Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਪਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੀਟਿੰਗ

ਭਾਰਤ ਸਰਕਾਰ ਵੱਲੋਂ ਪੰਜਾਬ ਵਿਚ ਗਾਂ ਦੇ ਦੁੱਧ ਦੇ ਫੈਟ ਮਾਪਦੰਡ ਨੂੰ ਬਾਕੀ ਸੂਬਿਆਂ ਦੇ ਬਰਾਬਰ ਕਰਨ ਦੀ ਪ੍ਰਵਾਨਗੀ

Web Admin

Web Admin

5 Dariya News

ਨਵੀਂ ਦਿੱਲੀ , 28 Aug 2015

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਨਿੱਜੀ ਦਖਲ ਤੋਂ ਬਾਅਦ ਭਾਰਤ ਸਰਕਾਰ ਨੇ ਪੰਜਾਬ ਵਿਚ ਗਾਂ ਦੇ ਦੁੱਧ ਦੇ ਫੈਟ ਮਾਪਦੰਡ ਨੂੰ ਬਾਕੀ ਸੂਬਿਆਂ ਦੇ ਬਰਾਬਰ ਕਰਨ ਦੇ ਸੂਬਾ ਸਰਕਾਰ ਦੇ ਲੰਮੇ ਸਮੇਂ ਤੋਂ ਲੰਬਿਤ ਪਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ ਇਹ ਫੈਟ ਬਾਕੀ ਸੂਬਿਆਂ ਦੇ ਵਾਂਗ 4 ਫੀਸਦੀ ਤੋਂ ਘੱਟ ਕੇ 3.5 ਫੀਸਦੀ ਹੋ ਜਾਵੇਗੀ ਜਿਸ ਦੀ ਭਾਰਤ ਦੀ ਖੁਰਾਕ ਸੁਰੱਖਿਆ ਅਤੇ ਸਟੈਂਡਰਡਜ਼ ਅਥਾਰਟੀ (ਐਫ.ਐਸ.ਐਸ.ਏ.ਆਈ) ਵੱਲੋਂ ਬਾਕੀ ਭਾਰਤ ਵਿਚ ਆਗਿਆ ਦਿੱਤੀ ਹੋਈ ਹੈ।ਇਹ ਫੈਸਲੇ ਬਾਰੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜੇ.ਪੀ. ਨੱਢਾ ਨੇ ਸ. ਬਾਦਲ ਨੂੰ ਅੱਜ ਸਵੇਰੇ ਨਿਰਮਾਣ ਭਵਨ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਜਾਣੂ ਕਰਵਾਇਆ।ਵਿਚਾਰ-ਚਰਚਾ ਦੌਰਾਨ ਸ੍ਰੀ ਨੱਢਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਗਾਂ ਦੇ ਦੁੱਧ ਦੇ ਨਿਰਧਾਰਤ ਫੈਟ ਮਾਪਦੰਡ ਨੂੰ ਹੋਰਨਾਂ ਸੂਬਿਆਂ ਦੇ ਬਰਾਬਰ ਕਰਨ ਨੂੰ ਐਫ.ਐਸ.ਐਸ.ਏ.ਆਈ ਵੱਲੋਂ ਦੁੱਧ ਅਤੇ ਦੁੱਧ ਉਤਪਾਦਾਂ ਬਾਰੇ ਗਠਿਤ ਟਾਸਕ ਫੋਰਸ ਵੱਲੋਂ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਨੇ ਅੱਗੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (ਡਬਲਯੂ.ਟੀ.ਓ) ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਸ ਸਬੰਧੀ ਨੋਟੀਫਿਕੇਸ਼ਨ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਦੋ ਮਹੀਨਿਆਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ ਕਿਉਂਕਿ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਮੰਤਰਾਲੇ ਵੱਲੋਂ ਨਿਰਧਾਰਤ ਨਿਯਮਾਂ ਦੇ ਹੇਠ ਸਹਿਮਤੀ ਪ੍ਰਾਪਤ ਕਰਨੀ ਜ਼ਰੂਰੀ ਹੈ। 

ਇਸ ਮੁੱਦੇ ਉਤੇ ਹਾਂ ਪੱਖੀ ਫੈਸਲਾ ਲੈਣ ਦੇ ਸਬੰਧ ਵਿਚ ਸ੍ਰੀ ਨੱਢਾ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਡੇਅਰੀ ਫਾਰਮਰਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਇਹ ਲੀਹੋਂ ਹੱਟਵਾਂ ਫੈਸਲਾ ਸੂਬੇ ਵਿਚ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।ਬਠਿੰਡਾ ਵਿਖੇ ਏਮਜ਼ ਦੀ ਸਥਾਪਨਾ ਸਬੰਧੀ ਇਕ ਹੋਰ ਮੁੱਦੇ ਦੇ ਬਾਰੇ ਸ੍ਰੀ ਨੱਢਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਬਾਰੇ ਸਾਰੀਆਂ ਲੋੜੀਂਦੀਆਂ ਉਪਚਾਰਕਤਾਵਾਂ ਪੂਰੀਆਂ ਹੋ ਗਈਆਂ ਹਨ ਅਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੁਆਰਾ ਇਨ੍ਹਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨੇ ਜਗ੍ਹਾਂ ਦੀ ਜਾਂਚ ਕਰ ਲਈ ਹੈ ਅਤੇ ਮੰਤਰੀ ਮੰਡਲ ਦੀ ਹੋਣ ਵਾਲੀ ਅਗਲੀ ਮੀਟਿੰਗ ਵਿਚ ਇਸ ਪ੍ਰਾਜੈਕਟ ਬਾਰੇ ਮੰਤਰਾਲਾ ਪ੍ਰਵਾਨਗੀ ਪ੍ਰਾਪਤ ਕਰ ਲਏਗਾ। ਉਨ੍ਹਾਂ ਨੇ ਬਾਦਲ ਨੂੰ ਭਰੋਸਾ ਦਵਾਇਆ ਕਿ ਕੈਬਨਿਟ ਦੀ ਸਹਿਮਤੀ ਪ੍ਰਾਪਤ ਕਰਨ ਤੋਂ ਬਾਅਦ ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਬਠਿੰਡਾ ਵਿਖੇ ਏਮਜ਼ ਦਾ ਨੀਂਹ ਪੱਥਰ ਰੱਖਣ ਲਈ ਸ੍ਰੀ ਨੱਢਾ ਨੂੰ ਰਸਮੀ ਸੱਦਾ ਪੱਤਰ ਦਿੱਤਾ ਜੋ ਕਿ ਸ੍ਰੀ ਨੱਢਾ ਨੇ ਪ੍ਰਵਾਨ ਕਰ ਲਿਆ ਹੈ। 

ਦੇਸ਼ ਦੇ ਪੁਰਾਣੇ ਅਤੇ ਸ਼ਾਨੇਮੱਤੇ ਮੈਡੀਕਲ ਕਾਲਜ- ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸ਼ਾਨਦਾਰ ਵਿਰਾਸਤ ਦੀ ਮੁੜ ਸੁਰਜੀਤੀ ਦੇ ਵਾਸਤੇ ਵਿਸ਼ੇਸ਼ ਫੰਡਾਂ ਦੀ ਮੰਗ ਕਰਦੇ ਹੋਏ ਸ. ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਸ ਵਾਸਤੇ ਯਕਮੁਸ਼ਤ ਵਿਸ਼ੇਸ਼ ਗ੍ਰਾਂਟ ਦੇਣ ਦੀ ਅਪੀਲ ਕੀਤੀ। ਸ੍ਰੀ ਨੱਢਾ ਨੇ ਸੂਬਾ ਸਰਕਾਰ ਨੂੰ ਇਸ ਸਬੰਧੀ ਵਿਸਤ੍ਰਤ ਪ੍ਰਸਤਾਵ ਭੇਜਣ ਲਈ ਆਖਿਆ ਤਾਂ ਜੋ ਉਹ ਇਸ ਮੈਡੀਕਲ ਕਾਲਜ ਦੀ ਅਮੀਰ ਵਿਰਾਸਤ ਦੇ ਮੱਦੇ ਨਜ਼ਰ ਫੰਡ ਪ੍ਰਾਪਤ ਕਰਨ ਲਈ ਇਹ ਮੁੱਦਾ ਵਿੱਤ ਮੰਤਰਾਲੇ ਕੋਲ ਉਠਾ ਸਕਣ।ਮੁੱਖ ਮੰਤਰੀ ਨੇ ਕੈਂਸਰ ਦੇ ਪ੍ਰਭਾਵੀ ਇਲਾਜ ਲਈ ਅੰਮ੍ਰਿਤਸਰ ਵਿਖੇ ਸਟੇਟ ਕੈਂਸਰ ਇੰਸਟੀਚਿਊਟ ਸਥਾਪਤ ਕਰਨ ਲਈ 120 ਕਰੋੜ ਰੁਪਏ ਦੇ ਲੋੜੀਂਦੇ ਫੰਡਾਂ ਦੀ ਵੀ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ। ਉਨ੍ਹਾਂ ਨੇ ਸ੍ਰੀ ਨੱਢਾ ਨੂੰ ਅਜਿਹਾ ਹੀ ਇਕ ਪ੍ਰਾਜੈਕਟ ਹੁਸ਼ਿਆਰਪੁਰ ਅਤੇ ਫਾਜਿਲਕਾ ਵਿਖੇ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਤਾਂ ਜੋ ਕੈਂਸਰ ਦੇ ਮਰੀਜਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕੈਂਸਰ ਦੇ ਇਲਾਜ ਲਈ ਇਨ੍ਹਾਂ ਇੰਸਟੀਚਿਊਟਾਂ ਲਈ ਜਲਦੀ ਪ੍ਰਵਾਨਗੀ ਦੇਣ ਵਾਸਤੇ ਵੀ ਮੰਤਰਾਲੇ ਨੂੰ ਕਿਹਾ। 

ਰਾਸ਼ਟਰੀ ਮਾਰਗਾਂ ਉਤੇ ਸਰਕਾਰੀ ਹਸਪਤਾਲਾਂ ਵਿਖੇ ਵਾਧੂ ਟਰੌਮਾ ਸੈਂਟਰਾਂ ਲਈ ਵਿੱਤੀ ਸਹਾਇਤਾ ਦੀ ਕੀਤੀ ਗਈ ਇੱਕ ਹੋਰ ਮੰਗ ਦੇ ਜਵਾਬ ਵਿਚ ਸ੍ਰੀ ਨੱਢਾ ਨੇ ਮੁੱਖ ਮੰਤਰੀ ਨੂੰ ਇਸ ਸਬੰਧੀ ਵਿਸਤ੍ਰਤ ਕਾਰਜ ਯੋਜਨਾ ਤਿਆਰ ਕਰਕੇ ਭੇਜਣ ਲਈ ਆਖਿਆ ਤਾਂ ਜੋ ਉਨ੍ਹਾਂ ਦਾ ਮੰਤਰਾਲਾ ਇਸ ਬਾਰੇ ਢੁੱਕਵਾਂ ਫੈਸਲਾ ਲੈ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੁਰਘਟਨਾ ਦੇ ਸ਼ਿਕਾਰ ਲੋਕਾਂ ਨੂੰ ਵਧੀਆ ਸੰਭਵੀ ਇਲਾਜ ਮੁਹੱਈਆ ਕਰਵਾਉਣ ਦੇ ਵਾਸਤੇ ਅਧੁਨਿਕ ਤਕਨੀਕਾਂ ਅਤੇ ਸਹੂਲਤਾਂ ਵਜੋਂ ਟਰੌਮਾ ਸੈਂਟਰਾਂ ਦਾ ਪੱਧਰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਹਨ।ਪੋਸਟ ਗ੍ਰੈਜੁਏਟ ਸੀਟਾਂ ਵਿਚ ਵਾਧਾ ਕਰਨ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਸਬੰਧੀ ਸਿਹਤ ਮੰਤਰਾਲੇ ਦੇ ਸਿੱਧੇ ਦਖਲ ਦੀ ਮੰਗ ਕੀਤੀ ਤਾਂ ਜੋ ਪੀ.ਜੀ ਸੀਟਾਂ ਅਲਾਟ ਕਰਨ ਦੇ ਨਿਯਮਾਂ ਵਿਚ ਸੋਧ ਕੀਤੀ ਜਾ ਸਕੇ। ਉਨ੍ਹਾਂ ਨੇ ਪ੍ਰਤੀ ਪ੍ਰੋਫੈਸਰ ਦੋ ਪੀ.ਜੀ ਸੀਟਾਂ ਦੇ ਮੌਜੂਦਾ ਨਿਯਮਾਂ ਵਿਚ ਸੋਧ ਕਰਕੇ ਪ੍ਰਤੀ ਪ੍ਰੋਫੈਸਰ ਤਿੰਨ ਪੀ.ਜੀ ਸੀਟਾਂ ਦੀ ਆਗਿਆ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਸ੍ਰੀ ਨੱਢਾ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਸਾਈਕੈਟਰੀ, ਰੈਡੀਓਲੋਜੀ, ਐਨਸਥੀਸੀਆ, ਗਾਈਨੀ, ਫੌਰੈਨਸਿਕ ਮੈਡੀਸਨ ਅਤੇ ਔਰਥੋਪੈਡਿਕ ਦੇ ਪੋਸਟ ਗ੍ਰੈਜੁਏਟ ਮਾਹਰਾਂ ਦੀ ਵੱਡੀ ਕਮੀ ਹੈ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਐਮ.ਬੀ.ਬੀ.ਐਸ ਦੀਆਂ ਸੀਟਾਂ 150 ਤੋਂ ਵਧਾ ਕੇ 200 ਕਰਨ ਦੀ ਮੰਗ ਕੀਤੀ। 

ਉਨ੍ਹਾਂ ਨੇ ਸ੍ਰੀ ਨੱਢਾ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਨਵਾਂ ਪ੍ਰਸਤਾਵ ਪੇਸ਼ ਕੀਤਾ ਹੈ। ਸ. ਬਾਦਲ ਨੇ ਕੇਂਦਰੀ ਸਿਹਤ ਮੰਤਰਾਲੇ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਤੁਰੰਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਚ ਵਧਾਈਆਂ 50 ਸੀਟਾਂ ਲਈ 84 ਕਰੋੜ ਰੁਪਏ ਜਾਰੀ ਕਰਨ। ਸ੍ਰੀ ਨੱਢਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਵਾਇਆ ਕਿ ਉਹ ਛੇਤੀ ਹੀ ਇਹ ਮੁੱਦਾ ਮੈਡੀਕਲ ਕੌਂਸਲ ਆਫ ਇੰਡੀਆ ਕੋਲ ਉਠਾਉਣਗੇ ਤਾਂ ਜੋ ਸਰਕਾਰ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਐਮ.ਬੀ.ਬੀ.ਐਸ ਦੀਆਂ ਸੀਟਾਂ ਵਧਾਉਣ ਅਤੇ ਮੈਡੀਕਲ ਮਾਹਿਰਾਂ ਦੀ ਘਾਟ ਦੀ ਸਮੱਸਿਆ ਨਾਲ ਨਿਪਟਣ ਦਾ ਹੱਲ ਕੱਢਿਆ ਜਾ ਸਕੇ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ, ਸਕੱਤਰ ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਹੁਸਨ ਲਾਲ ਅਤੇ ਪ੍ਰਮੁੱਖ ਰੈਜ਼ਿਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਕਲਪਨਾ ਮਿੱਤਲ ਬਰੂਆ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD