Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਦੇਸ਼ ਨੂੰ ਕੀਤਾ ਸਮਰਪਿਤ

ਦੋ ਕੌਮਾਂਤਰੀ ਹਵਾਈ ਅੱਡਿਆਂ ਨਾਲ ਪੰਜਾਬ ਦੇਸ਼ ਦਾ ਸਭ ਤੋਂ ਛੋਟਾ ਅਤੇ ਉੱਤਰੀ ਭਾਰਤ ਦਾ ਪਹਿਲਾ ਸੂਬਾ ਬਣਿਆ

The Prime Minister, Shri Narendra Modi inaugurates the New Civil Air Terminal, at Chandigarh airport, Punjab on September 11, 2015. The Governor of Punjab and Haryana and Administrator, Union Territory, Chandigarh, Prof. Kaptan Singh Solanki, the Chief Minister of Punjab, Shri Prakash Singh Badal, the Chief Minister of Haryana, Shri Manohar Lal Khattar, the Union Minister for Civil Aviation, Shri Ashok Gajapathi Raju Pusapati and other dignitaries are also seen.

Web Admin

Web Admin

5 Dariya News

ਐਸ.ਏ.ਐਸ ਨਗਰ (ਮੋਹਾਲੀ) , 11 Sep 2015

Last updated on: Sep 11, 2015, 00:00 IST

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤੇ ਜਾਣ ਤੋਂ ਬਾਅਦ ਪੰਜਾਬ ਅੱਜ ਦੇਸ਼ ਵਿੱਚ ਦੋ ਕੌਮਾਂਤਰੀ ਹਵਾਈ ਅੱਡਿਆਂ ਵਾਲਾ ਸਭ ਤੋਂ ਛੋਟਾ ਤੇ ਉੱਤਰੀ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ।ਪੰਜਾਬ ਦੇ ਰਾਜਪਾਲ ਪ੍ਰੋ: ਕਪਤਾਨ ਸਿੰਘ ਸੋਲੰਕੀ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਾਪਤੀ ਰਾਜੂ, ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਅਤੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਨੇ ਅੱਜ ਇਹ ਹਵਾਈ ਅੱਡਾ ਦੇਸ਼ ਨੂੰ ਸਮਰਪਿਤ ਕੀਤਾ ਹੈ।ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਕਾਰਨ ਮੋਹਾਲੀ ਵਿਖੇ ਬਣਿਆ ਇਹ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਬਾਅਦ ਸੂਬੇ ਦਾ ਦੂਜਾ ਕੌਮਾਂਤਰੀ ਹਵਾਈ ਅੱਡਾ ਹੈ ਜਿਸ ਨਾਲ ਆਉਣ ਵਾਲੇ ਸਮੇਂ 'ਚ ਸੂਬੇ ਦੀ ਆਰਥਿਕਤਾ ਨੂੰ ਇਕ ਵੱਡਾ ਹੁਲਾਰਾ ਮਿਲਣ ਤੋਂ ਇਲਾਵਾ ਸਮੁੱਚੀ ਦੁਨੀਆਂ ਨਾਲ ਬਿਹਤਰੀਨ ਹਵਾਈ ਸੰਪਰਕ ਕਾਇਮ ਹੋਵੇਗਾ।
ਇਹ ਹਵਾਈ ਅੱਡਾ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਵਿਸ਼ਵ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਇਕ ਅਨਮੋਲ ਤੋਹਫਾ ਹੈ ਜਿਸ ਨਾਲ ਉਹ ਆਪਣੀ ਮਾਤਰ ਭੂਮੀ ਨਾਲ ਜੁੜੇ ਰਹਿਣਗੇ। ਮੋਹਾਲੀ ਤੋਂ ਅੰਤਰਰਾਸ਼ਟੀ ਉਡਾਣਾਂ ਇਸ ਲਈ ਵੀ ਲੋੜੀਂਦੀਆਂ ਸਨ ਕਿਉਂਕਿ ਇਸ ਨਾਲ ਸਮੁੱਚੇ ਉੱਤਰ ਭਾਰਤ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਨੂੰ ਹੋਰ ਮੁਲਕਾਂ ਨਾਲ ਜੋੜਣ ਵਿੱਚ ਸਹਾਇਤਾ ਮਿਲੇਗੀ।ਇੱਥੇ ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਅਣਹੋਂਦ ਕਾਰਨ ਉੱਤਰੀ ਭਾਰਤ ਦੇ ਬਹੁਤ ਸਾਰੇ ਮੁਸਾਫਰਾਂ ਨੂੰ ਦਿੱਲੀ ਜਾ ਕੇ ਅੰਤਰਰਾਸ਼ਟਰੀ ਉਡਾਣਾਂ ਲੈਣੀਆਂ ਪੈਂਦੀਆਂ ਸਨ ਜਿਸ ਕਾਰਨ ਉਨਾਂ ਦਾ ਕਾਫੀ ਸਮਾਂ, ਪੈਸਾ ਅਤੇ ਤਾਕਤ ਖਰਾਬ ਹੁੰਦੀ ਸੀ। ਇਸੇ ਤਰਾਂ ਇਹ ਹਵਾਈ ਅੱਡਾ ਸੂਬੇ ਦੇ ਸਨਅਤੀ ਵਿਕਾਸ ਵਿੱਚ ਵੀ ਸਹਾਈ ਹੋਵੇਗਾ ਅਤੇ ਉੱਘੀਆਂ ਕੰਪਨੀਆਂ ਨਿਵੇਸ਼ ਕਰਨਗੀਆਂ।ਇੱਥੇ ਇਹ ਵੀ ਕਾਬਲੇਗੌਰ ਹੈ ਕਿ 300 ਏਕੜ ਥਾਂ 'ਤੇ ਬਣੇ ਇਸ ਹਵਾਈ ਅੱਡੇ ਦੀ ਲਾਗਤ 939 ਕਰੋੜ ਰੁਪਏ ਹੈ ਅਤੇ 62500 ਸੁਕੈਅਰ ਮੀਟਰ ਨਿਰਮਾਣ ਵਾਲਾ ਖੇਤਰ ਵਿੱਚ ਜਿਸ ਵਿੱਚ ਯਾਤਰੀ ਹੱਬ ਤੋਂ ਇਲਾਵਾ ਫਲਾਂ, ਸਬਜ਼ੀਆਂ ਅਤੇ ਦਵਾਈਆਂ ਨੂੰ ਭੇਜਣ ਲਈ ਕਾਰਗੋ ਹੱਬ ਦੀ ਸਹੂਲਤ ਵੀ ਹੈ। ਇਸ ਹਵਾਈ ਅੱਡੇ ਵਿੱਚ ਐਲ.ਈ.ਡੀ. ਲਾਈਟਾਂ, ਊਰਜਾ ਬਚਾਓ ਏਅਰ ਕੰਡੀਸ਼ਨਰ, ਰੇਨ ਵਾਟਰ ਹਾਰਵੈਸਟਿੰਗ ਵਰਗੀਆਂ ਹੋਰ ਕਈ ਅਤਿਆਧੁਨਿਕ ਸਹੂਲਤਾਂ ਮੌਜੂਦ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ, ਸ. ਪਰਮਿੰਦਰ ਸਿੰਘ ਢੀਂਡਸਾ, ਸ੍ਰੀ ਚੁੰਨੀ ਲਾਲ ਭਗਤ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ੍ਰੀ ਅਨਿਲ ਜੋਸ਼ੀ, ਡਾ. ਦਲਜੀਤ ਸਿੰਘ ਚੀਮਾ, ਸ. ਸੋਹਣ ਸਿੰਘ ਠੰਡਲ, ਸ. ਸਿਕੰਦਰ ਸਿੰਘ ਮਲੂਕਾ, ਸ੍ਰੀ ਮਦਨ ਮੋਹਨ ਮਿੱਤਲ, ਸ. ਅਜੀਤ ਸਿੰਘ ਕੋਹਾੜ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਸ. ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸ. ਬਲਵਿੰਦਰ ਸਿੰਘ ਭੂੰਦੜ, ਸ੍ਰੀ ਅਵਿਨਾਸ਼ ਰਾਏ ਖੰਨਾ, ਲੋਕ ਸਭਾ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਸ੍ਰੀ ਸੋਮ ਪ੍ਰਕਾਸ਼ ਅਤੇ ਸ੍ਰੀ ਸਰੂਪ ਚੰਦ ਸਿੰਗਲਾ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ, ਸੂਬੇ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪੁਲੀਸ ਮੁਖੀ ਸ੍ਰੀ ਸੁਮੇਧ ਸਿੰਘ, ਵਧੀਕ ਮੁੱਖ ਸਕੱਤਰ ਸ. ਜਗਪਾਲ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਸ੍ਰੀ ਵਿਸ਼ਵਜੀਤ ਖੰਨਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਏ.ਕੇ. ਸਿਨਹਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਪੀ.ਐਸ ਸਿੱਧੂ ਸ਼ਾਮਲ ਸਨ।

 

Tags: Narender Modi , Parkash Singh , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD