Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

'ਸਾਹਿਤ ਹੀ ਹੈ ਅੰਧਵਿਸ਼ਵਾਸੀ ਕੱਟੜਵਾਦੀਆਂ ਦੀ ਕਾਟ' ,ਤਰਕਸ਼ੀਲ ਸੁਸਾਇਟੀ ਨੇ ਕਰਵਾਈ ਸਾਹਿਤਕ ਪਾਠਕ ਮਿਲਣੀ

ਪਾਠਕਾਂ ਨੇ ਕਿਹਾ, ਪੁਰਾਣੀਆਂ ਰਵਾਇਤਾਂ ਤੋੜ ਰਿਹੈ 'ਤਰਕਸ਼ੀਲ' ਮੈਗਜ਼ੀਨ

Web Admin

Web Admin

5 Dariya News

ਐਸ.ਏ.ਐਸ. ਨਗਰ , 21 Sep 2015

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਵੱਲੋਂ ਬਾਲ ਭਵਨ, ਫੇਜ-4 ਵਿਖੇ, ਤਰਕਸ਼ੀਲ ਮੈਗਜੀਨ ਅਤੇ ਹੋਰ ਸਾਹਿਤਕ ਪਾਠਕਾਂ ਦੀ ਮਿਲਣੀ ਕਰਵਾਈ ਗਈ ਜਿਸ ਵਿੱਚ ਮੋਹਾਲੀ, ਚੰਡੀਗੜ ਅਤੇ ਕਾਲਕਾਂ ਆਦਿ ਤੋਂ ਪਾਠਕਾਂ ਨੇ ਸ਼ਿਰਕਤ ਕੀਤੀ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਸ ਮਿਲਣੀ ਦਾ ਮੁੱਖ ਮਕਸਦ ਪਾਠਕਾਂ ਵਿੱਚ ਚੰਗੇ ਸਾਹਿਤ ਪ੍ਰਤੀ ਉਤਸ਼ਾਹ ਪੈਦਾ ਕਰਨਾ ਸੀ ਅਤੇ ਵਿਗਿਆਨਿਕ ਸਾਹਿਤ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਸੁਝਾਅ ਇਕੱਠੇ ਕਰਨਾ ਸੀ। ਇਸ ਪਾਠਕ ਮਿਲਣੀ ਵਿੱਚ ਸੁਸਾਇਟੀ ਦੇ ਸੂਬਾ ਕਮੇਟੀ ਮੈਂਬਰ ਰਾਮ ਸਵਰਨ ਲੱਖੇਵਾਲੀ ਵਿਸ਼ੇਸ਼ ਤੌਰ ਤੇ ਪੁੱਜੇ। ਪਾਠਕ ਮਿਲਣੀ ਦੀ ਸ਼ੁਰੂਆਤ ਕਰਦਿਆਂ ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ ਨੇ ਆਖਿਆ ਕਿ ਸਮਾਜ ਨੂੰ ਬਦਲਣ ਲਈ ਜਾਂ ਚੰਗਾ ਸਮਾਜ ਉਸਾਰਨ ਲਈ ਸਾਹਿਤ ਦਾ ਵੱਡਾ ਰੋਲ ਹੈ ਪਰ ਦੁਖਾਂਤ ਇਹ ਹੈ ਕਿ ਬਹੁਤਾ ਸਾਹਿਤ ਸਿਸਮਟ ਦੇ ਹੱਕ ਵਿੱਚ ਭੁਗਤ ਰਿਹਾ ਹੈ। 

ਉਹਨਾਂ ਕਿਹਾ ਕਿ ਹਰੇਕ ਲੇਖਕ-ਕਵੀ ਦੀ ਸੋਚ ਵਿਗਿਆਨਿਕ ਹੋਣੀ ਚਾਹੀਦੀ ਹੈ। ਮਾਸਟਰ ਯਸ਼ਪਾਲ ਨੇ ਕਿਹਾ ਕਿ ਤਰਕਸ਼ੀਲ ਮੈਗਜੀਨ ਵਿੱਚ ਸਿਧਾਂਤਿਕ ਪੱਖ ਤੋਂ ਹੋਰ ਲੇਖ ਛਾਪਣੇ ਚਾਹੀਦੇ ਹਨ ਤਾਂ ਜੋ ਪਾਠਕਾਂ ਨੂੰ ਉਹਨਾਂ ਦੇ ਦੁੱਖ-ਤਕਲੀਫਾਂ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਉਹਨਾਂ ਕਿਹਾ ਕਿ ਤਰਕਸ਼ੀਲ ਵਿਦਵਾਨਾਂ ਜਿਵੇਂ ਡਾ. ਦਾਭੋਲਕਰ, ਗੋਬਿੰਦ ਪਾਨਸਾਰੇ ਜਾਂ ਐਮ.ਐਮ. ਕਲਬੁਰਗੀ ਨੂੰ ਮਾਰ ਕੇ ਵਿਗਿਆਨਿਕ ਵਿਚਾਰਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 'ਸਕਿੱਲ ਇੰਡੀਆ' ਪਿੱਛੇ ਮਕਸਦ ਇਹ ਹੈ ਕਿ ਨੌਜਵਾਨ ਸਿਰਫ ਕੰਮ ਕਰਨ, ਕਿਤੇ ਉਹਨਾਂ ਦੀ ਬੁੱਧੀ ਵਿਕਸਿਤ ਨਾ ਹੋ ਜਾਵੇ। ਜੇ ਬੁੱਧੀ ਵਿਕਸਿਤ ਹੁੰਦੀ ਹੈ ਤਾਂ ਉਹ ਸਮੱਸਿਆਵਾਂ ਦੇ ਅਸਲ ਕਾਰਨਾਂ ਤੱਕ ਪੁੱਜਣਗੇ। ਉਹਨਾਂ ਸੁਝਾਅ ਦਿੱਤਾ ਕਿ ਤਰਕਸ਼ੀਲਾਂ ਨੂੰ ਬਲਦੇਵ ਰਾਜ ਦੀ ਲਿਖੀ ਪੁਸਤਕ 'ਵਿਗਿਆਨ ਗੀਤਾ' ਲੋਕਾਂ ਤੱਕ ਲੈ ਕੇ ਜਾਣੀ ਚਾਹੀਦੀ ਹੈ। ਤਰਕਸ਼ੀਲ ਮੈਗਜੀਨ ਦੇ ਪਾਠਕ ਅਤੇ ਕੌਂੰਸਲਰ ਸ. ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਤੇ ਤਰਕਸ਼ੀਲ ਮੈਗਜੀਨ ਦਾ ਬਹੁਤ ਪ੍ਰਭਾਵ ਹੈ। ਉਹਨਾਂ ਕਿਹਾ ਕਿ ਹੁਣ ਪੁਰਾਣੀਆਂ ਰਵਾਇਤਾਂ ਟੁੱਟ ਰਹੀਆਂ ਹਨ ਅਤੇ ਉਹ ਕਿਸੇ ਵੀ ਵਰਤਾਰੇ ਤੇ ਅੱਖਾਂ ਬੰਦ ਕਰਕੇ ਵਿਸ਼ਵਾਸ ਨਹੀਂ ਕਰਦੇ। ਕਾਮਰੇਡ ਜਸਵੰਤ ਸਿੰਘ ਨੇ ਸੁਝਾਅ ਦਿੱਤਾ ਕਿ ਗੁਰੂਆਂ ਨਾਲ ਜੋੜੇ ਜਾਂਦੇ ਚਮਤਕਾਰਾਂ ਬਾਰੇ ਤਰਕਸ਼ੀਲਾਂ ਨੂੰ ਲਿਖਣਾ ਚਾਹੀਦਾ ਹੈ ਤਾਂ ਜੋ ਮਿੱਥਾਂ ਨੂੰ ਤੋੜਿਆ ਜਾ ਸਕੇ। 

ਸੁਖਵਿੰਦਰ ਸਿੰਘ ਨੇ ਵਿਚਾਰ ਦਿੱਤਾ ਕਿ ਵਿਦਿਆਰਥੀਆਂ ਵਿੱਚ ਵਿਗਿਆਨਿਕ ਸੋਚ ਦੇ ਪ੍ਰਸਾਰ ਹਿੱਤ ਤਰਕਸ਼ੀਲਾਂ ਨੂੰ ਇੰਟਰਨੈੱਟ ਅਤੇ ਵਟਸਐਪ ਤੇ ਹੋਰ ਵੀ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਵੀਡੀਓ ਸੀਡੀਆਂ ਰਾਹੀਂ ਨੌਜਵਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ। ਹਾਕਮ ਸਿੰਘ ਨੇ ਕਿਹਾ ਕਿ ਸਾਹਿਤ ਬਾਰੇ ਮੁੱਢਲਾ ਸਵਾਲ ਇਹੀ ਹੈ ਕਿ ਇਸ ਨੂੰ ਉਤਸੁਕਤਾ ਭਰਪੂਰ ਕਿਵੇਂ ਬਣਾਇਆ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਕਿਵੇਂ ਲੈ ਕੇ ਜਾਇਆ ਜਾਵੇ। ਉਹਨਾਂ ਇਹ ਵੀ ਕਿ ਧਰਮ ਦੀ ਰਿੱਝੜਪੁਣੇ ਨਾਲ ਵਿਰੋਧ ਨਹੀਂ ਕਰਨਾ ਚਾਹੀਦਾ ਬਲਕਿ ਵਿਰੋਧੀਆਂ ਨੂੰ ਨੇੜੇ ਲਾਉਣਾ ਚਾਹੀਦਾ ਹੈ। ਉਹਨਾਂ ਸੋਸਲ ਮੀਡੀਆ ਤੇ ਵੱਧ ਤੋਂ ਵੱਧ ਕੰਮ ਕਰਨ ਦਾ ਸੁਝਾਅ ਦਿੱਤਾ। ਗੁਰਨਾਮ ਸਿੰਘ ਨੇ ਸੁਝਾਅ ਦਿੱਤਾ ਕਿ ਵਿਕੀਪੀਡੀਆ ਤੇ ਤਰਕਸ਼ੀਲ ਕਿਤਾਬਾਂ ਪੀਡੀਐਫ ਮੋਡ ਵਿੱਚ ਪਾਉਣੀਆਂ ਚਾਹੀਦੀਆਂ ਹਨ। ਤਰਕਸ਼ੀਲ ਆਗੂ ਸਤਨਾਂਮ ਦਾਉਂ ਨੇ ਸੁਝਾਅ ਦਿੱਤਾ ਕਿ ਪੰਜਾਬੀ ਦਾ ਥਾਂ ਹੁਣ ਵਿਗਿਆਨਿਕ ਸਾਹਿਤ ਹਿੰਦੀ ਜਾਂ ਅੰਗਰੇਜੀ ਵਿੱਚ ਛਾਪਣ ਦੇ ਵੱਧ ਉਪਰਾਲੇ ਕਰਨੇ ਪੈਣਗੇ। ਸੁਰਿੰਦਰ ਸਿੰਘ ਮੋਹਾਲੀ ਨੇ ਸ਼ਹਿਰ ਵਿੱਚ ਵੱਡੀ ਲਾਇਬ੍ਰੇਰੀ ਬਣਾਉਣ ਦਾ ਸੁਝਾਅ ਦਿੱਤਾ। ਸੂਬਾ ਕਮੇਟੀ ਮੈਂਬਰ ਰਾਮ ਸਵਰਨ ਲੱਖੇਵਾਲੀ ਨੇ ਚਰਚਾ ਨੂੰ ਸਮੇਟਦਿਆਂ ਪਾਠਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਕਿਹਾ ਕਿ ਵਿਗਿਆਨਿਕ ਸਾਹਿਤ ਨੂੰ ਲੋਕਾਂ ਤੱਕ ਲੈ ਕੇ ਜਾਣ ਲਈ ਨਿੱਜੀ ਤੌਰ ਤੇ ਹਰੇਕ ਨੂੰ ਯੋਗਦਾਨ ਦੇਣਾ ਪਵੇਗਾ। ਉਹਨਾਂ ਕਿਹਾ ਕਿ ਕੱਟੜਵਾਦੀਆਂ ਦੀ ਕਾਟ ਸਾਹਿਤ ਹੀ ਹੈ। ਇਸ ਮੌਕੇ ਲੈਕਚਰਾਰ ਗੁਰਮੀਤ ਖਰੜ, ਸੁਰਜੀਤ ਸਿੰਘ, ਜਸਵੰਤ ਮੋਹਾਲੀ, ਨਰਿੰਦਰ ਕੁਮਾਰ, ਅਜੀਤ ਪ੍ਰਦੇਸੀ, ਅਸ਼ੋਕ ਰੋਪੜ ਆਦਿ ਨੇ ਵੀ ਸੰਬੋਧਨ ਕੀਤਾ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD