Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਕੀਟਨਾਸ਼ਕਾਂ ਦੀ ਵਿਵਾਦਪੂਰਨ ਖਰੀਦ ਲਈ ਵਿਰੋਧੀ ਧਿਰ ਮੇਰਾ ਨਾਮ ਬੇਵਜ੍ਹਾ ਘੜੀਸ ਰਹੀ ਹੈ-ਜਥੇਦਾਰ ਤੋਤਾ ਸਿੰਘ

ਕਾਂਗਰਸ 'ਤੇ ਸੌੜੇ ਸਿਆਸੀ ਹਿੱਤਾਂ ਲਈ ਮੁੱਦੇ ਨੂੰ ਉਛਾਲਣ ਦਾ ਦੋਸ਼ ,ਚਿੱਟੀ ਮੱਖੀ ਨਾਲ ਹੋਏ ਨੁਕਸਾਨ ਦਾ ਕਾਰਨ ਸਿਰਫ ਘਟੀਆ ਕੀਟਨਾਸ਼ਕ ਹੀ ਨਹੀਂ

Web Admin

Web Admin

5 Dariya News

ਚੰਡੀਗੜ੍ਹ , 23 Sep 2015

Last updated on: Sep 23, 2015, 00:00 IST

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਦੋਸ਼ ਲਾਇਆ ਹੈ ਕਿ ਵਿਰੋਧੀ ਧਿਰ ਵੱਲੋਂ ਸੌੜੇ ਸਿਆਸੀ ਹਿੱਤਾਂ ਦੇ ਕਾਰਨ ਉਨ੍ਹਾਂ ਦਾ ਨਾਮ ਕੀਟਨਾਸ਼ਕਾਂ ਦੀ ਵਿਵਾਦਪੂਰਨ ਖਰੀਦ ਵਿੱਚ ਬੇਵਜ੍ਹਾ ਘੜੀਸਿਆ ਜਾ ਰਿਹਾ ਹੈ।ਵਿਧਾਨ ਸਭਾ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਵੱਲੋਂ ਸੂਬੇ 'ਚ ਮੌਜੂਦਾ ਖੇਤੀ ਸੰਕਟ ਬਾਰੇ ਪੇਸ਼ ਕੀਤੇ ਮਤੇ 'ਤੇ ਬਹਿਸ ਦੌਰਾਨ ਵਿਰੋਧੀ ਧਿਰ ਦੇ ਆਗੂ ਸ੍ਰੀ ਸੁਨੀਲ ਜਾਖੜ ਵੱਲੋਂ ਲਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਆਪਣਾ ਪੱਖ ਰੱਖਦੇ ਹੋਏ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਚਿੱਟੀ ਮੱਖੀ ਦੇ ਕਾਰਨ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਲਈ ਸਿਰਫ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੇ ਗਏ ਕੀਟਨਾਸ਼ਕਾਂ ਦਾ ਮਿਆਰ ਘਟੀਆ ਹੋਣਾ ਹੀ ਨਹੀਂ ਹੈ ਸਗੋਂ ਮਾਲਵਾ ਪੱਟੀ ਵਿੱਚ ਚਿੱਟੀ ਮੱਖੀ ਦੇ ਕਾਰਨ ਨਰਮੇ ਨੂੰ ਹੋਇਆ ਭਾਰੀ ਨੁਕਸਾਨ ਇਕ ਕੁਦਰਤੀ ਆਫਤ ਵੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬੇਮੌਸਮੀ ਮੀਂਹ ਦੇ ਕਾਰਨ ਕਣਕ ਦੀ ਵਢਾਈ ਪਛੜ ਕੇ ਹੋਈ ਜਿਸ ਦੇ ਨਤੀਜੇ ਵਜੋਂ ਅੱਗੇ ਨਰਮੇ ਦੀ ਬਿਜਾਈ ਵੀ ਪਛੇਤੀ ਹੋਈ। 

ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਮੀਂਹ ਦੀ ਘਾਟ ਦੇ ਕਾਰਨ ਇਹ ਸਥਿਤੀ ਹੋਰ ਵੀ ਖਰਾਬ ਹੋਈ ਕਿਉਂਕਿ ਜ਼ਿਆਦਾ ਤਾਪਮਾਨ ਤੇ ਨਮੀ ਇਸ ਦੇ ਨੁਕਸਾਨ ਦੀ ਮੁੱਖ ਵਜ੍ਹਾ ਬਣੀ ਜੋ ਕਿ ਹਰੇਕ ਦੀ ਕਲਪਨਾ ਤੋਂ ਬਾਹਰ ਦੀ ਗੱਲ ਸੀ।ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਇਸ ਮੌਸਮ ਦੌਰਾਨ ਮੀਂਹ ਦੀ ਘਾਟ ਕਾਰਨ ਚਿੱਟੀ ਮੱਖੀ ਦੀ ਸਮੱਸਿਆ ਵਧੀ ਹੈ ਜਿਸ ਦੇ ਨਤੀਜੇ ਵਜੋਂ ਨਰਮੇ 'ਤੇ ਚਿੱਟੀ ਮੱਖੀ ਦਾ ਹਮਲਾ ਤੇਜ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੀਂਹ ਦੇ ਕਾਰਨ ਚਿੱਟੀ ਮੱਖੀ ਦਾ ਲਾਰਵਾ ਧੋਤਾ ਜਾਂਦਾ ਸੀ ਪਰ ਬਦਕਿਸਮਤੀ ਨਾਲ ਇਸ ਸਾਲ ਅਜਿਹਾ ਨਹੀਂ ਹੋਇਆ ਜਿਸ ਦੇ ਕਾਰਨ ਕਿਸਾਨੀ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ। ਮੰਤਰੀ ਨੇ ਕਿਹਾ ਕਿ ਇਹ ਸਮੁੱਚਾ ਘਟਨਾਕ੍ਰਮ 'ਕੁਦਰਤੀ ਆਫਤ' ਤੋਂ ਰੱਤੀ ਭਰ ਵੀ ਘੱਟ ਨਹੀਂ ਹੈ ਪਰ ਬਦਕਿਸਮਤੀ ਦੀ ਗੱਲ ਇਹ ਹੈ ਕਿ ਵਿਰੋਧੀ ਧਿਰ ਇਸ ਸਮੁੱਚੀ ਘਟਨਾ ਨੂੰ ਵੱਖਰਾ ਰੰਗ ਚਾੜ੍ਹਨ 'ਤੇ ਤੁਲੀ ਹੋਈ ਹੈ।ਜਥੇਦਾਰ ਤੋਤਾ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਜਾਖੜ ਵੱਲੋਂ ਵੱਡਾ ਨੁਕਸਾਨ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਤੁਰੰਤ ਗਿਰਦਾਵਰੀ ਦੀ ਮੰਗ ਕਰਨ ਤੋਂ ਬਾਅਦ ਉਨ੍ਹਾਂ ਨੇ ਉਸੇ ਵੇਲੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਨਰਮਾ ਉਤਪਾਦਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਦੇ ਲਈ ਅਪੀਲ ਕੀਤੀ। 

ਮੰਤਰੀ ਨੇ ਕਿਹਾ ਕਿ ਬਾਦਲ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਮਾਲਵਾ ਪੱਟੀ ਵਿੱਚ ਕਪਾਹ ਦੀ ਖੜ੍ਹੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਗਿਰਦਾਵਰੀ ਦੇ ਹੁਕਮ ਤੁਰੰਤ ਜਾਰੀ ਕਰ ਦਿੱਤੇ ਸਨ ਤਾਂ ਕਿ ਪ੍ਰਭਾਵਿਤ ਕਪਾਹ ਉਤਪਾਦਕਾਂ ਨੂੰ ਯੋਗ ਮੁਆਵਜ਼ੇ ਦਾ ਭੁਗਤਾਨ ਕੀਤਾ ਜਾ ਸਕੇ।ਵਿਰੋਧੀ ਧਿਰ 'ਤੇ ਤਿੱਖੇ ਹਮਲੇ ਕਰਦੇ ਹੋਏ ਜਥੇਦਾਰ ਤੋਤਾ ਸਿੰਘ ਨੇ ਸਿਰਫ ਜਾਅਲੀ ਕੀਟਨਾਸ਼ਕਾਂ ਦੇ ਕਾਰਨ ਨਰਮੇ ਦੀ ਫਸਲ ਨੂੰ ਸਮੁੱਚਾ ਨੁਕਸਾਨ ਹੋਣ ਬਾਰੇ ਵਿਰੋਧੀ ਧਿਰ ਦੇ ਤੱਥਾਂ ਨੂੰ ਰੱਦ ਕੀਤਾ।  ਉਨ੍ਹਾਂ ਕਿਹਾ ਕਿ ਇਸ ਵਾਰ 11.25 ਹੈਕਟੇਅਰ ਰਕਬੇ ਵਿੱਚ ਨਰਮਾ ਬੀਜਿਆ ਗਿਆ ਸੀ ਜਦਕਿ ਖੇਤੀਬਾੜੀ ਵਿਭਾਗ ਵੱਲੋਂ ਖਰੀਦੇ ਗਏ ਕੀਟਨਾਸ਼ਕਾਂ ਦੀ ਵਰਤੋਂ 92167 ਹੈਕਟੇਅਰ (10-15 ਫੀਸਦੀ) ਰਕਬੇ ਵਿੱਚ ਕੀਤੀ ਗਈ ਸੀ ਜਦਕਿ 85-90 ਫੀਸਦੀ ਰਕਬੇ ਵਿੱਚ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਖਰੀਦੇ ਗਏ ਕੀਟਨਾਸ਼ਕ ਪਾਏ ਗਏ ਸਨ। ਮੰਤਰੀ ਨੇ ਕਿਹਾ ਕਿ 4.5 ਲੱਖ ਹੈਕਟੇਅਰ ਰਕਬੇ ਵਿੱਚੋਂ 1.36 ਲੱਖ ਹੈਕਟੇਅਰ (30 ਫੀਸਦੀ) 'ਤੇ ਮੱਖੀ ਦਾ ਹਮਲਾ ਹੋਇਆ ਹੈ ਜਦਕਿ ਹਰਿਆਣਾ ਵਿੱਚ 5.8 ਲੱਖ ਹੈਕਟੇਅਰ ਰਕਬੇ ਵਿੱਚੋਂ 3.06 ਲੱਖ ਹੈਕਟੇਅਰ (52 ਫੀਸਦੀ) ਰਕਬੇ ਅਤੇ ਰਾਜਸਥਾਨ ਵਿੱਚ 100 ਫੀਸਦੀ ਗੁਆਰ ਨੂੰ ਨੁਕਸਾਨ ਹੋਇਆ ਹੈ।ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕੀੜੇਮਾਰ ਦਵਾਈਆਂ ਦੀ ਕੁਆਲਟੀ ਦੀ ਜਾਂਚ ਲਈ ਅਤੇ ਇਨ੍ਹਾਂ ਦਵਾਈਆਂ ਦੀ ਖਰੀਦ ਲਈ ਅਪਣਾਈ ਨੀਤੀ ਦੀ ਜਾਂਚ ਲਈ ਉਨ੍ਹਾਂ ਨੇ ਫੌਰੀ ਤੌਰ 'ਤੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਵਾਈ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੀ ਅਦਾਇਗੀ ਵੀ ਫੌਰੀ ਤੌਰ 'ਤੇ ਰੋਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੀੜੇਮਾਰ ਦਵਾਈਆਂ ਦੀ ਜਾਂਚ ਲਈ 1 ਅਪ੍ਰੈਲ, 2015 ਤੋਂ 20 ਸਤੰਬਰ, 2015 ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਦੌਰਾਨ ਕੁਲ 1984 ਸੈਂਪਲ ਲਏ ਗਏ ਜਿਨ੍ਹਾਂ ਵਿਚ 59 ਸੈਂਪਲ ਫੇਲ ਪਾਏ ਗਏ ਹਨ। 

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD