ 'ਤੇ ਵੀ ਸਥਾਨਕ ਕਈ ਕਾਂਗਰਸੀ ਆਗੂਆਂ ਦੀ ਗੈਰ ਹਾਜ਼ਰੀ ਕਾਂਗਰਸ ਪਾਰਟੀ ਦੇ ਲੋਕਲ ਲੀਡਰਾਂ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦੀ ਨਜ਼ਰ ਆਉਂਦੀ ਹੈ। 

ਇਸ ਮੌਕੇ ਚਰਨਜੀਤ ਸਿੰਘ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ , ਰਮੇਸ਼ ਦੱਤ ਸ਼ਰਮਾਂ ਸਾਬਕਾ ਵਿਧਾਇਕ , ਕੋਂਸਲਰ ਵਿਜੈ ਕੁਮਾਰ ਟਿੰਕੂ ਸਾਬਕਾ ਪ੍ਰਧਾਨ ਨਗਰ ਕੋਂਸਲ ਮੋਰਿੰਡਾ , ਕੋਂਸਲਰ ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਕੋਂਸਲ ਸ੍ਰੀ ਚਮਕੌਰ ਸਾਹਿਬ , ਚਰਨਜੀਤ ਸਿੰਘ ਚੰਨੀ ਮੋਰਿੰਡਾ , ਡਾ. ਬਚਨ ਲਾਲ ਵਰਮਾਂ , ਭੁਪਿੰਦਰ ਕੋਰ ਗਿੱਲ , ਦਰਸ਼ਨ ਸਿੰਘ ਸੰਧੂ , ਹਰਵਿੰਦਰ ਕੌਰ ਸੰਧੂ , ਗੁਰਿੰਦਰਪਾਲ ਸਿੰਘ ਬਿੱਲਾ ਚੇਅਰਮੈਨ ਬੀ.ਸੀ. ਸੈਨ ਪੰਜਾਬ , ਕੋਂਸਲਰ ਮਹਿੰਦਰ ਸਿੰਘ ਢਿੱਲੋਂ , ਜਸਪਾਲ ਸਿੰਘ ਪ੍ਰਧਾਨ ਓ.ਬੀ.ਸੀ. ਸੈਲ , ਜਸਵਿੰਦਰ ਸਿੰਘ ਕਾਲਾ , ਸ਼ੇਰ ਸਿੰਘ ਸਾਬਕਾ ਸਰਪੰਚ , ਕ੍ਰਿਸ਼ਨ ਕੁਮਾਰ , ਬਲਵਿੰਦਰ ਸਿੰਘ ਚਲਾਕੀ ਜ਼ਿਲ੍ਹਾ ਜਨਰਲ ਸਕੱਤਰ , ਕਸ਼ਮੀਰ ਸਿੰਘ , ਗੁਰਬਿੰਦਰ ਸਿੰਘ ਕਕਰਾਲੀ , ਨੰਬਰਦਾਰ ਰਣ ਸਿੰਘ , ਰਣਜੋਧ ਸਿੰਘ ਜੋਤੀ ,ਅਰਸ਼ਪ੍ਰੀਤ ਸਿੰਘ , ਗੁਰਵਿੰਦਰ ਸਿੰਘ ਜੌਕੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਲੀਡਰ ਅਤੇ ਵਰਕਰ ਹਾਜ਼ਰ ਸਨ। 

 

Tags: Rajinder Kaur Bhattal , CHANNI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD