Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ ਗਤਕਾ ਵਾਰੀਅਰਸ ਆਫ ਪੰਜਾਬ ਦਾ ਆਡੀਸ਼ਨ

ਗਤਕੇ ਦੀ ਖੇਡ ਨੂੰ ਪ੍ਰਫੁਲਿੱਤ ਕਰਨ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ - ਜੱਥੇ: ਅਵਤਾਰ ਸਿੰਘ

5 Dariya News (ਅਜੇ ਪਾਹਵਾ)

ਲੁਧਿਆਣਾ , 31 Aug 2015

Last updated on: Aug 31, 2015, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਨਾਲ ਹੀ ਸਿੱਖ ਮਾਰਸ਼ਲ ਆਰਟਸ ਤੇ ਆਧਾਰਿਤ ਗਤਕੇ ਦੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ । ਇਸੇ ਮਿਸ਼ਨ ਦੀ ਪ੍ਰਾਪਤੀ ਲਈ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਮੂਹ ਕਾਲਜਾਂ ਤੇ ਸਕੂਲਾਂ ਅੰਦਰ ਗਤਕੇ ਦੀ ਸਿਖਲਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਤੇ ਬੱਚੇ ਵੱਧ ਤੋਂ ਵੱਧ ਰਵਾਇਤੀ ਜੰਗਜੂ ਖੇਡ ਗਤਕੇ ਦੀ ਸਿਖਲਾਈ ਪ੍ਰਾਪਤ ਕਰਕੇ ਆਪਣੀ ਸਵੈ ਰੱਖਿਆ ਕਰਦੇ ਹੋਏ ਆਪਣੇ ਧਰਮ ਤੇ ਵਿਰਸੇ ਨਾਲ ਜੁੜ ਸਕਣ । ਬੀਤੀ ਸ਼ਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਗਤਕਾ ਦੇ ਨਿੱਘੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਮਹਲਸਰ ਗਤਕਾ ਅਖਾੜਾ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤੇ ਗਏ ਰਾਜ ਪੱਧਰੀ ਗਤਕਾ ਮਕਾਬਲੇ ਗਤਕਾ ਵਾਰੀਅਰਸ ਆਫ ਪੰਜਾਬ ਦੇ ਪਹਿਲੇ ਆਡੀਸ਼ਨ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਗਤਕਾ ਆਡੀਸ਼ਨ ਦਾ ਆਨੰਦ ਮਾਣਨ ਲਈ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਕਾਲਜ ਦੀਆਂ ਵਿਦਿਆਰਥੀਆਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਵਿੱਚ ਕਿਹਾ ਕਿ ਗਤਕੇ ਦੀ ਖੇਡ ਨੂੰ ਬੁਲੰਦ ਉਚਾਈਆਂ ਤੇ ਪਹੁੰਚਾਉਣ ਦੇ ਲਈ ਸ਼੍ਰੋਮਣੀ ਕਮੇਟੀ ਦੇ ਵੱਲੋਂ ਡਾਇਰੈਕਟੋਰੇਟ ਆਫ ਗਤਕਾ ਸਥਾਪਿਤ ਕੀਤਾ ਗਿਆ ਹੈ ਜੋ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਮੁੱਚੇ ਵਿਦਿਆਰਥੀ ਵਰਗ ਨੂੰ ਬਹੁਤ ਲਾਹੇਵੰਦ ਸਾਬਤ ਹੋਵੇਗਾ ।  

ਉਨ੍ਹਾਂ ਨੇ ਬਾਬਾ ਦੀਪ ਸਿੰਘ ਮਹੱਲਸਰ ਗਤਕਾ ਅਖਾੜਾ ਵੱਲੋਂ ਫਤਹਿ ਟੀ.ਵੀ. ਚੈਨਲ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਗਤਕਾ ਵਾਰੀਅਰਸ ਆਫ ਪੰਜਾਬ ਦੇ ਅਡੀਸ਼ਨਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜ ਸਮੁੱਚੀ ਕੌਮ ਦੇ ਲਈ ਪ੍ਰੇਰਨਾ ਦਾ ਸਰੋਤ ਹਨ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਗਤਕਾ ਡਾ. ਮਨਮੋਹਨ ਸਿੰਘ ਭਾਗੋਵਾਲੀਆ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਇਸ ਤਰ੍ਹਾਂ ਦੇ ਗਤਕਾ ਮੁਕਾਬਲਿਆਂ ਦੇ 8 ਅਡੀਸ਼ਨ ਆਯੋਜਿਤ ਕੀਤੇ ਜਾਣਗੇ ਅਤੇ ਉਨ੍ਹਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਤੇ ਗਤਕਾ ਟੀਮਾਂ ਦੇ ਦੋ ਮੈਗਾ ਅਡੀਸ਼ਨ ਕਰਵਾਏ ਜਾਣਗੇ ਅਤੇ 29 ਨਵੰਬਰ ਨੂੰ ਲੁਧਿਆਣਾ ਸ਼ਹਿਰ ਵਿਖੇ ਗਤਕਾ ਵਾਰੀਅਰਸ ਆਫ ਪੰਜਾਬ ਦਾ ਗਰੈਂਡ ਫੀਨਾਲੇ ਪੂਰੇ ਖਾਲਸਾਈ ਜਾਹੋਜਲਾਲ ਦੇ ਨਾਲ ਕਰਵਾਇਆ ਜਾਵੇਗਾ । ਜਿਸ ਵਿੱਚ ਜੇਤੂ ਰਹਿਣ ਵਾਲੇ ਗਤਕਾ ਖਿਡਾਰੀ ਨੂੰ ਪ੍ਰਾਈਡ ਆਫ ਗਤਕਾ ਐਵਾਰਡ ਨਾਲ ਸਨਮਾਨਿਤ ਕਰਕੇ ਮੋਟਰ ਸਾਈਕਲ ਬਤੌਰ ਇਨਾਮ ਵੱਜੋਂ ਭੇਂਟ ਕੀਤਾ ਜਾਵੇਗਾ । 

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਮੁੱਚੇ ਗਰੈਂਡ ਫੀਨਾਲੇ ਦੇ ਫਾਈਨਲ ਮੁਕਾਬਲੇ ਦਾ ਲਾਈਵ ਪ੍ਰਸਾਰਨ ਫਤਹਿ ਟੀ.ਵੀ. ਚੈਨਲ ਤੋਂ ਕੀਤਾ ਜਾਵੇਗਾ । ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਆਡੀਸ਼ਨ ਵਿੱਚ ਵਿਅਕਤੀਗਤ ਤੌਰ ਤੇ 28 ਖਿਡਾਰੀਆਂ ਨੂੰ ਚੁਣਿਆਂ ਗਿਆ ਅਤੇ 18 ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਮੁੜ ਗੋਲਡਨ ਚਾਂਸ ਅਗਲੇ ਅਡੀਸ਼ਨ ਵਿੱਚ ਦਿੱਤਾ ਜਾਵੇਗਾ । ਇਸ ਤੋਂ ਪਹਿਲਾਂ ਆਰੰਭ ਹੋਏ ਗਤਕਾ ਵਾਰੀਅਰਸ ਆਫ ਪੰਜਾਬ ਦੇ ਆਡੀਸ਼ਨ ਦੌਰਾਨ ਵੱਖ-ਵੱਖ ਗਤਕਾ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜੰਗਜੂ ਖੇਡ ਦਾ ਜ਼ੋਰਦਾਰ ਪ੍ਰਦਰਸ਼ਨ ਮਹਿਮਾਨ ਸਖਸ਼ੀਅਤਾਂ ਦੇ ਸਨਮੁੱਖ ਪੇਸ਼ ਕੀਤਾ ਜਿਸ ਨੂੰ ਦੇਖ ਕੇ ਉਹ ਅਸ਼-ਅਸ਼ ਕਰ ਉਠੀਆਂ । ਇਸ ਦੌਰਾਨ ਗਤਕਾ ਮੁਕਾਬਲੇ ਦੇ ਅਡੀਸ਼ਨ ਦੀ ਆਰੰਭਤਾ ਕਰਵਾਉਣ ਲਈ ਮੁੱਖ ਮਹਿਮਾਨ ਦੇ ਵੱਜੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੂੰ ਡਾਇਰੈਕਟਰ ਗਤਕਾ ਡਾ. ਮਨਮੋਹਨ ਸਿੰਘ ਭਾਗੋਵਾਲੀਆ ਵੱਲੋਂ ਸਨਮਾਨਿਤ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ । ਇਸ ਸਮੇਂ ਉਨ੍ਹਾਂ ਦੇ ਨਾਲ ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਗੁਰਵਿੰਦਰ ਸਿੰਘ ਨਿੱਜੀ ਸਕੱਤਰ, ਭਾਈ ਅਮਨਦੀਪ ਸਿੰਘ ਰਵੀ, ਭਾਈ ਸੁਪ੍ਰੀਤ ਸਿੰਘ ਚੀਫ ਰੈਫਰੀ, ਭਾਈ ਹਰਦੀਪ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਰਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । 

 

Tags: Avtar Singh Makad , GATKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD