Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਬੀ ਜਗੀਰ ਕੌਰ ਨੇ ਜਿਲਾ ਬਰਨਾਲਾ ਨਾਲ ਸਬੰਧਤ ਸਮੂਹ ਇਸਤਰੀ ਅਕਾਲੀ ਦਲ ਦੇ ਅਹੁਦਿਆਂ ਨੂੰ ਭੰਗ ਕੀਤਾ।

ਨਵੀਆਂ ਜਿਲਾ ਪ੍ਰਧਾਨਾ ਅਤੇ ਬਰਨਾਲਾ ਜਿਲੇ ਨਾਲ ਸਬੰਧਤ ਸਟੇਟ ਬਾਡੀ ਦੀਆਂ ਅਹੁਦੇਦਾਰਾਂ ਦਾ ਐਲਾਨ ਕੁਝ ਦਿਨਾਂ ਵਿੱਚ ਹੋਵੇਗਾ

Web Admin

Web Admin

5 Dariya News

ਚੰਡੀਗੜ੍ਹ , 05 Sep 2015

Last updated on: Sep 05, 2015, 00:00 IST

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਤੋਂ ਇੱਕ ਬਿਆਨ ਰਾਹੀਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਇਸਤਰੀ ਆਗੂ ਨੂੰ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਕੁਝ ਸਮੇ ਤੋਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਲਾ ਬਰਨਾਲਾ ਅੰਦਰ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਆਪਸੀ ਖਿਚੋਤਾਣ ਵਿੱਚ ਲੱਗੀਆਂ ਹਨ, ਜਿਸ ਕਰਕੇ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ। ਇਸ ਕਰਕੇ ਉਹਨਾਂ ਨੇ ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਨ ਉਪੰਰਤ ਜਿਲਾ ਜਥੇਬੰਦੀ ਬਰਨਾਲਾ ਦੀਆਂ ਪ੍ਰਧਾਨਾ ਅਤੇ ਜਿਲਾ ਬਰਨਾਲਾ ਨਾਲ ਸਬੰਧਤ ਸਮੂਹ ਸਟੇਟ ਬਾਡੀ ਦੀਆਂ ਅਹੁਦੇਦਾਰਾਂ ਦੇ ਅਹੁਦਿਆਂ ਨੂੰ ਭੰਗ ਕਰਨ ਦਾ ਫੈਸਲਾ ਲਿਆ।

ਉਹਨਾਂ ਕਿਹਾ ਕਿ ਜਿਲਾ ਬਰਨਾਲਾ ਦੀਆਂ ਨਵੀਆਂ ਜਿਲਾ ਪ੍ਰਧਾਨਾ ਅਤੇ ਬਾਕੀ ਅਹੁਦੇਦਾਰਾਂ ਦਾ ਐਲਾਨ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪਾਰਟੀ ਦਾ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਅਨੁਸ਼ਾਸ਼ਨ ਵਿੱਚ ਰਹਿ ਕੇ ਕੰਮ ਕਰਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਵਿੱਚ ਬੀਬੀਆਂ ਵਲੋਂ ਮਿਲ ਰਹੇ ਭਰਪੂਰ ਹੁੰਗਾਰੇ ਨੂੰ ਵੇਖਦੇ ਹੋਏ ਇਸ ਦੀ ਭਰਤੀ ਦੀ ਆਖਰੀ ਮਿਆਦ ਮਿਤੀ ਨੂੰ ਹੁਣ 30 ਸਤੰਬਰ ਤੱਕ ਕਰਨ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਆਪਣੀ ਭਰਤੀ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਜਮਾ ਕਰਵਾਉਣ ਦੀ ਅਪੀਲ ਕੀਤੀ।

 

Tags: BIBI JAGIR KAUR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD