Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪਰਕਾਸ਼ ਸਿੰਘ ਬਾਦਲ ਵੱਲੋਂ ਨਿਤਿਨ ਗਡਕਰੀ ਨਾਲ ਮੀਟਿੰਗ

ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਤਲਵੰਡੀ ਸਾਬੋ-ਨੰਦੇੜ ਤੱਕ ਗੁਰੂ ਗੋਬਿੰਦ ਸਿੰਘ ਮਾਰਗ ਦੇ 1786 ਕਿਲੋਮੀਟਰ ਹਿੱਸੇ ਨੂੰ ਰਾਸ਼ਟਰੀ ਮਾਰਗ ਐਲਾਨਣ ਦੀ ਬੇਨਤੀ

Web Admin

Web Admin

5 Dariya News

ਨਵੀਂ ਦਿੱਲੀ , 27 Aug 2015

Last updated on: Aug 27, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ-ਤਲਵੰਡੀ ਸਾਬੋ-ਨੰਦੇੜ ਨੂੰ ਜੋੜਨ ਵਾਲੇ ਗੁਰੂ ਗੋਬਿੰਦ ਸਿੰਘ ਮਾਰਗ ਦੇ ਬਕਾਇਆ 1786.12 ਕਿਲੋਮੀਟਰ ਹਿੱਸੇ ਨੂੰ ਤੁਰੰਤ ਰਾਸ਼ਟਰੀ ਮਾਰਗ ਐਲਾਨਣ ਦੇ ਨਾਲ-ਨਾਲ 1775 ਕਿਲੋਮੀਟਰ ਇਸ ਸੜਕ ਨੂੰ ਪਹਿਲ ਦੇ ਅਧਾਰ ਉਤੇ ਚਾਰ ਮਾਰਗੀ ਬਣਾਉਣ ਦੀ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਮੁੱਦਾ ਗਡਕਰੀ ਦੇ ਨਾਲ ਅੱਜ ਸ਼ਾਮ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਈ ਇੱਕ ਮੀਟਿੰਗ ਦੌਰਾਨ ਉਠਾਇਆ। 

ਵਿਚਾਰ-ਚਰਚਾ ਦੌਰਾਨ ਬਾਦਲ ਨੇ ਗਡਕਰੀ ਨੂੰ ਦੱਸਿਆ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਆਖਰੀ ਸਫਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਤਲਵੰਡੀ ਸਾਬੋ ਇਸੇ ਰਾਸਤੇ ਗਏ ਸਨ ਅਤੇ ਅੱਗੇ ਉਹ ਇਸੇ ਰਾਸਤੇ ਰਾਹੀਂ ਮਹਾਰਾਸ਼ਟਰ ਦੇ ਨੰਦੇੜ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉੱਘੇ ਇਤਿਹਾਸਕਾਰਾਂ ਅਤੇ ਸਿੱਖ ਸਕਾਲਰਾਂ ਨਾਲ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਅਤੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਵੱਲੋਂ ਇਸ ਮਾਰਗ ਉਤੇ 2007 ਅਤੇ ਉਸ ਤੋਂ ਬਾਅਦ 2014 ਵਿਚ ਸਫਰ ਕਰਨ ਪਿੱਛੋਂ ਗੁਰੂ ਗੋਬਿੰਦ ਸਿੰਘ ਮਾਰਗ ਦੇ ਸਮੁੱਚੇ ਰੂਟ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। 

ਰਾਸ਼ਟਰੀ ਨਕਸ਼ੇ 'ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਉਸ ਤੋਂ ਬਾਅਦ ਤਖਤ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਮਹਾਰਾਸ਼ਟਰਾ ਤੱਕ ਇਸ ਮਾਰਗ ਦੀ ਕੁਲ ਲੰਬਾਈ 3080 ਕਿਲੋਮੀਟਰ ਬਣਦੀ ਹੈ। ਇਸ ਵਿਚੋਂ 605 ਕਿਲੋਮੀਟਰ ਪੈਂਡਾ ਪੰਜਾਬ ਵਿਚ ਹੈ ਜਦਕਿ 1123 ਕਿਲੋਮੀਟਰ ਰਾਜਸਥਾਨ, 164 ਕਿਲੋਮੀਟਰ ਹਰਿਆਣਾ, 630 ਕਿਲੋਮੀਟਰ ਮੱਧ ਪ੍ਰਦੇਸ਼, 363 ਕਿਲੋਮੀਟਰ ਮਹਾਰਾਸ਼ਟਰਾ, 18 ਕਿਲੋਮੀਟਰ ਦਿੱਲੀ ਅਤੇ 177 ਕਿਲੋਮੀਟਰ ਉੱਤਰ ਪ੍ਰਦੇਸ਼ ਵਿਚ ਪੈਂਦਾ ਹੈ। ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਇਸ ਮਾਰਗ ਦੇ 1294.35 ਕਿਲੋਮੀਟਰ ਹਿੱਸੇ ਨੂੰ ਪਹਿਲਾਂ ਹੀ ਰਾਸ਼ਟਰੀ ਮਾਰਗ ਐਲਾਨਿਆ ਗਿਆ ਹੈ। ਉਨ੍ਹਾਂ ਨੇ ਇਸ ਮਾਰਗ ਦਾ ਬਚਦੇ 1786.12 ਕਿਲੋਮੀਟਰ ਹਿੱਸੇ ਨੂੰ ਵੀ ਰਾਸ਼ਟਰੀ ਮਾਰਗ ਐਲਾਨਣ ਦੀ ਬੇਨਤੀ ਕੀਤੀ ਹੈ। ਇਸੇ ਤਰ੍ਹਾਂ ਹੀ ਇਸ ਮਾਰਗ ਉੱਤੇ 1305 ਕਿਲੋਮੀਟਰ ਸੜਕ ਨੂੰ ਪਹਿਲਾਂ ਹੀ ਚਾਰ ਮਾਰਗੀ ਬਣਾ ਦਿੱਤਾ ਗਿਆ ਹੈ ਜਦਕਿ 1775 ਕਿਲੋਮੀਟਰ ਸੜਕ ਨੂੰ ਚਾਰ ਮਾਰਗੀ ਬਣਾਉਣਾ ਅਜੇ ਬਾਕੀ ਹੈ। 

ਵਿਚਾਰ-ਚਰਚਾ ਨੂੰ ਸਮੇਟਦੇ ਹੋਏ ਸ੍ਰੀ ਗਡਕਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਵਾਇਆ ਕਿ ਉਹ ਛੇਤੀ ਹੀ ਆਪਣੇ ਮੰਤਰਾਲੇ ਅਤੇ ਉਨ੍ਹਾਂ ਸਬੰਧਤ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਸੱਦਣਗੇ ਜਿਨ੍ਹਾਂ ਸੱਤ ਸੂਬਿਆਂ ਵਿਚੋਂ ਇਹ ਸੜਕ ਲੰਘਦੀ ਹੈ। ਸ੍ਰੀ ਗਡਕਰੀ ਨੇ ਕਿਹਾ ਕਿ ਇਸ ਮਾਰਗ ਦੀ ਦਿਸ਼ਾ ਨਿਰਧਾਰਤ ਕਰਨ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਬਾਅਦ ਇਸ ਉਪਰ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਵਧੀਕ ਮੁੱਖ ਸਕੱਤਰ ਪੀ.ਡਬਲਯੂ.ਡੀ (ਬੀ.ਐਂਡ.ਆਰ) ਸ੍ਰੀ ਐਨ.ਐਸ. ਕਲਸੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਇੰਡੀਆ ਦੇ ਮੈਂਬਰ ਸ੍ਰੀ ਸਤੀਸ਼ ਚੰਦਰਾ ਵੀ ਹਾਜ਼ਰ ਸਨ।

 

Tags: PARKASH SINGH , PARKASH SINGH BADAL , NITISH GADKARI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD