Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹੇ 'ਚ 368 ਕੈਂਸਰ ਪੀੜਤ ਮਰੀਜਾਂ ਨੂੰ 5 ਕਰੋੜ 52 ਲੱਖ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰਪਾਲ ਸਿੰਘ ਸਿੱਧੂ

ਅੱਠ ਕੈਂਸਰ ਪੀੜਤ ਹੋਰ ਮਰੀਜਾਂ ਨੂੰ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਹੋਵੇਗੀ ਜਲਦੀ ਪ੍ਰਦਾਨ

ਤੇਜਿੰਦਰਪਾਲ ਸਿੰਘ ਸਿੱਧੂ
ਤੇਜਿੰਦਰਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ.ਨਗਰ , 21 Sep 2015

Last updated on: Sep 21, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਹੁਣ ਤੱਕ ਕੈਂਸਰ  ਪੀੜਤ 368 ਮਰੀਜਾਂ ਨੂੰ ਨਾਮਵਰ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਵਿਚੋਂ 5 ਕਰੋੜ 52 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿਦਿੰਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੈਂਸਰ ਪੀੜਤਾਂ ਦੀਆਂ ਹੁਣ ਤੱਕ 376 ਅਰਜੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿਚੋਂ 368 ਕੈਂਸਰ ਪੀੜਤ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਅੱਠ ਕੈਂਸਰ ਪੀੜਤ ਮਰੀਜਾਂ ਨੂੰ 12  ਲੱਖ ਰੁਪਏ ਦੀ ਵਿੱਤੀ ਸਹਾਇਤਾ ਹਫਤੇ ਦੇ ਅੰਦਰ-ਅੰਦਰ ਪ੍ਰਦਾਨ ਕਰ ਦਿੱਤੀ ਜਾਵੇਗੀ। 

ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੈਂਸਰ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਜਿਥੇ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ । ਉਥੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮੁੱਖ ਮੰਤਵ ਮਰੀਜਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਨਾਮਵਰ ਹਸਪਤਾਲਾਂ ਵਿੱਚ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਉਹ ਬਿਮਾਰੀਆਂ ਰਹਿਤ ਆਪਣੀ ਜਿੰਦਗੀ ਬਸਰ ਕਰ ਸਕਣ। ਉਹਨਾਂ ਦੱਸਿਆ ਕਿ ਜ਼ਿਲ੍ਹੇ 'ਚ ਸਕੂਲ ਹੈਲਥ ਯੋਜਨਾ ਤਹਿਤ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ  ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 264 ਸਕੂਲਾਂ ਦੇ ਕਰੀਬ 23 ਹਜ਼ਾਰ 382 ਬੱਚਿਆਂ ਦਾ ਸਿਹਤ ਚੈਕਅੱਪ ਕੀਤਾ ਗਿਆ ਅਤੇ 138 ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਅਤੇ 177 ਬੱਚਿਆਂ ਦੇ ਦੰਦਾਂ ਦਾ ਮੁਫ਼ਤ ਇਲਾਜ ਕੀਤਾ ਗਿਆ।  ਉਹਨਾਂ ਹੋਰ ਦੱਸਿਆ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਗੈਰ ਸਰਕਾਰੀ ਸਕੂਲੀ ਬੱਚੇ ਜੋ ਕੈਂਸਰ, ਸੀ.ਐਚ.ਡੀ.ਅਤੇ ਆਰ.ਐਚ.ਡੀ . ਤੋਂ ਪੀੜਤ ਹੁੰਦੇ ਹਨ ਉਹਨਾਂ ਦੀ ਜਾਂਚ ਅਤੇ ਇਲਾਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੁਫ਼ਤ ਕਰਵਾਇਆ ਜਾਂਦਾ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਬੱਚਾ ਪੈਦਾ ਹੋਣ ਤੋਂ ਬਾਅਦ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਪੇਂਡੂ ਖੇਤਰ ਵਿੱਚ ਸਰਕਾਰੀ ਸੰਸਥਾ ਵਿੱਚ ਜਣੇਪਾ ਹੋਣ ਤੇ 700 ਰੁਪਏ ਅਤੇ ਸ਼ਹਿਰੀ ਖੇਤਰ ਵਿੱਚ ਜਣੇਪਾ ਹੋਣ ਤੇ 500 ਰੁਪਏ ਦਿੱਤੇ ਜਾਂਦੇ ਹਨ ਅਤੇ ਇਸ ਸਾਲ ਇਸ ਸਕੀਮ ਅਧੀਨ 6 ਲੱਖ 52 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।  ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀਆਂ ਤਹਿਤ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਹਨਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 8052 ਪਰਿਵਾਰਾਂ ਦੇ ਰਾਸ਼ਟਰੀ ਸਿਹਤ ਬੀਮਾ ਯੋਜਨਾਂ ਤਹਿਤ 2828 ਕਾਰਡ ਬਣੇ ਹੋਏ ਹਨ ਅਤੇ ਜਿਹਨਾਂ ਨੂੰ ਆਪਣੇ ਇਲਾਜ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਸ ਸਾਲ 5 ਲੱਖ 17 ਹਜ਼ਾਰ 575 ਰੁਪਏ ਦੀ ਸਹਾਇਤਾ ਦਿੱਤੀ ਗਈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਮੋਬਾਇਲ ਮੈਡੀਕਲ ਯੂਨਿਟ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੋਬਾਇਲ ਯੂਨਿਟ ਵੱਲੋਂ ਵੱਖ ਵੱਖ ਪਿੰਡਾਂ ਤੋਂ ਇਲਾਵਾ ਸਲੱਮ ਭੱਠਿਆਂ ਆਦਿ ਤੇ ਜਾ ਕੇ ਮਰੀਜ਼ਾਂ ਦਾ ਚੈਕ ਅੱਪ ਕੀਤਾ ਜਾਂਦਾ ਹੈ ਇਸ ਮੋਬਾਇਲ ਯੂਨਿਟ ਵਿੱਚ ਈ.ਸੀ.ਜੀ. ਐਕਸਰੇ ਅਤੇ ਲੈਬ ਟੈਸਟ ਦੀ ਵੀ ਸਹੂਲਤ ਹੈ ਅਤੇ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD