Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੀ 6 ਮੈਂਬਰੀ ਅਨੁਸ਼ਾਸ਼ਨੀ ਕਮੇਟੀ ਦਾ ਗਠਨ

ਚੰਡੀਗੜ੍ਹ ਅਤੇ ਜਿਲਾ ਲੁਧਿਆਣਾ ਦਿਹਾਤੀ ਨੂੰ ਦੋ ਭਾਗਾਂ ਵਿੱਚ ਵੰਡਿਆ। ਚੰਡੀਗੜ੍ਹ ਦੇ ਦੋਵਾਂ ਪ੍ਰਧਾਨਾ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 18 Sep 2015

Last updated on: Sep 18, 2015, 00:00 IST

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇੱਕ ਅਹਿਮ ਐਲਾਨ ਕਰਦੇ ਹੋਏ ਇਸਤਰੀ ਅਕਾਲੀ ਦਲ ਦੀ 6 ਮੈਂਬਰੀ ਅਨੁਸ਼ਾਸ਼ਨੀ ਕਮੇਟੀ ਦਾ ਗਠਨ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਫੈਸਲਾ ਇਸਤਰੀ ਅਕਾਲੀ ਦਲ ਵਿੱਚ ਅਨੁਸ਼ਾਸ਼ਨ ਕਾਂਮ ਰੱਖਣ ਲਈ ਲਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਪਰਸਨ ਸਾਬਕਾ ਮੈਂਬਰ ਪਾਰਲੀਮੇਂਟ ਅਤੇ ਦਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੂੰ ਬਣਾਇਆ ਗਿਆ ਹੈ ਅਤੇ ਇਸ ਕਮੇਟੀ ਵਿੱਚ ਬੀਬੀ ਗੁਰਦੇਵ ਕੌਰ ਸੰਘਾ, ਸ਼੍ਰੀਮਤੀ ਐਫ. ਨਿਸਾਰਾ ਖਾਤੂਨ ਮੁੱਖ ਸੰਸਦੀ ਸਕੱਤਰ ਪੰਜਾਬ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਅਮਰਜੀਤ ਕੌਰ ਸੇਖਵਾਂ ਅਤੇ ਬੀਬੀ ਦਰਸ਼ਨ ਕੌਰ ਰਿਟਾ ਡੀ.ਪੀ.ਆਈ ਮੈਂਬਰ ਹੋਣਗੇ। ਉਹਨਾਂ ਆਸ ਕੀਤੀ ਕਿ ਅਨੁਸ਼ਾਸ਼ਨੀ ਕਮੇਟੀ ਆਪਣੀ ਜਿੰਮੇਵਾਰੀ ਬਾਖੁਬੀ ਨਿਭਾਏਗਾ।

ਬੀਬੀ ਜਗੀਰ ਕੌਰ ਨੇ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਦੋ ਭਾਗਾਂ ਵਿੱਚ ਵੰਡ ਕੇ ਇਸ ਦੀਆਂ ਦੋ ਪ੍ਰਧਾਨਾ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਬੀਬੀ ਰਜਿੰਦਰ ਕੌਰ ਮੱਕੜ ਸੈਕਟਰ 1 ਤੋਂ ਲੈ ਕੇ ਸੈਕਟਰ 30 ਤੱਕ ਦੇ ਪ੍ਰਧਾਨ ਹੋਣਗੇ ਅਤੇ ਬੀਬੀ ਨਿਰਮਲਜੀਤ ਕੋਰ ਸੇਖੋਂ ਚੰਡੀਗੜ ਦੇ ਸੈਕਟਰ 31 ਤੋਂ ਬਾਕੀ ਸਾਰੇ ਸੈਕਟਰਾਂ ਦੇ ਪ੍ਰਧਾਨ ਹੋਣਗੇ। ਉਹਨਾਂ ਦੱਸਿਆ ਕਿ ਜਿਲਾ ਲੁਧਿਆਣਾ ਦਿਹਾਤੀ ਵੱਡਾ ਹੋਣ ਕਰਕੇ ਇਸ ਨੂੰ ਵੀ ਦੋ ਭਾਗਾਂ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਅਨੁਸਾਰ ਲੁਧਿਆਣਾ ਦਿਹਾਤੀ 1 ਦੀ ਪ੍ਰਧਾਨ ਬੀਬੀ ਮਨਵਿੰਦਰ ਕੌਰ ਮੀਨੂੰ ਨੂੰ ਬਣਾਇਆ ਗਿਆ ਹੈ ਅਤੇ ਇਸ ਜਿਲੇ ਵਿੱਚ ਜਗਰਾਉਂ, ਮੁੱਲਾਂਪੁਰ ਦਾਖਾ, ਰਾਏਕੋਟ ਅਤੇ ਗਿੱਲ ਵਿਧਾਨ ਸਭਾ ਹਲਕਿਆਂ ਨੂੰ ਸ਼ਾਮਲ ਕੀਤਾ ਗਿਆ ਹੈ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਉਪਿੰਦਰਜੀਤ ਕੌਰ ਮੱਕੜ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਬੀਬੀ ਚਰਨਜੀਤ ਕੌਰ ਵੇਰਕਾ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਹਨਾਂ ਸਮੂਹ ਇਸਤਰੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵਿੰਗ ਦੀ ਚੱਲ ਰਹੀ ਭਰਤੀ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਜਮਾ ਕਰਾਵਉਣ ਦੀ ਖੇਚਲ ਕਰਨ। 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD