Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਰਕਾਸ਼ ਸਿੰਘ ਬਾਦਲ ਵੱਲੋਂ 2943.46 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਨੂੰ ਫੌਰੀ ਪ੍ਰਵਾਨਗੀ ਦੇਣ ਦੀ ਕੇਂਦਰ ਨੂੰ ਪੁਰਜ਼ੋਰ ਅਪੀਲ

2125.69 ਕਰੋੜ ਰੁਪਏ ਦੀ ਲਾਗਤ ਨਾਲ ਰਾਜਸਥਾਨ ਅਤੇ ਸਰਹਿੰਦ ਫੀਡਰਾਂ ਦੇ ਕਿਨਾਰੇ ਮਜ਼ਬੂਤ ਕਰਨ 'ਤੇ ਜ਼ੋਰ ,ਉਮਾ ਭਾਰਤੀ ਵੱਲੋਂ ਮੁੱਦਿਆਂ ਨੂੰ ਹੱਲ ਕਰਨ ਦਾ ਮੁੱਖ ਮੰਤਰੀ ਨੂੰ ਭਰੋਸਾ

Web Admin

Web Admin

5 Dariya News

ਨਵੀਂ ਦਿੱਲੀ , 27 Aug 2015

Last updated on: Aug 27, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ 2125.69 ਕਰੋੜ ਰੁਪਏ ਦੀ ਲਾਗਤ ਨਾਲ ਰਾਜਸਥਾਨ ਅਤੇ ਸਰਹਿੰਦ ਫੀਡਰਾਂ ਦੇ ਕਿਨਾਰੇ ਮਜ਼ਬੂਤ ਕਰਨ ਸਣੇ 2943.46 ਕਰੋੜ ਰੁਪਏ ਦੇ ਜਲ ਸ੍ਰੋਤ ਮੰਤਰਾਲੇ ਕੋਲ ਲੰਬਿਤ ਪਏ ਵੱਖ-ਵੱਖ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਹਰੀ ਝੰਡੀ ਦੇਣ ਵਾਸਤੇ ਕੇਂਦਰੀ ਜਲ ਸ੍ਰੋਤ ਮੰਤਰੀ ਸ੍ਰੀਮਤੀ ਉਮਾ ਭਾਰਤੀ ਨੂੰ ਅਪੀਲ ਕੀਤੀ ਹੈ।ਸ. ਬਾਦਲ ਬੁੱਧਵਾਰ ਸ਼ਾਮ ਸ਼ਰਮ ਸ਼ਕਤੀ ਭਵਨ ਵਿਖੇ ਕੇਂਦਰੀ ਜਲ ਸ੍ਰੋਤ ਮੰਤਰੀ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲੇ।ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ 284.98 ਕਰੋੜ ਰੁਪਏ ਦੇ ਸਵਾਂ ਰਿਵਰ ਫਲੱਡ ਮੈਨੇਜਮੈਂਟ ਪ੍ਰਾਜੈਕਟ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਦਰਿਆ ਪ੍ਰਬੰਧਨ ਸਰਗਰਮੀਆਂ ਦੇ ਹੇਠ 161.04 ਕਰੋੜ ਰੁਪਏ ਦੇ ਹੜ੍ਹ ਸੁਰੱਖਿਆ ਪ੍ਰਾਜੈਕਟ ਸ਼ੁਰੂ ਕਰਨ ਲਈ ਫੰਡ ਮੁਹੱਈਆ ਕਰਵਾਉਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ 135.63 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਵਾਲੇ ਪ੍ਰਾਜੈਕਟ ਦੀ ਮੰਜ਼ੂਰੀ ਦੀ ਵੀ ਮੰਗ ਕੀਤੀ।

ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਹੜ੍ਹ ਪ੍ਰਬੰਧਨ ਪ੍ਰਾਜੈਕਟ ਹੇਠ ਬਿਆਸ ਦਰਿਆ ਦੇ ਨਾਲ ਹੜ੍ਹ ਸੁਰੱਖਿਆ ਕੰਮ ਸ਼ੁਰੂ ਕਰਨ ਵਾਸਤੇ 46.12 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਸ੍ਰੀਮਤੀ ਉਮਾ ਭਾਰਤੀ ਨੇ 190 ਕਰੋੜ ਰੁਪਏ ਦੀ ਲਾਗਤ ਨਾਲ ਸੱਕੀ/ਕਿਰਨ ਨਾਲਿਆਂ ਦੇ ਕਿਨਾਰੇ ਮਜ਼ਬੂਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਸਰਹਦੀ ਇਲਾਕੇ ਵਿਚ ਰਹਿ ਰਹੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।ਮੁੱਖ ਮੰਤਰੀ ਨੇ ਕਮਾਂਡ ਏਰੀਆ ਵਿਕਾਸ ਪ੍ਰੋਗਰਾਮ (ਸੀ.ਏ.ਡੀ.ਪੀ) ਦੇ ਹੇਠ ਫੀਲਡ ਚੈਨਲਾਂ ਦੇ ਨਿਰਮਾਣ ਲਈ ਇੱਕ ਹੈਕਟੇਅਰ ਵਿੱਚ 30 ਮੀਟਰ ਤੱਕ ਨਿਰਧਾਰਤ ਸੀਮਾ ਅਤੇ 835 ਰੁਪਏ ਪ੍ਰਤੀ ਮੀਟਰ ਦੀ ਲਾਗਤ ਸੀਮਾ ਦੀਆਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਤੇ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦੇਣ ਦੀ ਵੀ ਮੰਤਰਾਲੇ ਤੋਂ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਤਾਂ ਵਿਚ ਇਸ ਕਰਕੇ ਵੀ ਢਿੱਲ ਦੇਣੀ ਜ਼ਰੂਰੀ ਹੈ ਕਿਉਂਕਿ ਸੀ.ਏ.ਡੀ.ਪੀ ਦੇ ਹੇਠ ਇਸ ਨੂੰ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਹੇਠ ਨਿਰਧਾਰਤ ਨਿਯਮਾਂ ਵਿੱਚ ਨਿਸ਼ਚਤ ਕੀਤੀ ਲਾਗਤ 25,050 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਹੈਕਟੇਅਰ ਕੀਤੀ ਜਾਵੇ ਤਾਂ ਜੋ ਇਸ ਪ੍ਰਾਜੈਕਟ ਦੇ ਹੇਠ ਸਮੁੱਚੇ ਕਮਾਂਡ ਏਰੀਏ ਨੂੰ ਲਿਆਂਦਾ ਜਾ ਸਕੇ। 

ਸ. ਬਾਦਲ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਹਾਂ ਪੱਖੀ ਹੁੰਘਾਰਾ ਭਰਦੇ ਹੋਏ ਕੇਂਦਰੀ ਜਲ ਸ੍ਰੋਤ ਮੰਤਰੀ ਨੇ ਭਰੋਸਾ ਦਵਾਇਆ ਕਿ ਉਹ ਇਸ ਸਮੁੱਚੇ ਮਾਮਲੇ ਦਾ ਅਧਿਐਨ ਕਰਨ ਤੋਂ ਬਾਅਦ ਅੰਤਿਮ ਫੈਸਲਾ ਲੈਣਗੇ। ਉਨ੍ਹਾਂ ਨੇ ਸ. ਬਾਦਲ ਨੂੰ ਇਹ ਭਰੋਸਾ ਦਵਾਇਆ ਕਿ ਵੱਖ ਵੱਖ ਪ੍ਰਾਜੈਕਟਾਂ ਹੇਠ ਲੋੜੀਂਦੇ ਫੰਡਾਂ ਦੀ ਕੀਤੀ ਗਈ ਮੰਗ ਨੂੰ ਛੇਤੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਮੰਤਰਾਲੇ ਕੋਲ ਲੰਬਿਤ ਪਏ ਪ੍ਰਸਤਾਵਾਂ 'ਤੇ ਵੀ ਜਲਦੀ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਨੇ ਸੀ.ਏ.ਡੀ.ਪੀ ਦੇ ਹੇਠ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦਾ ਵੀ ਜਾਇਜ਼ਾ ਲੈਣ ਦਾ ਵੀ ਭਰੋਸਾ ਦਵਾਇਆ।ਮੁੱਖ ਮੰਤਰੀ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ ਅਤੇ ਸਕੱਤਰ ਸਿੰਚਾਈ ਸ੍ਰੀ ਕੇ.ਐਸ. ਪਨੂੰ ਵੀ ਹਾਜ਼ਰ ਸਨ। 

 

Tags: PARKASH SINGH , PARKASH SINGH BADAL , UMA BHARTI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD