Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਸ਼ਿਆਂ ਦੀ ਸਮੱਸਿਆ ਵਿਸ਼ਵ ਪੱਧਰ ਤੇ ਹੈ, ਪੰਜਾਬ ਨੂੰ ਨਸ਼ਿਆਂ ਦੀ ਵਰਤੋਂ ਬਾਰੇ ਬਦਨਾਮ ਜ਼ਿਆਦਾ ਕੀਤਾ: ਵਿਨੀਤ ਜੋਸ਼ੀ

ਪੰਜਾਬ ਸਰਕਾਰ ਦੇ ਸਹਾਇਕ ਮੀਡੀਆ ਸਲਾਹਾਕਾਰ ਵਿਨੀਤ ਜੋਸ਼ੀ ਦੀ ਪ੍ਰਧਾਨਗੀ ਹੇਠ ਸੈਕਟਰ-67 ਵਿਖੇ ਨਸ਼ਿਆਂ ਵਿਰੁੱਧ ਹੋਈ ਮੁਹੱਲਾ ਪੱਧਰੀ ਮੀਟਿੰਗ

ਸਹਾਇਕ ਮੀਡੀਆ ਸਲਾਹਕਾਰ ਪੰਜਾਬ ਸਰਕਾਰ ਵਿਨੀਤ ਜੋਸ਼ੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ-67 ਵਿਖੇ ਰੈਜੀਡੈਂਟ ਵੈਲਫੇਅਰ ਸੁਸਾਇਟੀ ਵੱਲੋ ਨਸ਼ਿਆਂ ਵਿਰੁੱਧ ਆਯੋਜਿਤ ਮੀਟਿੰਗ  ਨੂੰ ਸੰਬੋਧਨ ਕਰਦੇ ਹੋਏ।
ਸਹਾਇਕ ਮੀਡੀਆ ਸਲਾਹਕਾਰ ਪੰਜਾਬ ਸਰਕਾਰ ਵਿਨੀਤ ਜੋਸ਼ੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ-67 ਵਿਖੇ ਰੈਜੀਡੈਂਟ ਵੈਲਫੇਅਰ ਸੁਸਾਇਟੀ ਵੱਲੋ ਨਸ਼ਿਆਂ ਵਿਰੁੱਧ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 20 Sep 2015

Last updated on: Sep 20, 2015, 00:00 IST

ਨੌਜਵਾਨਾਂ ਦਾ ਨਸ਼ਿਆਂ ਵੱਲ ਨੂੰ ਵਧ ਰਿਹਾ ਰੁਝਾਨ ਅਤੇ ਇਸ ਦੀ ਵਰਤੋਂ ਸਬੰਧੀ ਸਮੱਸਿਆ ਵਿਸ਼ਵ ਪੱਧਰ ਦੀ ਸਮੱਸਿਆ ਹੈ। ਪੰਜਾਬ 'ਚ ਨਸ਼ਿਆਂ ਦੀ ਜ਼ਿਆਦਾ ਵਰਤੋਂ ਬਾਰੇ ਰਾਜਨੀਤਿਕ ਪਾਰਟੀ ਦੇ ਇਕ ਵੱਡੇ ਨੇਤਾ ਵੱਲੋਂ ਗੁੰਮਰਾਹਕੁਨ ਪ੍ਰਚਾਰ ਕਰਕੇ ਪੰਜਾਬ ਨੂੰ ਬਦਨਾਮ ਜ਼ਿਆਦਾ ਕੀਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਮੀਡੀਆ ਸਲਾਹਕਾਰ ਪੰਜਾਬ ਸਰਕਾਰ ਸ੍ਰੀ ਵਿਨੀਤ ਜੋਸ਼ੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ-67  ਵਿਖੇ ਗੁਰਮੀਤ ਸਿੰਘ ਸੰਧੂ ਦੇ ਗ੍ਰਹਿ 'ਚ ਰੈਜੀਡੈਂਟ ਵੈਲਫੇਅਰ ਸੁਸਾਇਟੀ ਅਤੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੇ ਵੱਲੋਂ ਨਸ਼ਿਆਂ ਵਿਰੁੱਧ ਕਰਵਾਈ ਜਾਗਰੂਕਤਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ।ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾ ਰਿਹਾ ਹੈ। 

ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਮਨੂੱਖੀ ਸਿਹਤ ਤੇ ਪੈਣ ਵਾਲੇ ਮਾਰੂ ਅਸਰ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਹੋ ਸਕੇ। ਉਨਾਂ ਕਿਹਾ ਕਿ '' ਆਓ ਪੰਜਾਬ ਨੂੰ ਨਸ਼ਾ ਮੁੱਕਤ ਕਰੀਏ '' ਦੇ ਮਨੋਰਥ ਨੂੰ ਲੈ ਕੇ ਜੋਸ਼ੀ ਫਾਉਂਡੇਸ਼ਨ ਵੱਲੋਂ ਪੜਾ ਵਾਰੀ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਤਹਿ ਮੁੱਹਲਾ ਪੱਧਰ ਤੇ ਨੁਕੜ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ਾਖੋਰ ਦੀ ਪਹਿਚਾਨ ਕਰਨ ਲਈ ਨਸ਼ਾਖੋਰਾਂ ਦੇ ਸਰੀਰਕ, ਵਿਵਹਾਰਿਕ ਅਤੇ ਮਨੋਵਿਗਿਆਨਿਕ ਲੱਛਣਾਂ ਬਾਰੇ ਜਾਗਰੂਕਤ ਕੀਤਾ ਜਾਵੇਗਾ । ਇਸ ਤੋਂ ਬਾਅਦ ਸਕੂਲਾਂ, ਕਾਲਜਾਂ ਵਿਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਦੱਸਿਆ ਜਾਵੇਗਾ ਕਿ ਨਸ਼ਾ ਕਰਨ ਵਾਲੇ ਦੀ ਉਮਰ ਤਕਰੀਬਨ 5-6 ਸਾਲ ਹੀ ਰਹਿ ਜਾਂਦੀ ਹੈ। ਇਸ ਉਪਰੰਤ ਪਰਿਵਾਰਾਂ ਅਤੇ ਸਮਾਜ ਨੂੰ ਨਸ਼ਿਆਂ ਦੀ ਵਰਤੋਂ ਵਿਰੁੱਧ ਲਾਮਵੰਦ ਕੀਤਾ ਜਾਵੇਗਾ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਘਰ-ਘਰ ਵਿੱਚ ਪੁੱਜ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇੱਕ ਮਿਸ਼ਨ ਦੇ ਤੌਰ ਤੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਸਮਾਜ ਵਿੱਚ ਨਸ਼ਿਆਂ ਦਾ ਖਾਤਮਾ ਹੋ ਸਕੇ। 

ਸ੍ਰੀ ਜੋਸ਼ੀ ਨੇ ਕਿਹਾ ਕਿ ਚੰਗੇ ਅਤੇ ਨਰੋਏ ਸਮਾਜ ਲਈ ਸਮਾਜ ਵਿੱਚ ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਵਿਰੁੱਧ ਵੀ ਚੇਤਨਾ ਪੈਦਾ ਕਰਨ ਦੀ ਲੋੜ ਹੈ। ਜੇਕਰ ਅਸੀਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਵੰਦ ਨਾ ਹੋਏ ਤਾਂ ਸਾਨੂੰ ਆਉਣ ਵਾਲੀਆਂ ਪੀੜੀਆਂ ਕਦੇ ਵੀ ਮੁਆਫ ਨਹੀ ਕਰਨਗੀਆਂ। ਉਨ੍ਹਾਂ ਲੋਕਾਂ ਨੂੰ ਆਖਿਆ ਕਿ ਭਾਵੇਂ ਸਰਕਾਰ ਰਾਜ ਵਿੱਚ ਨਸ਼ਾਂ ਮੁਕਤੀ ਲਈ ਵਿਸ਼ੇਸ ਯਤਨ ਕਰ ਰਹੀਂ ਹੈ ਪਰੰਤੂ ਇਹ ਮਿਸ਼ਨ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਸਫਲ ਨਹੀਂ ਹੋ ਸਕਦਾ। ਉਨ੍ਹਾਂ  ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਬਿਮਾਰ ਸਮਝਣ ਦੀ ਲੋੜ ਹੈ , ਉਨਾਂ੍ਹ ਨਾਲ ਘਿਰਣਾ ਨਹੀਂ ਕਰਨ ਚਾਹੀਦੀ । ਨਸ਼ਾ ਕਰਨ ਦੇ ਆਦੀ  ਦੀ ਬਾਰ ਬਾਰ ਕੌਸਲਿੰਗ ਕਰਕੇ ਉਸ ਨੂੰ ਸਮਾਜ ਨਾਲ ਜੋੜਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਉਨਾਂ ਇਸ ਮੌਕੇ ਜੁੜੇ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਦੇ ਖਾਤਮੇ ਲਈ ਸਹੁੰ ਵੀ ਚੁੱਕਾਈ ਅਤੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਣ ਕਰਨ  ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਚੰਗੇ ਸੰਸਕਾਰ ਦੇਣ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨਗੇ। 

ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ 16 ਤੋਂ 20 ਸਾਲ ਤੱਕ ਦੀ ਉਮਰ ਦੇ ਬੱਚੇ ਦੀ ਜ਼ਿਆਦਾ ਸੰਭਾਲ ਕਰਨ ਦੀ ਲੋੜ ਹੈ। ਇਸ ਸਮੇਂ ਬੱਚੇ ਨੂੰ ਜਿਹੋ ਜਿਹੇ ਸੰਸਕਾਰ ਮਿਲਣਗੇ ਉਨਾਂ੍ਹ ਤੋਂ ਉਹ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨਾਂ੍ਹ ਕਿ ਸਕੂਲਾਂ ਦੀਆਂ ਛੁੱਟੀਆਂ ਸਮੇਂ ਬੱਚਿਆਂ ਨੂੰ ਧਾਰਮਿਕ ਸੰਸਕਾਰਾਂ ਨਾਲ ਜ਼ਿਆਦਾ ਜੋੜਿਆ ਜਾਵੇ ਜਿਸ ਨਾਲ ਮਾੜੀ ਸੰਗਤ ਤੋਂ ਬਚਾਓ ਹੋ ਸਕਦਾ ਹੈ। ਉਨਾਂ ਕਾਂਗਰਸ ਦੇ ਇਕ ਆਗੂ ਵੱਲੋਂ ਆਉਣ ਵਾਲੇ ਸਮੇਂ ਵਿਚ ਭੁੱਕੀ ਦੇ ਠੇਕੇ ਪੰਜਾਬ ਵਿਚ ਖੋਲ੍ਹਣ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਵੀ ਕੀਤੀ। ਇਸ ਮੌਕੇ ਸ. ਸਤਵੀਰ ਸਿੰਘ ਧਨੋਆ, ਸ. ਪਰਮਿੰਦਰ ਸਿੰਘ ਤਸਿੰਬਲੀ (ਦੋਵੇਂ ਕੌਸਲਰ), ਪ੍ਰਭਦੀਪ ਸਿੰਘ ਓਬਰਾਏ, ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-67 ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ, ਰਘਬੀਰ ਸਿੰਘ ਤਕੀ, ਐਮ.ਐਸ ਢੀਡਸਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਵਤਾਰ ਸਿੰਘ ਅਣਖੀ, ਸ. ਗੁਰਮੇਲ ਸਿੰਘ, ਅਜੈਬ ਸਿੰਘ, ਰਾਜਬੀਰ ਸਿੰਘ, ਰਾਜ ਕਮਲ, ਪੀ.ਐਸ.ਬਲ, ਕਰਮਜੀਤ ਸਿੰਘ ਗੁਡਾਣਾ, ਮਹਾਂ ਸਿੰਘ ਸਮੇਤ ਹੋਰ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ। 

 

Tags: Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD