Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਐਸ.ਏ.ਐਸ ਨਗਰ, ਖਰੜ ਅਤੇ ਡੇਰਾਬਸੀ ਵਿਖੇ ਕੌਮੀ ਲੋਕ ਅਦਾਲਤ ਦਾ ਕੀਤਾ ਆਯੋਜਨ : ਸ਼ਰਮਾ

ਕੌਮੀ ਲੋਕ ਅਦਾਲਤ ਵਿੱਚ 2467 ਕੇਸ ਸੁਣਵਾਈ ਲਈ ਰੱਖੇ 2284 ਕੇਸਾਂ ਦਾ ਨਿਪਟਾਰਾ ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ

ਐਸ.ਏ.ਐਸ ਨਗਰ, ਖਰੜ ਅਤੇ ਡੇਰਾਬਸੀ ਵਿਖੇ ਕੌਮੀ ਲੋਕ ਅਦਾਲਤ ਦਾ ਕੀਤਾ ਆਯੋਜਨ : ਸ਼ਰਮਾ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Sep 2015

Last updated on: Sep 12, 2015, 00:00 IST

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੀਆਂ ਸਮੂਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਕ੍ਰਿਮੀਨਲ ਕੰਪਾਉਂਡੇਬਲ (ਰਾਜੀਨਾਮੇ ਯੋਗ ਫੌਜਦਾਰੀ) ਮੁਕਦੱਮਿਆਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਸ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਿਲਾ੍ਹ ਕੋਰਟ ਕੰਪਲੈਕਸ ਅਤੇ ਸਬ-ਡਵੀਜ਼ਨ ਖਰੜ , ਸਬ-ਡਵੀਜ਼ਲ ਡੇਰਾਬੱਸੀ ਵਿਖੇ ਵੀ ਕ੍ਰਿਮੀਨਲ ਕੰਪਾਉਂਡੇਬਲ (ਰਾਜੀਨਾਮੇ ਯੋਗ ਫੌਜਦਾਰੀ) ਮੁਕਦੱਮਿਆਂ ਨੂੰ ਨਿਪਟਾਰੇ ਲਈ ਸੁਣਿਆ ਅਤੇ ਵਿਚਾਰਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਸ੍ਰੀ ਪੁਨੀਤ ਮੋਹਨ ਸ਼ਰਮਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਰਾਜੀਨਾਮੇ ਯੋਗ 2467  ਮੁਕਦੱਮੇ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 2284 ਮੁਕਦੱਮਿਆਂ ਦਾ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 01ਕਰੋੜ 16 ਲੱਖ 41 ਹਜ਼ਾਰ 191/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।ਸ਼ਰਮਾ ਨੇ ਦੱਸਿਆ ਕਿ  ਜੂਡੀਸ਼ੀਅਲ ਕੋਰਟ ਕੰਪਲੈਕਸ ਐਸ.ਏ.ਐਸ. ਨਗਰ ਵਿਖੇ ਕੌਮੀ ਲੋਕ ਅਦਾਲਤ ਲਈ ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ ਐਸ.ਏ.ਐਸ. ਨਗਰ ਸ਼੍ਰੀ ਦਿਲਬਾਗ ਸਿੰਘ ਜੌਹਲ ਅਤੇ ਐਡੀਸ਼ਨਲ ਸਿਵਲ ਜੱਜ (ਸੀਨੀ.ਡਵੀ.) ਐਸ.ਏ.ਐਸ. ਨਗਰ ਸ਼੍ਰੀ ਆਸ਼ੀਸ਼ ਸਾਲਦੀ ਦੀ ਅਗਵਾਈ ਹੇਠ ਦੋ ਬੈਂਚਾਂ ਦਾ ਗਠਨ ਕੀਤਾ ਗਿਆ। 

ਸਬ -ਡਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਡੇਰਾਬੱਸੀ ਵਿਖੇ ਵਧੀਕ ਸਿਵਲ ਜੱਜ (ਸੀਨੀ.ਡਵੀ.) ਸ਼੍ਰੀ ਪੀ.ਐਸ. ਕਾਲੇਕਾ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਖਰੜ ਵਿੱਖੇ ਸਿਵਲ ਜੱਜ (ਜੂਨੀ.ਡਵੀ.) ਸ਼੍ਰੀਮਤੀ ਏਕਤਾ ਉੱਪਲ ਦੀ ਅਗਵਾਈ ਹੇਠ ਇੱਕ-ਇੱਕ ਬੈਂਚ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤ ਦੌਰਾਨ ਜਿਲ੍ਹਾ ਟ੍ਰਾਂਸਪੋਰਟ ਅਫਸਰ ਸ਼੍ਰੀ ਕਰਨ ਸਿੰਘ ਦੀ ਅਗੁਵਾਈ ਹੇਠ ਟ੍ਰੈਫਿਕ ਚਲਾਨਾਂ ਦੀ ਸੁਣਵਾਈ ਲਈ ਇੱਕ ਬੈਂਚ ਦਾ ਗਠਨ ਸਥਾਨਕ ਜਿਲ੍ਹਾ ਟ੍ਰਾਂਸਪੋਰਟ ਦਫਤਰ ਵਿਖੇ ਕੀਤਾ ਗਿਆ ਜਿਸ ਵਿੱਚ ਟ੍ਰੈਫਿਕ ਚਲਾਨ ਕੰਪਾਉਂਡ ਕੀਤੇ ਗਏ। ਇਸ ਬੈਂਚ ਚ ਏ.ਡੀ.ਟੀ.ਓ ਪ੍ਰਦੀਪ ਸਿੰਘ ਢਿਲੋਂ, ਅਮਰੀਕ ਸਿੰਘ, ਪਾਲ ਸਿੰਘ ਸਮੇਤ ਦਫਤਰ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਸ਼ਰਮਾ ਨੇ ਕੌਮੀ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਦੱਸਿਆ ਕਿ ਇਸ ਦੁਆਰਾ ਛੇਤੀ ਅਤੇ ਸਸਤਾ ਨਿਆਂ ਮਿਲਦਾ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲਾ ਅੰਤਿਮ ਹੁੰਦਾ ਹੈ। 

ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਗਠਨ 10 ਅਕਤੂਬਰ 2015 ਨੂੰ ਕੀਤਾ ਜਾਵੇਗਾ ਜਿਸ ਵਿੱਚ ਟ੍ਰੈਫਿਕ, ਪੈਟੀ ਮੁਕਦੱਮੇ ਅਤੇ ਨਗਰ ਨਿਗਮ ਦੇ ਮੁਕਦੱਮਿਆਂ ਨੂੰ ਨਿਪਟਾਰੇ ਲਈ ਰੱਖਿਆ ਜਾਵੇਗਾ।ਉਨਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਦੀ ਅਦਾਲਤ ਅਤੇ ਜਿਹੜੇ ਝਗੜੇ/ਵਿਵਾਦ ਅਦਾਲਤਾਂ ਵਿੱਚ ਲੰਬਤ ਨਹੀਂ ਹਨ ਸਬੰਧੀ ਦਰਖਾਸਤ ਸਾਦੇ ਕਾਗਜ਼ ਤੇ ਲਿਖ ਕੇ ਸਿਵਲ ਜੱਜ (ਸੀਨੀਅਰ ਡਵੀਜ਼ਨ) -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਅਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਚੇਅਰਮੈਨ ਉਪ-ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਖਰੜ ਤੇ ਡੇਰਾਬੱਸੀ ਦੀਆਂ ਅਦਾਲਤਾਂ ਵਿੱਚ ਕੇਸ ਲਗਾਏ ਜਾ ਸਕਦੇ ਹਨ।  ਇਸ ਤੋਂ  ਇਲਾਵਾ ਜਿਸ ਅਦਾਲਤ ਵਿੱਚ ਮੁਕਦੱਮਾ ਚਲ ਰਿਹਾ ਹੈ, ਉਥੇ ਦਰਖਾਸਤ ਦੇ ਕੇ ਮੁਕਦੱਮਾ ਸੁਣਵਾਈ ਲਈ ਲੋਕ ਅਦਾਲਤ ਵਿੱਚ ਲਗਾਇਆ ਜਾ ਸਕਦਾ ਹੈ।

 

Tags: DLSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD