Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨੌਜਵਾਨ ਵਰਗ ਨੂੰ ਮਾੜੀਆ ਕੁਰੀਤੀਆ ਤੋ ਦੂਰ ਰੱਖਣ ਲਈ ਖੇਡਾਂ ਕਰਵਾਉਣੀਆ ਅਤਿ ਜਰੂਰੀ-ਨਾਨੋਵਾਲ

ਫੁੱਟਬਾਲ ਖਿਡਾਰੀਆਂ ਨੂੰ ਵਰਦੀਆ ਵੰਡੀਆ

ਨੌਜਵਾਨ ਵਰਗ ਨੂੰ ਮਾੜੀਆ ਕੁਰੀਤੀਆ ਤੋ ਦੂਰ ਰੱਖਣ ਲਈ ਖੇਡਾਂ ਕਰਵਾਉਣੀਆ ਅਤਿ ਜਰੂਰੀ-ਨਾਨੋਵਾਲ

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 25 Sep 2015

Last updated on: Sep 25, 2015, 00:00 IST

ਸ਼ਹੀਦ-ਏ-ਆਜਮ ਸ.ਭਗਤ ਸਿੰਘ ਫੁੱਟਬਾਲ ਟੂਰਨਾਮੈਟ ਕਮੇਟੀ ਗੜ੍ਹਸ਼ੰਕਰ ਵਲੋ ਪ੍ਰਧਾਨ ਜਸਵੀਰ ਸਿੰਘ ਰਾਏ ਐਡਵੋਕੇਟ ਦੀ ਅਗਵਾਈ 'ਚ ਬਣਾਈ ਸ਼ਹੀਦ ਭਗਤ ਸਿੰਘ ਫੁੱਟਬਾਲ ਕੱਲਬ ਨੂੰ ਉਘੇ ਸਮਾਜ ਸੇਵੀ ਅਤੇ ਕਾਗਰਸ ਪਾਰਟੀ ਦੇ ਸੂਬਾਈ ਆਗੂ ਅਸ਼ੋਕ ਕੁਮਾਰ ਨਾਨੋਵਾਲ ਨੇ ਆਪਣੇ ਵਲੋ ੧੧ ਹਜਾਰ ਰੁਪਏ ਮੁੱਲ ਦੀਆ ਵਰਦੀਆ ਭੇਟ ਕੀਤੀਆ। ਇਥੋ ਦੇ ਸਰਕਾਰੀ ਸੀਨੀਅਰ ਸੰਕੇਡਰੀ ਸਕੂਲ ਦੇ ਖੇਡ ਮੈਦਾਨ ਖਿਡਾਰੀਆ ਨੂੰ ਵਰਦੀਆ ਭੇਟ ਕਰਨ ਤੋ ਬਾਅਦ ਅਸ਼ੋਕ ਕੁਮਾਰ ਨਾਨੋਵਾਲ ਨੇ ਇਸ ਕਾਰਜ ਲਈ ਟੂਰਨਾਮੈਟ ਕਮੇਟੀ ਨੂੰ ਵਧਾਈ ਦਿੰਦਿਆ ਕਿਹਾ ਕਿ ਨੌਜਵਾਨ ਵਰਗ ਨੂੰ ਮਾੜੀਆ ਕੁਰੀਤੀਆ ਤੋ ਦੂਰ ਰੱਖਣ ਲਈ ਇਸ ਤਰਾਂ ਦੇ ਉਪਰਾਲੇ ਅਤਿ ਜਰੂਰੀ ਹਨ। ਉਹਨਾ ਨੇ ਟੂਰਨਾਮੈਟ ਕਮੇਟੀ ਨੂੰ ਅੱਗੇ ਤੋ ਵੀ ਇਸ ਤਰਾ ਦੇ ਨੇਕ ਕੰਮਾ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ਼ ਦਵਾਇਆ। 

ਇਸ ਮੌਕੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਅਸ਼ੋਕ ਕੁਮਾਰ ਨਾਨੋਵਾਲ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਥੇ ਦਸਣਯੋਗ ਹੈ ਕਿ ਵਾਈ.ਐਫ.ਸੀ ਫੁੱਟਬਾਲ ਕੱਲਬ ਰੁੜਕਾਂ ਕਲਾਂ ਅਤੇ ਗੁਰਮੰਗਲ ਦਾਸ ਸੋਨੀ ਦੇ ਸਹਿਯੋਗ ਨਾਲ ੧ ਅਪ੍ਰੈਲ ੨੦੧੫ ਤੋ ਸ਼ਹੀਦ ਭਗਤ ਸਿੰਘ ਫੁੱਟਬਾਲ ਕੱਲਬ ਗੜ੍ਹਸ਼ੰਕਰ ਵਲੋ ਅੰਡਰ ੧੪ ਸਾਲ ਉਮਰ ਦੇ ਖਿਡਾਰੀਆ ਦੀ ਵਿਸ਼ੇਸ਼ ਫੁੱਟਬਾਲ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ ਅਤੇ ਇਹਨਾਂ ਖਿਡਾਰੀਆ ਨੂੰ ਸਮੇ-ਸਮੇ ਤੇ ਵਿਦੇਸ਼ੀ ਕੋਚ ਵੀ ਟ੍ਰੇਨਿੰਗ ਦੇਣ ਲਈ ਪਹੁੰਚ ਰਹੇ ਹਨ। ਇਸ ਮੌਕੇ ਅਸ਼ੋਕ ਕੁਮਾਰ ਨਾਨੋਵਾਲ, ਕਮੇਟੀ ਪ੍ਰਧਾਨ ਜਸਵੀਰ ਸਿੰਘ ਰਾਏ ਤੋ ਇਲਾਵਾ ਉਪ ਪ੍ਰਧਾਨ ਰਜਿੰਦਰ ਛਾਬੜਾਂ, ਜਰਨਲ ਸਕੱਤਰ ਸਤਨਾਮ ਸਿੰਘ ਪਾਰੋਵਾਲ, ਕਮਲਜੀਤ ਸਿੰਘ ਬੈਸ, ਮਨਜੀਤ ਸਿੰਘ ਸੰਘਾ, ਕੋਚ ਮਨਜੀਤ ਸਿੰਘ, ਕੇਵਲ ਸਿੰਘ ਗੋਲੀਆ, ਕੋਚ ਸੁਨੀਲ ਕੁਮਾਰ ਗੋਲਡੀ, ਅਸ਼ੋਕ ਪਰਾਸ਼ਰ ਆਦਿ ਹਾਜਰ ਸਨ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD