Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੇ ਆਪਣੇ ਵਰਕਰਾਂ ਦੇ ਮਹਿਲਾ ਕਮਿਸ਼ਨ ਵਿੱਚ ਦਿੱਤੀ ਸ਼ਿਕਾਇਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ ਨੂੰ ਸ਼ਿਕਾਇਤ ਦਿੰਦੇ ਹੋਏ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ ਨੂੰ ਸ਼ਿਕਾਇਤ ਦਿੰਦੇ ਹੋਏ 'ਆਪ' ਦੀ ਸਰਗਰਮ ਮਹਿਲਾ ਆਗੂ ਅਮਨਦੀਪ ਕੌਰ ਫਿਰੋਜ਼ਪੁਰ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Sep 2015

ਆਮ ਆਦਮੀ ਪਾਰਟੀ ਦੀ ਸਰਗਰਮ ਮਹਿਲਾ ਆਗੂ ਅਮਨਦੀਪ ਕੌਰ ਫਿਰੋਜ਼ਪੁਰ ਨੇ ਆਪਣੀ ਹੀ ਪਾਰਟੀ ਦੇ ਤਿੰਨ ਵਰਕਰਾਂ ਵਿਰੁੱਧ ਉਸ ਦੇ ਖ਼ਿਲਾਫ਼ ਗਲਤ ਟਿੱਪਣੀਆਂ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੂੰ ਮਿਲ ਕੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨਾਂ ਆਪ ਦੇ ਕਿਸਾਨ ਵਿੰਗ ਦੇ ਮੁਖੀ ਦੇ ਸਮਰਥਕਾਂ 'ਤੇ ਉਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ, ਭੱਦਾ ਮਜ਼ਾਕ ਕਰਨ ਅਤੇ ਕਿਸੇ ਹੋਰ ਲੜਕੀ ਦੀਆਂ ਸ਼ਰਾਬ ਪੀਂਦੇ ਤੇ ਸਿਗਰਟ ਦੇ ਕਸ਼ ਲਗਾਉਂਦੇ ਹੋਏ ਫੋਟੋਆਂ ਸੋਸ਼ਲ ਸਾਈਟ 'ਤੇ ਅਪਲੋਡ ਕਰਕੇ ਉਸ ਨੂੰ ਜਨਤਕ ਤੌਰ 'ਤੇ ਜਲੀਲ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ 'ਤੇ ਅਣਦੇਖੀ ਦਾ ਦੋਸ਼ ਲਾਇਆ ਹੈ। 

ਉਧਰ, ਇਸ ਸਬੰਧੀ ਸੰਪਰਕ ਕਰਨ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ ਨੇ ਆਪ ਦੀ ਮਹਿਲਾ ਆਗੂ ਦੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਅਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।ਉਨਾਂ ਕਿਹਾ ਕਿ ਸ਼ਿਕਾਇਤ ਦੀ ਬਰੀਕੀ ਨਾਲ ਘੋਖ ਪੜਤਾਲ ਕਰਨ ਮਗਰੋਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੀਬੀ ਲਾਂਡਰਾਂ ਨੇ ਕਿਹਾ ਕਿ ਰਾਜਸੀ ਪਾਰਟੀ ਦੀ ਸਰਗਰਮ ਆਗੂ ਨਾਲ ਕੁੱਝ ਵਾਪਰਨਾ ਬਹੁਤ ਹੀ ਮੰਦਭਾਗੀ ਗੱਲ ਹੈ ਕਿਉਂਕਿ ਸਿਆਸਤ ਵਿੱਚ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੀ ਔਰਤ ਦੂਜਿਆਂ ਨੂੰ ਸਹੀ ਸੇਧ ਦੇਣ ਲਈ ਇਕ ਰੋਲ ਮਾਡਲ ਹੁੰਦੀ ਹੈ। ਉਸ ਨੇ ਪਾਰਟੀ ਵਿੱਚ ਔਰਤਾਂ ਦੇ ਹੱਕਾਂ ਦੀ ਗੱਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਔਰਤਾਂ ਦੀ ਇੱਜ਼ਤ ਕਰਨੀ ਆਉਣ ਦੀ ਚਾਹੀਦੀ ਹੈ।ਮੁਹਾਲੀ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਨਦੀਪ ਕੌਰ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਪਰ 'ਆਪ' ਹੁਣ ਆਪਣੇ ਮਿਸ਼ਨ ਤੋਂ ਭਟਕ ਕੇ ਕੁਰਾਹੇ ਪੈ ਗਈ ਹੈ ਅਤੇ ਪਾਰਟੀ ਵਿੱਚ ਕੁੱਝ ਚਾਪਲੂਸ ਪੁਰਸ਼ ਵਾਲੰਟੀਅਰਾਂ ਦੀ ਚੌਧਰ ਕਾਰਨ ਕੰਮ ਕਰਨ ਵਾਲੇ ਵਾਲੰਟੀਅਰਾਂ ਅਤੇ ਔਰਤਾਂ ਦੀ ਕੋਈ ਪੁੱਛ-ਪ੍ਰਤੀਤ ਘਟਦੀ ਜਾ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ।

ਅਮਨਦੀਪ ਕੌਰ ਨੇ ਦੱਸਿਆ ਕਿ ਬੀਤੀ 6 ਮਈ ਨੂੰ ਸੈਕਟਰ-71 ਵਿੱਚ ਜ਼ਿਲਾ ਕਨਵੀਨਰਾਂ ਦੀ ਹੋਈ ਮੀਟਿੰਗ ਦੌਰਾਨ ਵੀ ਉਕਤ ਵਾਲੰਟੀਅਰਾਂ ਨੇ ਉਸ ਨੂੰ ਧੱਕੇ ਮਾਰੇ ਸਨ। 

ਇਸ ਸਬੰਧੀ ਉਨ੍ਹਾਂ ਨੇ ਈ-ਮੇਲ 'ਤੇ ਸ੍ਰੀ ਛੋਟੇਪੁਰ ਨੂੰ ਲਿਖਤੀ ਸ਼ਿਕਾਇਤ ਵੀ ਭੇਜੀ ਗਈ ਸੀ ਲੇਕਿਨ ਹੁਣ ਤੱਕ ਜ਼ਿੰਮੇਵਾਰ ਵਾਲੰਟੀਅਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਛੋਟੇਪੁਰ ਨੇ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਉਕਤ ਘਟਨਾਕ੍ਰਮ ਬਾਰੇ ਅਣਜਾਨਤਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕਾਫੀ ਦੇਰ ਤੋਂ ਆਪਣੀ ਈ-ਮੇਲ ਨੂੰ ਚੈੱਕ ਨਹੀਂ ਕੀਤਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਦੀ ਇਸ ਟਿੱਪਣੀ 'ਤੇ ਹੈਰਾਨੀ ਪ੍ਰਗਟ ਕਰਦਿਆਂ ਅਜੋਕੇ ਤਕਨੀਕੀ ਯੁੱਗ ਵਿੱਚ ਜੇਕਰ ਉਹ (ਛੋਟੇਪੁਰ) ਈ-ਮੇਲ ਅਤੇ ਸੋਸ਼ਲ ਨੈੱਟਵਰਕ ਨਾਲ ਜੁੜੇ ਨਹੀਂ ਰਹਿੰਦੇ ਤਾਂ ਭਵਿੱਖ ਵਿੱਚ ਉਨ੍ਹਾਂ ਤੋਂ ਇਨਸਾਫ਼ ਦੀ ਕੀ ਉਮੀਦ ਰੱਖੀ ਜਾ ਸਕਦੀ ਹੈ।      

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD