Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਬਣੇਗਾ ਉੱਤਰੀ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਹਰ ਹਰਕਤ 'ਤੇ ਨਜ਼ਰ ਰੱਖਣਗੇ ਥਾਂ-ਥਾਂ ਲੱਗੇ ਕੈਮਰੇ, ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ 'ਸੇਫ਼ ਸਿਟੀ ਪ੍ਰੋਜੈਕਟ' ਦਾ ਆਰੰਭ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 27 Aug 2015

Last updated on: Aug 27, 2015, 00:00 IST

ਪੰਜਾਬ ਸਰਕਾਰ ਨੇ ਸੂਬੇ ਦੇ ਸਨਅਤੀ ਅਤੇ ਵੱਡੇ ਸ਼ਹਿਰ ਲੁਧਿਆਣਾ ਨੂੰ ਅਪਰਾਧਕ ਅਤੇ ਹੋਰ ਗੈਰ ਸਮਾਜੀ ਗਤੀਵਿਧੀਆਂ ਤੋਂ ਮੁਕਤ ਕਰਨ ਦੇ ਮਕਸਦ ਨਾਲ ਸ਼ਹਿਰ ਵਿੱਚ 'ਸੇਫ਼ ਸਿਟੀ ਪ੍ਰੋਜੈਕਟ' ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਕੰਮ ਅਗਲੇ ਇੱਕ ਸਾਲ ਵਿੱਚ ਮੁਕੰਮਲ ਹੋ ਜਾਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੁਧਿਆਣਾ ਉੱਤਰੀ ਭਾਰਤ ਦਾ ਪਹਿਲਾ ਸੁਰੱਖਿਅਤ ਸ਼ਹਿਰ ਬਣ ਜਾਵੇਗਾ, ਜਿੱਥੇ ਕਿ ਅਪਰਾਧਕ ਅਤੇ ਗੈਰ ਸਮਾਜੀ ਗਤੀਵਿਧੀਆਂ ਲਗਭਗ ਬੰਦ ਹੋ ਜਾਣਗੀਆਂ ਅਤੇ ਗੈਰ ਸਮਾਜੀ ਅਨਸਰ ਮੌਕੇ 'ਤੇ ਦਬੋਚੇ ਜਾਇਆ ਕਰਨਗੇ। ਇਸ ਪ੍ਰੋਜੈਕਟ ਦੀ ਸ਼ੁਰੂਆਤ ਅੱਜ ਸ੍ਰ. ਪ੍ਰੋਮੋਦ ਬਾਨ, ਆਈ. ਜੀ. ਕਾਊਂਟਰ ਇੰਟੈਲੀਜੈਂਟ, ਪੰਜਾਬ ਪੁਲਿਸ ਵੱਲੋਂ ਭੂਮੀ ਪੂਜਨ ਨਾਲ ਕੀਤੀ ਗਈ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰ. ਪਰਮਰਾਜ ਸਿੰਘ ਉਮਰਾਨੰਗਲ, ਨਗਰ ਨਿਗਮ ਕਮਿਸ਼ਨਰ ਸ੍ਰ. ਜੀ. ਕੇ. ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਕੁਲਦੀਪ ਸਿੰਘ ਵੈਦ, ਰਿਲਾਇਸ ਜੀਓ ਕੰਪਨੀ ਦੇ ਸ੍ਰੀ ਅਮਿਤ ਰਾਜਧਨ ਅਤੇ ਹੋਰ ਹਾਜ਼ਰ ਸਨ। 

ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬਾਨ ਅਤੇ ਸ੍ਰ. ਉਮਰਾਨੰਗਲ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਪੁਲਿਸ ਦੇ ਕੰਮਕਾਜ ਨੂੰ ਸੁਚਾਰੂ, ਸੁਰੱਖਿਅਤ ਤੇ ਆਧੁਨਿਕ ਬਨਾਉਣ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਹੈ। ਪੁਲਿਸ ਆਧੁਨਿਕੀਕਰਨ ਦੇ ਕੰਮ ਨੂੰ ਅੱਗੇ ਵਧਾਉਦਿਆਂ ਹੋਇਆ ਇਸ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿੱਚ ਆਉਦੀਆਂ ਜਨਤਕ ਥਾਵਾਂ (ਜਿਵੇਂਕਿ ਚੌਂਕ, ਚੁਰਾਹੇ, ਵਪਾਰਕ ਖੇਤਰ, ਵਿੱਦਿਅਕ ਖੇਤਰ, ਮਹੱਤਵਪੂਰਨ ਥਾਵਾਂ ਆਦਿ) ਦੀ ਨਿਗਰਾਨੀ ਲਈ ਕੈਮਰੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਆਵਾਜਾਈ ਸਮੱਸਿਆ ਨੂੰ ਹੱਲ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ, ਗੱਡੀਆਂ, ਵਸਤੂਆਂ ਦੀ ਨਿਗਰਾਨੀ ਰੱਖੀ ਜਾ ਸਕੇਗੀ ਤਾਂ ਜੋ ਜਾਨਮਾਲ ਦੀ ਰਾਖੀ ਕੀਤੀ ਜਾ ਸਕੇ। ਕੁਦਰਤੀ ਆਫ਼ਤਾਂ ਮੌਕੇ ਪ੍ਰਬੰਧਨ ਕੰਮਾਂ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਕਾਨੂੰਨ ਵਿਵਸਥਾ ਨੂੰ ਦਰੁਸਤ ਰੱਖਣ ਅਤੇ ਤਫ਼ਤੀਸ਼ ਕਾਰਜਾਂ ਵਿੱਚ ਸਹਾਇਤਾ ਮਿਲੇਗੀ। 

ਉਨ੍ਹਾਂ ਉਮੀਦ ਜਤਾਈ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਤੇ ਆਮ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ।ਸ੍ਰ. ਉਮਰਾਨੰਗਲ ਨੇ ਦੱਸਿਆ ਕਿ ਇਸ ਸਾਰੇ ਪ੍ਰੋਜੈਕਟ ਦਾ ਕੰਟਰੋਲ ਰੂਮ ਪੁਲਿਸ ਲਾਇਨ, ਲੁਧਿਆਣਾ ਵਿਖੇ ਹੋਵੇਗਾ। ਇਸਤੋਂ ਇਲਾਵਾ ਕਮਿਸ਼ਨਰ ਪੁਲਿਸ ਦਫਤਰ ਅਤੇ ਏ.ਸੀ.ਪੀਜ਼/ਏ.ਡੀ.ਸੀ.ਪੀਜ਼ ਦਫਤਰਾਂ ਵਿੱਚ ਸਬ-ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉੱਚ ਅਧਿਕਾਰੀ ਆਪਣੇ ਦਫਤਰਾਂ ਵਿੱਚ ਸ਼ਹਿਰ ਦੇ ਵੱਖ-ਵੱਖ ਥਾਵਾਂ ਦੀ ਨਜ਼ਰਸਾਨੀ ਕਰ ਸਕਣਗੇ।।ਇਸ ਲਈ ਸਥਾਪਿਤ ਕੰਟਰੋਲ ਰੂਮ ਵਿੱਚ ਹਰ ਦਿਨ 24 ਘੰਟੇ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ। ਇਸ ਪ੍ਰੋਜੈਕਟ ਨੂੰ ਕਨੈਕਟਿਵਿਟੀ ਅਤੇ ਬੈਂਡਵਿਡਥ ਰਿਲਾਇੰਸ ਜੀਓ ਕੰਪਨੀ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਹ ਪ੍ਰੋਜੈਕਟ ਇੱਕ ਸਾਲ ਦੇ ਵਿੱਚ ਮੁਕੰਮਲ ਕਰਕੇ ਲੁਧਿਆਣਾ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। 

 

Tags: IGP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD