Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਛੀਵਾੜਾ ਤੇ ਰਾਹੋਂ ਵਿਚਾਲੇ ਉਧੋਵਾਲ ਪਿੰਡ ਕੋਲ ਪੈਂਦੀ ਸੜਕ ਦਾ ਮਾਮਲਾ ਹੋਇਆ ਹੱਲ

ਲੋਕ ਨਿਰਮਾਣ ਮੰਤਰੀ ਨੇ ਸੜਕ ਦੇ ਟੋਟੇ ਦਾ ਨਿਰਮਾਣ ਜਲਦ ਕਰਨ ਦਾ ਵਿਸ਼ਵਾਸ ਦਿਵਾਇਆ

ਮਾਛੀਵਾੜਾ ਤੇ ਰਾਹੋਂ ਵਿਚਾਲੇ ਉਧੋਵਾਲ ਪਿੰਡ ਕੋਲ ਪੈਂਦੀ ਸੜਕ ਦਾ ਮਾਮਲਾ ਹੋਇਆ ਹੱਲ

Web Admin

Web Admin

5 Dariya News

ਚੰਡੀਗੜ੍ਹ , 02 Sep 2015

Last updated on: Sep 02, 2015, 00:00 IST

ਲੋਕ ਨਿਰਮਾਣ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਖੰਨਾ-ਨਵਾਂਸ਼ਹਿਰ ਰੋਡ 'ਤੇ ਮਾਛੀਵਾੜਾ ਤੇ ਰਾਹੋਂ ਵਿਚਾਲੇ ਉਧੋਵਾਲ ਪਿੰਡ ਕੋਲ ਪੈਂਦੀ ਸੜਕ ਦਾ ਮਾਮਲਾ ਹੱਲ ਕਰ ਲਿਆ ਗਿਆ ਅਤੇ ਹੁਣ ਵਿਭਾਗ ਵੱਲੋਂ ਜਲਦ ਹੀ ਇਸ ਟੋਟੇ ਨੂੰ ਸੜਕ ਦਾ ਰੂਪ ਦੇ ਕੇ ਮਾਲਵੇ ਨੂੰ ਮਾਝਾ-ਦੋਆਬਾ ਖੇਤਰ ਨਾਲ ਜੋੜਦੀ ਇਸ ਸੜਕ ਦੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਸ. ਸੇਖੋਂ ਨੇ ਇਹ ਗੱਲ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਤੇ ਯੂਥ ਅਕਾਲੀ ਆਗੂ ਸ. ਰੁਪਿੰਦਰ ਸਿੰਘ ਬੈਣੀਪਾਲ ਦੀ ਅਗਵਾਈ ਵਿੱਚ ਆਏ ਇਸ ਜਗ੍ਹਾਂ ਦੇ ਮਾਲਕ ਤਿੰਨ ਭਰਾਵਾਂ ਨੂੰ ਸਨਮਾਨਤ ਕਰਨ ਉਪਰੰਤ ਕਹੀ। ਸੇਖੋਂ ਨੇ ਦੱਸਿਆ ਕਿ 2002 ਵਿੱਚ ਇਹ ਸੜਕ ਬਣਾਈ ਜਾ ਰਹੀ ਸੀ। ਮਾਛੀਵਾੜਾ ਤੇ ਰਾਹੋਂ ਵਿਚਾਲੇ ਉਧੋਵਾਲ ਪਿੰਡ ਕੋਲ ਤਿੰਨ ਭਰਾਵਾਂ ਗੁਰਦੇਵ ਸਿੰਘ, ਤਰਲੋਚਨ ਸਿੰਘ ਤੇ ਗੁਰਮੀਤ ਸਿੰਘ ਦੀ ਜ਼ਮੀਨ ਪੈਂਦੀ ਸੀ ਜਿਨ੍ਹਾਂ ਨੇ 2006 ਵਿੱਚ ਹਾਈ ਕੋਰਟ ਤੋਂ ਸਟੇਅ ਲੈ ਲਈ ਸੀ। ਉਨ੍ਹਾਂ ਦੱਸਿਆ ਕਿ ਸ. ਰਾਜੇਵਾਲ ਤੇ ਸ. ਬੈਣੀਪਾਲ ਦੀਆਂ ਕੋਸ਼ਿਸ਼ਾਂ ਸਦਕਾ ਤਿੰਨ ਭਰਾਵਾਂ ਨੇ ਹਾਈ ਕੋਰਟ ਤੋਂ ਕੇਸ ਵਾਪਸ ਲੈ ਲਿਆ ਸੀ ਜਿਸ ਕਾਰਨ ਸਟੇਅ ਟੁੱਟ ਗਈ ਸੀ। 

ਸੇਖੋਂ ਨੇ ਸਥਾਨਕ ਆਗੂਆਂ ਅਤੇ ਤਿੰਨੇ ਭਰਾਵਾਂ ਦੀ ਇਸ ਪਹਿਲਕਦਮੀ ਦੀ ਸਲਾਹੁਤਾ ਕਰਦਿਆਂ ਇਸ ਨੇਕ ਕੰਮ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੀ ਸਟੇਅ ਕਾਰਨ ਤਿੰਨ ਭਰਾਵਾਂ ਦੀ ਮਲਕੀਅਤ ਵਾਲੀ ਜਗ੍ਹਾਂ 'ਤੇ ਥੋੜੇ ਜਿਹੇ ਟੋਟੇ ਵਿੱਚ ਸੜਕ ਨਾ ਬਣਨ ਕਾਰਨ ਜਿੱਥੇ ਦੁਰਘਟਨਾਵਾਂ ਹੁੰਦੀਆਂ ਸਨ ਉਥੇ ਮਾਲਵੇ ਨੂੰ ਮਾਝਾ ਤੇ ਦੋਆਬਾ ਖੇਤਰ ਨਾਲ ਜੋੜਦੀ ਇਸ ਸੜਕ ਦੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਸੀ। ਉਨ੍ਹਾਂ ਸਥਾਨਕ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਟੋਟੇ 'ਤੇ ਸੜਕ ਦਾ ਨਿਰਮਾਣ ਜਲਦ ਹੀ ਕੀਤਾ ਜਾਵੇਗਾ।ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਸੇਖੋਂ ਨੂੰ ਕੋਰਟ ਵਿੱਚੋਂ ਕੇਸ ਵਾਪਸ ਲੈਣ ਵਾਲੇ ਪੱਤਰ ਦੀ ਕਾਪੀ ਵੀ ਦਿੱਤੀ ਗਈ। ਇਸ ਉਪਰੰਤ ਸ. ਸੇਖੋਂ ਨੇ ਗੁਰਦੇਵ ਸਿੰਘ, ਤਰਲੋਚਨ ਸਿੰਘ ਤੇ ਗੁਰਮੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਨਗਰ ਕੌਂਸਲ ਸਮਰਾਲਾ ਦੇ ਸਾਬਕਾ ਪ੍ਰਧਾਨ ਗਿਆਨੀ ਮੋਹਿੰਦਰ ਸਿੰਘ, ਸ. ਆਲਮਦੀਪ ਸਿੰਘ ਤੇ ਸ. ਤਜਿੰਦਰ ਸਿੰਘ ਵੀ ਹਾਜ਼ਰ ਸਨ।

 

Tags: Janmeja Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD