Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਂਗੂ ਮਰੀਜ਼ਾਂ ਦੇ ਇਲਾਜ਼ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਸੁਰਜੀਤ ਕੁਮਾਰ ਜਿਆਣੀ

ਜਿਆਣੀ ਨੇ ਸਿਵਲ ਸਰਜਨਾਂ ਨੂੰ ਦਿੱਤੇ ਨਿਰਦੇਸ਼, ਸਾਰੀਆਂ ਮਸ਼ੀਨਾਂ ਚਾਲੂ ਹਾਲਤ ਵਿਚ ਹੋਣ,ਪੰਜਾਬ ਦੇ ਹਸਪਤਾਲਾਂ ਵਿਚ ਡੇਂਗੂ ਮਰੀਜ਼ਾਂ ਦੇ ਹਲਾਤਾਂ ਦਾ ਪਤਾ ਲਾਉਣ ਲਈ ਗੈਰ-ਸਰਕਾਰੀ ਸੰਗਠਨਾਂ ਦੁਆਰਾ ਮਰੀਜ਼ ਭੇਜੇ ਜਾਣਗੇ

Web Admin

Web Admin

5 Dariya News

ਚੰਡੀਗੜ੍ਹ , 22 Sep 2015

Last updated on: Sep 22, 2015, 00:00 IST

ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੀ ਕਮੀ ਵਿਸ਼ੇਸ਼ ਰੂਪ ਵਿਚ ਡੇਂਗੂ ਮਰੀਜ਼ਾਂ ਦੀ ਬੁਰੀ ਸਥਿਤੀ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਦੇ ਬਾਹਰ ਪ੍ਰਾਈਵੇਟ ਡਾਕਟਰੀ ਨਿਰੀਖਣ ਦੇ ਲਈ ਭੇਜੇ ਜਾਣ ਦੀਆਂ ਖਬਰਾਂ ਦਾ ਗੰਭੀਰ ਨੋਟਿਸ ਲਿਆ ਹੈ। ਸ੍ਰੀ ਜਿਆਣੀ ਨੇ ਡੇਂਗੂ ਮਰੀਜ਼ਾਂ ਦਾ ਇਲਾਜ਼ ਕਰਦੇ ਸਮੇਂ ਉਨ੍ਹਾਂ ਨਾਲ ਚੰਗੀ ਤਰ੍ਹਾਂ ਪੇਸ਼ ਆਉਣ ਦੀ ਹਦਾਇਤ ਵੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਡੇਂਗੂ ਦੇ ਸਬੰਧ ਵਿਚ ਡਾਕਟਰਾਂ ਦੁਆਰਾ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਮਰੀਜ਼ਾਂ ਦਾ ਮੁਫਤ ਇਲਾਜ਼ ਅਤੇ ਟੈਸਟ ਦੀ ਸੁਵਿਧਾ ਉਪਲਭੱਧ ਕਰਵਾਈ ਜਾਂਦੀ ਹੈ।

ਇਸ ਸਬੰਧ ਵਿਚ ਸਿਹਤ ਵਿਭਾਗ ਦੇ ਸਮੂਹ ਸਿਵਲ ਸਰਜਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਦਿਨਾਂ ਵਿਚ ਹੋਈ ਵਰਖਾ ਦੇ ਮੱਦੇਨਜ਼ਰ ਰੋਗਾਂ ਦੀ ਰੋਕਥਾਮ ਲਈ ਠੋਸ ਕਦਮ ਉਠਾਏ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੁਆਰਾ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦਾ ਅਨੁਮਾਨ ਲਾਇਆ ਗਿਆ ਹੈ ਜਿਸ ਕਾਰਨ ਕੰਟੇਨਰਾਂ, ਸੁੱਟੇ ਗਏ ਪਲਾਸਟਿਕ ਅਤੇ ਕਬਾੜ ਦੇ ਸਮਾਨ ਵਿਚ ਖੜ੍ਹੇ ਪਾਣੀ ਵਿਚ ਏਡੀਜ਼ ਮੱਛਰ ਪੈਦਾ ਹੋਣ ਦਾ ਖਤਰਾ ਵੱਧ ਸਕਦਾ ਹੈ ਜਿਸ ਲਈ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਟੀਮਾਂ ਗਠਿਤ ਕਰਕੇ ਪਿੰਡਾਂ ਅਤੇ ਸ਼ਹਿਰਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਦੇ ਮੱਛਰਾਂ ਸਬੰਧੀ ਮੁਕੰਮਲ ਜਾਣਕਾਰੀ, ਡੇਂਗੂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕੇ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਅਧਿਕਾਰੀ ਅਤੇ ਵਿਭਾਗ ਡੇਂਗੂ ਰੋਕਣ ਲਈ ਮੁਕੰਮਲ ਪ੍ਰਬੰਧ ਤੇਜ਼ੀ ਨਾਲ ਕਰਨ, ਜਿਸ ਨਾਲ ਡੇਂਗੂ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਸਾਰੇ ਸਿਵਲ ਸਰਜਨਾਂ ਨੂੰ ਸਾਫ ਤੌਰ 'ਤੇ ਹਦਾਇਤ ਗਈ ਹੈ ਕਿ ਜੇਕਰ ਕਿਸੇ ਵੀ ਨਿਰੀਖਣ ਕਰਨ ਵਾਲੇ ਉਪਕਰਨ ਵਿਚ ਖਰਾਬੀ ਪਾਈ ਗਈ ਤਾਂ ਸਬੰਧਤ ਸਿਵਲ ਸਰਜਨ ਨੂੰ ਸਿੱਧੇ ਤੌਰ 'ਤੇ ਜਿੰਮੇਵਾਰ ਮੰਨਿਆ ਜਾਵੇਗਾ। 

ਇਸ ਤੋਂ ਇਲਾਵਾ ਸ੍ਰੀ ਜਿਆਣੀ ਨੇ ਕਿਹਾ ਕਿ ਹਸਪਤਾਲਾਂ ਵਿਚ ਮੈਡੀਕਲ ਸੁਵਿਧਾਵਾਂ ਪੂਰਨ ਰੂਪ ਵਿਚ ਯਕੀਨੀ ਕੀਤੀਆਂ ਜਾਣ ਅਤੇ ਵਿਸ਼ੇਸ਼ ਰੂਪ ਵਿਚ ਡੇਂਗੂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡਾਂ ਵਿਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਯਕੀਨੀ ਕੀਤਾ ਜਾਵੇ।ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਕਿਹਾ ਹੈ ਕਿ ਬੁਖਾਰ ਤੋਂ ਪੀੜਤ ਅਤੇ ਡੇਂਗੂ ਦੇ ਕਿਸੇ ਵੀ ਸ਼ੱਕੀ ਮਰੀਜ਼ ਨੂੰ ਇਲਾਜ਼ ਤੋਂ ਇਨਕਾਰ ਨਾ ਕੀਤਾ ਜਾਵੇ ਅਤੇ ਜੇਕਰ ਜ਼ਰੂਰਤ ਪਵੇ ਤਾਂ ਸ਼ੱਕੀ ਮਰੀਜ਼ਾਂ ਨੂੰ ਹਸਪਤਾਲ ਵਿਚ ਦਾਖਲ ਕੀਤਾ ਜਾਵੇ। ਸ੍ਰੀ ਜਿਆਣੀ ਨੇ ਕਿਹਾ ਹੈ ਕਿ ਡੇਂਗੂ ਮਰੀਜ਼ਾਂ ਲਈ ਹਸਪਤਾਲ ਵਿਚ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਗੈਰ-ਸਰਕਾਰੀ ਸੰਗਠਨਾਂ ਦੀ ਮਦਦ ਲਈ ਜਾਵੇਗੀ ਜਿਸ ਅਧੀਨ ਹਸਪਤਾਲਾਂ ਵਿਚ ਨਕਲੀ ਮਰੀਜ਼ ਭੇਜ ਕੇ ਮਰੀਜ਼ਾਂ ਦੇ ਅਸਲ ਹਲਾਤਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹਸਪਤਾਲਾਂ ਦੇ ਪ੍ਰਬੰਧਾਂ ਵਿਚ ਖਾਮੀਆਂ ਪਾਉਣ 'ਤੇ ਸਿੱਧੇ ਤੌਰ 'ਤੇ ਜਵਾਬਦੇਹੀ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਿਸ਼ਚਿਤ ਕੀਤੇ ਗਏ ਟੀਚੇ ਨੂੰ ਦੁਹਰਾਉਂਦੇ ਹੋਏ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਅਤੇ ਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਸ੍ਰੀ ਜਿਆਣੀ ਨੇ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਵਿਚ ਦਿੱਤੇ ਗਏ ਆਪਣੇ ਬਿਆਨ 'ਤੇ ਦ੍ਰਿੜ ਹਨ ਜਿਸ ਅਨੁਸਾਰ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਮੁਫਤ ਇਲਾਜ਼ ਕਰਨ ਬਾਰੇ ਕਿਹਾ ਗਿਆ ਸੀ।  

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD