ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਅੱਜ ਇੱਥੇ ਰੇਲਵੇ ਸਟੇਸ਼ਨ ਤੋਂ 'ਸਵੱਛ ਭਾਰਤ ਅਭਿਆਨ' ਤਹਿਤ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਸਫਾਈ ਅਭਿਆਨ 'ਗਰੀਨ ਗਲੋਬ ਸਿਟੀਜਨ' ਨਾਮਕ ਗੈਰ ਸਰਕਾਰੀ ਸੰਸਥਾ ਅਤੇ ਆਈ.ਟੀ.ਬੀ.ਪੀ. ਵੱਲੋਂ ਸਾਂਝੇ ਤੌਰ ਤੇ ਚਲਾਇਆ ਜਾ ਰਿਹਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿਚ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਅਜਿਹੇ ਸਫਾਈ ਅਭਿਆਨ ਦੇਸ ਵਾਸੀਆਂ ਦੇ ਸਨਮੁੱਖ ਇਕ ਚੰਗੀ ਉਦਾਹਰਨ ਪੇਸ਼ ਕਰਦੇ ਹਨ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਦਾ ਮੰਤਵ ਕੇਵਲ ਆਲੇ ਦੁਆਲੇ ਦੀ ਸਫਾਈ ਤੱਕ ਸੀਮਤ ਨਹੀਂ ਹੈ ਸਗੋਂ ਇਹ ਮਨ ਵਿਚੋਂ ਬੁਰੇ ਵਿਚਾਰਾਂ ਦੀ ਸਫਾਈ ਲਈ ਵੀ ਸਾਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਪ ਹੀ ਇਸ ਮੁਹਿੰਮ ਨਾਲ ਜੁੜਦਿਆਂ ਆਪਣੇ ਆਲੇ ਦੁਆਲੇ ਦੀ ਸਫਾਈ ਲਈ ਕਾਰਜਸ਼ੀਲ ਹੋਣ ਦਾ ਸੱਦਾ ਦਿੰਦਿਆ ਕਿਹਾ ਜਦ ਸਾਡਾ ਚੌਗਿਰਦਾ ਸਾਫ ਸੁਥਰਾ ਹੋਵੇਗਾ ਤਾਂ ਮਨ ਦੀ ਸੁੱਧਤਾ ਆਪਣੇ ਆਪ ਹੀ ਹੋ ਜਾਵੇਗੀ।
ਸ੍ਰੀ ਵਿਚੇ ਸਾਂਪਲਾ ਨੇ ਇਸ ਮੌਕੇ ਸ਼ਹਿਰ ਦੀਆਂ ਹੋਰ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਉਹ ਇਸ ਅਭਿਆਨ ਨਾਲ ਜੁੜਨ ਤਾਂ ਜੋ ਇਹ ਮੁਹਿੰਮ ਆਪਣੇ ਅਸਲ ਮਕਸਦ ਨੂੰ ਪ੍ਰਾਪਤ ਕਰ ਸਕੇ।ਇਸ ਮੌਕੇ ਇੰਡੋ ਤਿਬੱਤ ਬਾਰਡਰ ਪੁਲਿਸ ਦੇ ਕਮਾਂਡੈਂਟ ਸ੍ਰੀ ਬਲਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਵਾਤਾਵਰਨ ਦੀ ਸੁੱੱਧਤਾ ਦੇ ਮਹੱਤਵ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਇਹ ਹਰ ਇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣਾ ਘਰ ਤੇ ਆਪਣਾ ਆਲਾ ਦੁਆਲਾ ਸਾਫ ਸੁੱਥਰਾ ਰੱਖੇ।'ਗਰੀਨ ਗਲੋਬ ਸਿਟੀਜ਼ਨ' ਸੰਸਥਾ ਦੇ ਸੰਸਥਾਪਕ ਪ੍ਰਧਾਨ ਸ੍ਰੀ ਵਰਿੰਦਰ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਦੇ ਲੋਕਾਂ ਨੂੰ ਆਪਣਾ ਆਸ-ਪਾਸ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਆਈ.ਟੀ.ਬੀ.ਪੀ. ਦੇ ਸੈਂਕੜੇ ਜਵਾਨਾਂ ਦਾ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਤੇ ਜਦ ਉਨ੍ਹਾਂ ਦਾ ਅਭਿਆਨ ਮੁਕੰਮਲ ਹੋ ਜਾਵੇਗਾ ਤਾਂ ਇਸ ਦੀ ਸਾਫ ਸੁਥਰੀ ਤਸਵੀਰ ਸਭ ਨੂੰ ਆਚੰਭਿਤ ਕਰ ਦੇਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਜ਼ਿਲ੍ਹਾਂ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਅਤੇ ਹੋਰ ਪਤਵੰਤੇ ਵੀ ਹਾਜਰ ਸਨ।