Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪਹਿਲੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ

ਪਹਿਲੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 12 Sep 2015

ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵੱਲੋਂ ਉਲੰਪੀਅਨ ਜਰਨੈਲ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਵਾਈ ਜਾ ਰਹੀ ਪਹਿਲੀ ਯਾਦਗਾਰੀ ਫੁੱਟਬਾਲ ਲੀਗ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਦੇ ਯਾਦਗਾਰੀ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ। ਅੰਡਰ 17 ਵਰਗ ਖਿਡਾਰੀਆਂ ਦੀ ਫੁੱਟਬਾਲ ਲੀਗ ਦਾ ਉਦਘਾਟਨ ਹਲਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਵੱਲੋਂ ਸਾਂਝੇ ਤੌਰ 'ਤੇ ਹਵਾ ਵਿਚ ਗੁਬਾਰੇ ਛੱਡਕੇ ਕੀਤਾ ਗਿਆ। ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆ ਜਥੇਦਾਰ ਸੁਖਦੇਵ ਸਿੰਘ ਭੌਰ ਅਤੇ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਜਿਥੇ ਟੂਰਨਾਮੈਂਟ ਕਮੇਟੀ ਦੇ ਨਵੀਂ ਪਨੀਰੀ ਨੂੰ ਫੁੱਟਬਾਲ ਲਈ ਉਤਸ਼ਾਹਿਤ ਕਰਨ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ ਉਥੇ ਬੱਚਿਆਂ ਨੂੰ ਖੇਡਾਂ ਨਾਲ ਮਨ ਜੋੜੀ ਰੱਖਣ ਲਈ ਪ੍ਰੇਰਿਆ। 

ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਨੇ ਪਹੁੰਚੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਲੀਗ ਦੇ ਪਹਿਲੇ ਮੁਕਾਬਲੇ ਵਿਚ ਚੱਕ ਫੁੱਲੂ ਤੇ ਦਦਿਆਲ ਦੀਆਂ ਟੀਮਾਂ 0-0 'ਤੇ ਬਰਾਬਰ ਰਹੀਆਂ, ਦੂਜੇ ਮੁਕਾਬਲੇ ਵਿਚ ਡਘਾਮ ਤੇ ਪਨਾਮ ਦੀਆਂ ਟੀਮਾਂ 1-1 ਦੀ ਬਰਾਬਰੀ 'ਤੇ ਰਹੀਆਂ। ਇਸ ਮੌਕੇ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ, ਰਾਜਿੰਦਰ ਸਿੰਘ ਸ਼ੂਕਾ ਪ੍ਰਧਾਨ ਨਗਰ ਕੌਂਸਲ, ਹਰਪ੍ਰੀਤ ਸਿੰਘ ਵਾਲੀਆ, ਚੇਅਰਮੈਨ ਬੂਟਾ ਸਿੰਘ ਅਲੀਪੁਰ, ਰਣਜੀਤ ਸਿੰਘ ਖੱਖ, ਯੋਗ ਰਾਜ ਗੰਭੀਰ, ਸ਼ਲਿੰਦਰ ਸਿੰਘ ਰਾਣਾ, ਬਾਬਾ ਸਤਪਾਲ ਸਿੰਘ, ਗੋਪਾਲ ਕ੍ਰਿਸ਼ਨ ਪਾਲੀ, ਐਡਵੋਕੇਟ ਜਸਵਰ ਸਿੰਘ ਰਾਏ, ਮਨਜੀਤ ਸਿੰਘ ਭੁੱਲਰ, ਅਵਤਾਰ ਸਿੰਘ ਭੰਗੂ, ਤਰਸੇਮ ਸਿੰਘ ਡੇਰੋਂ, ਅਸ਼ੋਕ ਪ੍ਰਾਸ਼ਰ, ਠੇਕੇਦਾਰ ਭਜਨ ਸਿੰਘ, ਰਾਜਵਿੰਦਰ ਦਿਆਲ, ਸੁਪਰਡੈਂਟ ਪਰਮਿੰਦਰ ਸਿੰਘ, ਰੋਸ਼ਨਜੀਤ ਪਨਾਮ, ਰਾਕੇਸ਼ ਪਨਾਮ, ਤਰਲੋਚਨ ਗੋਲੀਆਂ, ਕੇਵਲ ਗੋਲੀਆਂ, ਬਲਵਿੰਦਰ ਬੋਵੀ, ਸੰਦੀਪ ਕੁਮਾਰ ਕੋਚ, ਮਨਜੀਤ ਸਿੰਘ ਪਨਾਮ ਤੇ ਹੋਰ ਸਖਸ਼ੀਅਤਾਂ ਹਾਜ਼ਰ ਹੋਈਆਂ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD