Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਖੱਟਰ ਨਾਲ ਮੁਲਾਕਾਤ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਿਆ

Web Admin

Web Admin

5 Dariya News

ਚੰਡੀਗੜ੍ਹ , 16 Sep 2015

Last updated on: Sep 16, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਉਨ੍ਹਾਂ ਦੇ ਇਥੇ ਸਥਿਤ ਸਰਕਾਰੀ ਨਿਵਾਸ ਸਥਾਨ ਉਤੇ ਮਿਲਣ ਗਏ।ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਵੇਰ ਦੇ ਨਾਸ਼ਤੇ ਉਤੇ ਇਹ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ ਜਿਸ ਵਾਸਤੇ ਸ੍ਰੀ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਨਿੱਜੀ ਸੱਦਾ ਪੱਤਰ ਭੇਜਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ. ਬਾਦਲ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤੇ ਭੇਟ ਕੀਤੇ। ਇਸ ਮੌਕੇ ਡੀ.ਐਸ.ਪੀ ਸ੍ਰੀ ਅਜੀਤ ਸਿੰਘ ਦੀ ਅਗਵਾਈ ਵਿਚ ਹਰਿਆਣਾ ਆਰਮਡ ਪੁਲਿਸ ਦੀ ਟੁਕੜੀ ਵੱਲੋਂ ਦਿੱਤੇ ਗਏ ਗਾਰਡ ਆਫ ਆਨਰ ਦਾ ਸ. ਬਾਦਲ ਨੇ ਮੁਆਇਨਾ ਕੀਤਾ ਅਤੇ ਉਨ੍ਹਾਂ ਤੋਂ ਸਲਾਮੀ ਲਈ। 

ਗੌਰਤਲਬ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿਚ ਪਿਛਲੇ ਸਾਲ ਹੋਏ ਵਿਸ਼ਵ ਕੱਪ ਕਬੱਡੀ ਵਿਚ ਸ਼ਿਰਕਤ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੇ ਸ. ਬਾਦਲ ਨੂੰ ਆਪਣੇ ਨਿਵਾਸ ਸਥਾਨ ਉਤੇ ਆਉਣ ਦਾ ਸੱਦਾ ਦਿੱਤਾ ਸੀ। ਨਾਸ਼ਤੇ 'ਤੇ ਹੋਏ ਗੈਰ-ਰਸਮੀ ਵਿਚਾਰ ਵਟਾਂਦਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਵਿਚ ਖੇਤੀਬਾੜੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਰਕਾਰ ਦੇ ਪੂਰੇ ਸਹਿਯੋਗ ਅਤੇ ਸਮਰਥਨ ਦੀ ਮੰਗ ਕੀਤੀ।ਬਾਅਦ ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਸ. ਬਾਦਲ ਦਾ ਹਰਿਆਣਾ ਦੇ ਲੋਕਾਂ ਵੱਲੋਂ ਇੱਕ ਸ਼ਾਲ ਅਤੇ ਮੀਮੈਂਟੋ ਦੇ ਕੇ ਸਨਮਾਨ ਕੀਤਾ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਵੀ ਹਾਜ਼ਰ ਸਨ।ਇਸ ਮੌਕੇ ਹੋਰ ਉੱਘੀਆਂ ਸਖਸ਼ੀਅਤਾਂ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੰਵਰਪਾਲ ਸਿੰਘ, ਕੈਬਨਿਟ ਮੰਤਰੀ ਸ੍ਰੀ ਅਨਿਲ ਵਿੱਜ, ਕੈਪਟਨ ਅਭਿਮੰਨਿਉ, ਸ੍ਰੀ ਓਮ ਪ੍ਰਕਾਸ਼ ਧੰਨਖਡ, ਸ੍ਰੀਮਤੀ ਕਵਿਤਾ ਜੈਨ, ਰਾਓ ਨਿਰਵੈਰ ਸਿੰਘ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਭਾਸ਼ ਬਰਾਲਾ, ਐਮ.ਐਲ.ਏ ਸੋਹਨਾ ਸ੍ਰੀ ਤੇਜਪਾਲ ਤਨਵਰ, ਮੁੱਖ ਮੰਤਰੀ ਹਰਿਆਣਾ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਅਤੇ ਡੀ.ਜੀ.ਪੀ ਸ੍ਰੀ ਯਸ਼ਪਾਲ ਸਿੰਗਲਾ ਹਾਜ਼ਰ ਸਨ।  

 

Tags: Parkash Singh , Parkash Singh Badal , Manohar Lal Khattar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD