Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਤੀਜ ਮੇਲਾ ਆਯੋਜਿਤ

ਪੰਜਾਬ ਦੇ ਅਮੀਰ ਵਿਰਸੇ ਦੀ ਤਰਜਮਾਨੀ ਦਾ ਤਿਉਹਾਰ ਤੀਆਂ

Web Admin

Web Admin

5 Dariya News

ਚੰਡੀਗੜ੍ਹ/ਮੋਹਾਲੀ , 28 Aug 2015

Last updated on: Aug 28, 2015, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਹੋਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਅਜੋਕੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਅੱਜ ਤੀਜ ਮੇਲਾ 2015 ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਹ ਤੀਜ ਮੇਲਾ ਵਿਕਾਸ ਭਵਨ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਸ. ਸੁਖਜੀਤ ਸਿੰਘ ਬੈਂਸ ਦੇ ਉੱਦਮ ਨਾਲ ਕਰਵਾਇਆ ਗਿਆ। ਇਸ ਮੌਕੇ ਸ. ਮਲੂਕਾ ਦੇ ਸੁਪਤਨੀ ਬੀਬੀ ਸੁਰਜੀਤ ਕੌਰ ਮਲੂਕਾ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ।ਇਸ ਤੀਜ ਮੇਲੇ ਦਾ ਇੱਕ ਮੁੱਖ ਆਕਰਸ਼ਨ ਪੇਂਡੂ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੀਆਂ ਵੰਨ-ਸੁਵੰਨੀਆਂ ਦਸਤਕਾਰੀ ਵਸਤਾਂ ਦੀ ਪ੍ਰਦਰਸ਼ਨੀ ਸੀ। ਇਨ੍ਹਾਂ ਪ੍ਰਦਰਸ਼ਨੀਆਂ ਵਿੱਚ ਦਰੀਆਂ, ਖੇਸ, ਫੁਲਕਾਰੀਆਂ, ਸੂਟ, ਅਚਾਰ, ਚਟਨੀਆਂ, ਮੁਰੱਬੇ, ਸਵੈਟਰ, ਕੋਟੀਆਂ, ਕਰੋਸ਼ੀਏ ਨਾਲ ਤਿਆਰ ਵਸਤਾਂ ਤੋਂ ਇਲਾਵਾ ਵੀ ਕਈ ਕਿਸਮਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ ਸਨ। ਸ. ਮਲੂਕਾ ਵੱਲੋਂ ਇਨ੍ਹਾਂ ਪ੍ਰਦਰਸਿਤ ਵਸਤਾਂ ਦੀ ਤਾਰੀਫ਼ ਕੀਤੀ ਅਤੇ ਇਨ੍ਹਾਂ ਦਸਤਕਾਰੀਆਂ ਨੂੰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਉਚੇਚੇ ਤੌਰ 'ਤੇ ਹਿਦਾਇਤ ਕੀਤੀ। ਇਸ ਮੇਲੇ ਵਿੱਚ ਵਿਭਾਗ ਦੀਆਂ ਮੁਲਾਜ਼ਮ ਔਰਤਾਂ ਰੰਗ-ਬਰੰਗੇ ਕੱਪੜਿਆਂ ਅਤੇ ਗਹਿਣਿਆਂ ਨਾਲ ਸਜ-ਧਜ ਕੇ ਇਸ ਤੀਜ ਮੇਲੇ ਦੀ ਰੌਣਕ ਵਧਾ ਰਹੀਆਂ ਸਨ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਸਾਰਾ ਦਿਨ ਚਲਦਾ ਰਿਹਾ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਅਨੇਕਾਂ ਵੰਨਗੀਆਂ ਜਿਵੇਂ ਗਿੱਧਾ, ਬੋਲੀਆਂ, ਟੱਪੇ, ਲੋਕ ਗੀਤ, ਸਿੱਠਣੀਆਂ ਅਤੇ ਬੱਚਿਆਂ ਦਾ ਰੰਗਾ-ਰੰਗ ਪ੍ਰੋਗਰਾਮ ਆਦਿ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਵਿਭਾਗ ਦੀਆਂ ਮੁਲਾਜ਼ਮ ਔਰਤਾਂ ਵੱਲੋਂ ਹੀ ਮੁੱਖ ਤੌਰ 'ਤੇ ਤਿਆਰ ਅਤੇ ਪੇਸ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ ਗਾਇਕਾ ਬੇਟੀ ਅਤੇ ਕਲਾਕਾਰਾ ਡੌਲੀ ਗੁਲੇਰੀਆ ਉਚੇਚੇ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ 'ਤੀਜ ਕੁਈਨ' ਕਮਲਪ੍ਰੀਤ ਕੌਰ ਚੁਣੀ ਗਈ ਅਤੇ ਡੌਲੀ ਗੁਲੇਰੀਆ ਨੇ ਉਸ ਨੂੰ ਤਾਜ ਪਹਿਨਾਇਆ।

ਸ. ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਤੀਜ ਦਾ ਤਿਉਹਾਰ ਪਹਿਲਾਂ ਇਹ ਪਿੰਡਾਂ ਵਿੱਚ ਬਹੁਤ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਸੀ, ਪਰ ਸਮਾਂ ਬੀਤਣ ਨਾਲ ਇਹ ਤਿਉਹਾਰ ਸ਼ਹਿਰਾਂ ਵਿੱਚ ਕੁਝ ਕੁ ਥਾਵਾਂ 'ਤੇ ਹੀ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਇਹ ਪਹਿਲੀ ਵਾਰ ਮਨਾਇਆ ਗਿਆ ਹੈ ਤੇ ਅੱਗੋਂ ਵੀ ਹਰ ਸਾਲ ਮਨਾਇਆ ਜਾਂਦਾ ਰਹੇਗਾ। ਮੰਤਰੀ ਵੱਲੋਂ ਕਲਾਕਾਰਾਂ ਦਾ ਹੌਸਲਾ ਵਧਾਉਣ ਲਈ ਆਪਣੇ ਵੱਲੋਂ 21 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ ਸਾਰੇ ਕਲਾਕਾਰਾਂ ਨੂੰ ਇਨਾਮ ਵੀ ਵੰਡੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਰ ਸਾਲ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਇਆ ਕਰੇਗਾ।ਉਨ੍ਹਾਂ ਅੱਗੇ ਦੱਸਿਆ ਦਿ ਸਾਵਣ ਦੇ ਮਹੀਨੇ ਦੌਰਾਨ ਦੋ ਦਹਾਕੇ ਪਹਿਲਾਂ ਪੇਂਡੂ ਔਰਤਾਂ ਆਪਣੇ ਘਰਾਂ ਦੇ ਕੰਮ-ਕਾਰ ਮੁਕਾ ਕੇ ਤਰਿੰਜਣਾਂ ਵਿੱਚ ਗੀਤ ਗਾਉਂਦੀਆਂ ਸਨ, ਗਿੱਧੇ ਪਾਉਂਦੀਆਂ ਸਨ, ਪੀਂਘਾਂ ਝੂਟਦੀਆਂ ਸਨ, ਪਰ ਸਮੇਂ ਦੇ ਗੁਜ਼ਰਨ ਨਾਲ ਮਨੋਰੰਜਨ ਦੇ ਅਜੋਕੇ ਸਾਧਨ ਆਉਣ ਨਾਲ ਇਹ ਹੁਣ ਤੀਜ ਦਾ ਤਿਉਹਾਰ ਬਣ ਕੇ ਰਹਿ ਗਿਆ ਹੈ। ਅੱਜ ਦੀਆਂ ਮੁਟਿਆਰਾਂ ਨੂੰ ਸਾਵਣ ਮਹੀਨੇ ਦੇ ਗੀਤਾਂ ਬਹਤ ਘੱਟ ਜਾਣਕਾਰੀ ਹੈ ਅਤੇ ਉਹ ਆਪਣੇ ਅਮੀਰ ਪੰਜਾਬੀ ਵਿਰਸੇ ਤੋਂ ਵਿੱਸਰ ਰਹੀਆਂ ਹਨ। ਇਸੇ ਕਰਕੇ ਅਸੀਂ ਵਿਭਾਗ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ, ਕਿ ਉਹ ਇਸ ਵਿਰਸੇ ਨਾਲ ਜੁੜੀਆਂ ਰਹਿਣ।ਇਸ ਮੇਲੇ ਵਿੱਚ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ ਅਤੇ ਗ਼ੈਰਸਰਕਾਰੀ ਸੰਸਥਾਵਾਂ, ਸਮਾਜ-ਸੇਵੀ ਸੰਗਠਨਾਂ, ਸੀਨੀਅਰ ਅਧਿਕਾਰੀ ਅਤੇ ਉਨ੍ਹਾਂ ਦੀਆਂ ਸੁਪਤਨੀਆਂ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰੌਸ਼ਨ ਸੁੰਕਾਰੀਆ, ਜਾਇੰਟ ਸਕੱਤਰ ਕਮ ਕਮਿਸ਼ਨਰ ਗੁਰਦੇਵ ਸਿੰਘ ਘੁੰਮਣ, ਡਾਇਰੈਕਟਰ ਸੁਖਜੀਤ ਸਿੰਘ ਬੈਂਸ, ਜਾਇੰਟ ਸਕੱਤਰ  ਜੇ.ਪੀ. ਸਿੰਗਲਾ, 'ਸਾਡੇ ਪਿੰਡ' ਰਸਾਲੇ ਦੇ ਸੰਪਾਦਕ ਜਗਤਾਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਵੀ ਸ਼ਾਮਲ ਸਨ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD