Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਦੇਸ਼ 'ਚ ਮਗਨਗਰੇਗਾ ਸਕੀਮ ਤਹਿਤ 40 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ : ਚੌਧਰੀ ਵੀਰੇਂਦਰ ਸਿੰਘ

ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਚੌਧਰੀ ਵੀਰੇਂਦਰ ਸਿੰਘ ਦਾ ਐਸ.ਏ.ਐਸ ਨਗਰ ਵਿਖੇ ਪੁੱਜਣ ਤੇ ਕੀਤਾ ਨਿੱਘਾ ਸਵਾਗਤ

ਕੇਂਦਰੀ  ਮੰਤਰੀ ਚੌਧਰੀ ਵੀਰੇਂਦਰ ਸਿੰਘ ਐਸ.ਏ.ਐਸ ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨਾਂਹ ਨਾਲ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾਂ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਬੈਠੇ ਦਿਖਾਈ ਦੇ ਰਹੇ ਹਨ।
ਕੇਂਦਰੀ ਮੰਤਰੀ ਚੌਧਰੀ ਵੀਰੇਂਦਰ ਸਿੰਘ ਐਸ.ਏ.ਐਸ ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨਾਂਹ ਨਾਲ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾਂ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਬੈਠੇ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Sep 2015

ਚਾਲੂ ਮਾਲੀ ਸਾਲ ਦੌਰਾਨ ਦੇਸ਼ 'ਚ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਾਲੂ ਮਾਲੀ ਸਾਲ ਦੌਰਾਨ 40 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ । ਜਦਕਿ ਪਿਛਲੇ ਸਾਲ ਇਸ ਸਕੀਮ ਤਹਿਤ 34 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਸੀ। ਇਸ ਗੱਲ ਦੀ ਜਾਣਕਾਰੀ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤਾਂ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੌਧਰੀ ਵੀਰੇਂਦਰ ਸਿੰਘ ਨੇ ਹਲਕਾ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਐਸ.ਏ.ਐਸ ਨਗਰ ਸਥਿਤ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ । ਇਸ ਤੋਂ ਪਹਿਲਾਂ  ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ,ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾਂ, ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ , ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਚੇਅਰਪਰਸਨ ਜਿਲਾ੍ਹ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਚੇਅਰਪਸਨ ਜਿਲਾ੍ਹ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਜਿਲਾ੍ਹ ਪ੍ਰਧਾਨ ਭਾਜਪਾ ਸ੍ਰੀ ਸੁਖਵਿੰਦਰ ਗੋਲਡੀ, ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜਿਲਾ੍ਹ ਪੁਲਿਸ ਮੁੱਖੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਉਨਾਂ੍ਹ ਦਾ ਨਿੱਘਾ ਸਵਾਗਤ ਕੀਤਾ।

 Êਪੱਤਰਕਾਰਾਂ ਵੱਲੋਂ ਕੇਂਦਰੀ ਮੰਤਰੀ ਨੂੰ ਦੇਸ਼ 'ਚ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂਹ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ 'ਚ ਹੁਨਰ ਵਿਕਾਸ ਪ੍ਰੋਗਰਾਮ ਲਈ ਇਕ ਵਿਅਪਕ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ 1500 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਦੇਸ਼ ਦੇ 24 ਲੱਖ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ। ਉਨਾਂ੍ਹ ਕਿਹਾ ਕਿ ਸਾਡੇ ਮੁਲਕ ਵਿਚ ਹੁਨਰ ਸਿਖਲਾਈ ਕਾਮਿਆਂ ਦੀ ਵੱਡੀ ਘਾਟ ਹੈ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਹੋਣ ਨਾਲ ਜਿਥੇ ਇਹ ਘਾਟ ਪੂਰੀ ਹੋਵੇਗੀ ਉਥੇ ਨੌਜਵਾਨ ਰੋਜ਼ਗਾਰ ਹਾਸਲ ਕਰ ਸਕਣਗੇ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਵੀ ਹੱਲ ਹੋਵੇਗੀ।ਪੱਤਰਕਾਰਾਂ ਵੱਲੋਂ ਮੁਹਾਲੀ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਇਸ ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਜਲਦੀ ਹੀ ਇਸ ਸਬੰਧੀ ਫੈਸਲਾ ਲੈ ਲਿਆ ਜਾਵੇਗਾ । ਪੱਤਰਕਾਰਾਂ ਵੱਲੋਂ ਪੰਜਾਬ ਦੇ ਕਿਸਾਨਾਂ ਤੇ ਕਿਰਸਾਣੀ ਨੂੰ ਬਚਾਉਣ ਲਈ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂਹ ਕਿਹਾ ਕਿ ਇਨਾਂਹ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਤਾਂ ਹੀ ਫਾਇਦਾ ਹੋ ਸਕਦਾ ਹੈ ਜੇਕਰ ਹਰੇਕ ਫਸਲ ਦਾ ਘੱਟੋ ਘੱਟੋ ਸਮਰਥਨ ਮੁੱਲ ਤਹਿ ਹੋਵੇ। ਜਿਸ ਦਾ ਦੇਸ਼ ਦੇ ਸਾਰੇ ਕਿਸਾਨਾਂ ਨੂੰ ਫਾਇਦਾ  ਮਿਲ ਸਕੇਗਾ।

ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਜਥੇਬੰਦਕ ਸਕੱਤਰ ਸ੍ਰੋਮਣੀ ਅਕਾਲੀ ਦਲ ਜਥੇਦਾਰ ਅਮਰੀਕ ਸਿੰਘ ਮੋਹਾਲੀ, ਪ੍ਰੋ: ਮੇਹਰ ਸਿੰਘ ਮੱਲੀ ਨੇ ਕੇਂਦਰੀ ਮੰਤਰੀ ਚੌਧਰੀ ਵੀਰੇਂਦਰ ਸਿੰਘ ਅਤੇ ਉਨਾਂ੍ਹ ਦੀ ਸੁਪਤਨੀ ਸ੍ਰੀਮਤੀ ਪ੍ਰੇਮ ਲਤਾ ਨੂੰ ਚੰਡੀਗੜ੍ਹ ਹਵਾਈ ਅੱਡੇ ਤੇ ਰਸੀਵ ਕਰਨ ਮੌਕੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ। ਮੁਹਾਲੀ ਵਿਖੇ ਪੁੱਜਣ ਤੇ ਉਨਾਂ੍ਹ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਉਨਾਂ੍ਹ ਦਾ ਪੂਰਾ ਜੋਸ਼ੋ-ਫਰੋਖਤ ਨਾਲ ਸਵਾਗਤ ਕੀਤਾ। ਸਵਾਗਤ ਕਰਨ ਵਾਲਿਆਂ ਵਿਚ ਵਿਸ਼ੇਸ ਤੌਰ ਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ, ਬੀਬੀ ਬਲਵਿੰਦਰ ਕੌਰ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਵਿੰਦਰ ਸਿੰਘ ਹਰਪਾਲਪੁਰ, ਓ.ਐਸ.ਡੀ ਹਰਦੇਵ ਸਿੰਘ ਹਰਪਾਲਪੁਰ, ਸ੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਸਲੈਚ, ਸਾਬਕਾ ਪ੍ਰਧਾਨ ਸ.ਜਸਵੰਤ ਸਿੰਘ ਭੁੱਲਰ, ਇਸਤਰੀ ਵਿੰਗ ਦੇ ਜਿਲਾ੍ਹ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ  ਰਾਜਾ ਕੰਵਰਜੋਤ ਸਿੰਘ ਮੋਹਾਲੀ,  ਜਿਲਾ੍ਹ ਮੀਤ ਪ੍ਰਧਾਨ ਜਸਪਿੰਦਰ ਸਿੰਘ ਵਿਰਕ, ਨਗਰ ਨਿਗਮ ਦੇ ਕੌਸਲਰ ਸੁਖਦੇਵ ਸਿੰਘ ਪਟਵਾਰੀ, ਹਰਮਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਸੋਹਾਣਾ, ਪਰਮਿੰਦਰ ਸਿੰਘ ਤਸਿੰਬਲੀ, ਸੈਬੀ ਆਨੰਦ, ਬੋਬੀ ਕੰਬੋਜ਼, ਅਰੂਣ ਸ਼ਰਮਾ, ਗੁਰਮੁੱਖ ਸਿੰਘ ਸੋਹਲ, ਜਸਪ੍ਰੀਤ ਕੌਰ, ਰਵਿੰਦਰ ਸਿੰਘ ਸੈਣੀ, ਆਸ਼ੋਕ ਝਾ ਸਮੇਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਾਹਿਬ ਸਿੰਘ ਬਡਾਲੀ, ਮਾਨ ਸਿੰਘ ਸੋਹਾਣਾ,  ਮਨੋਜ ਵਰਮਾ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

 

Tags: Birender Singh , BIKRAMJIT SINGH , Bikram Singh Majithia , SIKANDER SINGH , SIKANDER SINGH MALOOKA , Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD