Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਨਾਪਾ ਵਲੋਂ ਮਾਰਚ-੨੦੧੬ ਵਿਚ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਦਾ ਫੈਸਲਾ

ਪਰਧਾਨ ਮੰਤਰੀ ਦੀ ਅਮਰੀਕਾ ਫੇਰੀ ਨੇ ਪਰਵਾਸੀ ਪੰਜਾਬੀਆਂ ਨੂੰ ਕੀਤਾ ਨਿਰਾਸ਼-ਨਾਪਾ

Web Admin

Web Admin

5 Dariya News

ਮਿਲਪੀਟਸ (ਕੈਲੀਫੋਰਨੀਆ) , 28 Sep 2015

ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਵਲੋਂ  ਅਗਲੇ ਸਾਲ ਦੇ ਮਾਰਚ ਮਹੀਨੇ ਵਿਚ ਇਕ ਵਿਸ਼ਵ ਪੱਧਰੀ ਪੰਜਾਬੀ ਕਾਨਫਰੰਸ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀਆਂ ਤਿਆਰੀਆਂ ਕਰਨ ਲਈ ਸੰਤੋਖ ਸਿੰਘ ਜੱਜ,ਸੁਚਾ ਸਿੰਘ ਮਹਿਰੋਕ,ਜਰਨੈਲ ਸਿੰਘ ਕੰਬੋਜ,ਮੇਜਰ ਹੈਰੀ ਰੰਧਾਵਾ,ਦਲਬੀਰ ਸਿੰਘ ਸੰਘੇੜਾ ਤੇ ਨਿਰਮਲ ਸਿੰਘ ਗਿਲ ਤੇ ਅਧਾਰਤ ਇਕ ਤਿਆਰੀ ਕਮੇਟੀ ਬਣਾ ਦਿਤੀ ਗਈ ਹੈ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਪਾ ਦੇ ਬੋਰਡ ਆਫ ਡਾਇਰੈਕਟਰ ਦੀ ਮੀਟੰਗ ਤੋਂ ਬਾਅਦ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਨੇ ਦਸਿਆ ਕਿ ਨਾਪਾ ਦੀ ਸਥਾਪਨਾ ਦੇ ਪੰਜ ਸਾਲ ਪੂਰੇ ਹੋਣ ਦੇ ਸਮੇਂ ਉਪਰ ਇਹ ਕਾਨਫਰੰਸ ਕਰਵਾਈ ਜਾ ਰਹੀ  ਹੈ ਜਿਸ ਵਿਚ ਵਿਸ਼ਵ ਭਰ ਵਿਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਪੇਸ਼ ਆ ਰਹੀ ਸਮੱਸਿਆਵਾਂ ਤੇ ਉਹਨਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾਏਗਾ।

ਧੂਤ ਨੇ ਦਸਿਆ ਕਿ ਮੀਟਿੰਗ ਦੌਰਾਨ ਸਰਬਸੰਤੀ ਨਾਲ ਇਕ ਪਰਸਤਾਵ ਪਾਸ ਕਰਕੇ ਇਸ ਗਲ ਉਪਰ ਰੋਸ ਪਰਗਟ ਕੀਤਾ ਗਿਆ ਕਿ  ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਅਮਰੀਕਾ ਫੇਰੀ ਦੌਰਾਨ ਅੰਮ੍ਰਿਤਸਰ ਤੋਂ ਸੈਨਫਰਾਂਸਿਸਕੋ ਲਈ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਨਾ ਕਰਕੇ ਅਮਰੀਕਾ ਵਸਦੇ ਪੰਜਾਬੀ ਭਾਈਚਾਰੇ ਨੂੰ ਨਿਰਾਸ਼ ਕੀਤਾ ਹੈ।ਉਹਨਾਂ ਨੇ ਕਿਹਾ  ਕਿ ਪਰਧਾਨ ਮੰਤਰੀ ਮੋਦੀ ਵੱਲੋਂ ਸੈਨਫਰਾਂਸਿਸਕੋ ਤੇ ਨਵੀਂ ਦਿੱਲੀ ਵਿਚਕਾਰ ੩ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਐਲਾਨ ਨਾਲ ਪੰਜਾਬੀ ਭਾਈਚਾਰੇ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀਂ ਹੈ।ਉਹਨਾਂ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਸੈਨਫਰਾਂਸਿਸਕੋ ਵਿਚਕਾਰ ਸਿੱਧੀਆਂ ਉਡਾਣਾਂ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਕਰਦਾ ਆ ਰਿਹਾ ਹੈ ਪਰ ਸ੍ਰੀ ਮੋਦੀ ਨੇ ਇਸ ਮੰਗ ਨੂੰ ਨਜ਼ਰ-ਅੰਦਾਜ਼ ਕਰਕੇ ਜਿੱਥੇ ਪੰਜਾਬੀ ਭਾਈਚਾਰੇ ਨੂੰ ਨਿਰਾਸ਼ ਕੀਤਾ ਹੈ ਉੱਥੇ ਭਾਈਚਾਰੇ ਵਿੱਚ ਆਪਣਾ ਵਿਸ਼ਵਾਸ ਵੀ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਵੀ ਪ੍ਰਧਾਨ ਮੰਤਰੀ ਤੋਂ ਇਸ ਐਲਾਨ ਦੀ ਉਡੀਕ ਕਰ ਰਿਹਾ ਸੀ ਕਿ ਉਹ ੧੯੮੪ ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਮਾਂ ਸੀਮਾਂ ਤੈਅ ਕਰਨ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਉਮੀਦਾਂ ਵੀ ਤੋੜ ਦਿੱਤੀਆਂ ਹਨ।

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD