Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਮੁਦਰਾ ਯੋਜਨਾ ਦੀ ਸ਼ੁਰੂਆਤ

ਯੋਜਨਾ ਤਹਿਤ ਬਿਨਾ ਕਿਸੇ ਗਾਰੰਟੀ ਤੋਂ ਲਿਆ ਜਾ ਸਕੇਗਾ ਕਰਜ਼ਾ

ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਮੁਦਰਾ ਯੋਜਨਾ ਦੀ ਸ਼ੁਰੂਆਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 29 Sep 2015

Last updated on: Sep 29, 2015, 00:00 IST

ਸਮਾਜਿਕ ਸੁਰੱਖਿਆ ਅਤੇ ਸਸ਼ਕਤੀਕਰਨ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਅਗਵਾਈ ਸਦਕਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਵਿਚਾਰ ਉਨ੍ਹਾਂ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਕੇਂਦਰ ਵੱਲੋਂ ਸ਼ੁਰੂ ਕੀਤੀ ਗਈ 'ਮੁਦਰਾ ਯੋਜਨਾ' ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਮੌਕੇ ਪ੍ਰਗਟ ਕੀਤੇ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਮੁਦਰਾ ਯੋਜਨਾ ਤਹਿਤ 18 ਸਾਲ ਤੋਂ ਵਧੇਰੀ ਉਮਰ ਦਾ ਹਰੇਕ ਵਿਅਕਤੀ ਬਿਨਾ ਕਿਸੇ ਗਾਰੰਟੀ ਅਤੇ ਫੀਸ ਦੇ 50 ਹਜ਼ਾਰ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਦਾ ਹੈ। ਇਹ ਕਰਜ਼ਾ ਵਪਾਰਕ ਗਤੀਵਿਧੀਆਂ ਲਈ ਵਰਤਿਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ 15 ਮਹੀਨਿਆਂ ਦੇ ਕਾਰਜਕਾਲ ਦੌਰਾਨ 30 ਦੇ ਕਰੀਬ ਵੱਖ-ਵੱਖ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜੋ ਕਿ ਸਫ਼ਲਤਾਪੂਰਵਕ ਚੱਲ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਮੁਦਰਾ ਯੋਜਨਾ ਅਧੀਨ 50 ਹਜ਼ਾਰ ਰੁਪਏ ਤੱਕ ਦਾ 'ਸ਼ਿਸ਼ੂ ਲੋਨ', 50 ਹਜ਼ਾਰ ਰੁਪਏ ਤੋਂ 5 ਲੱਖ ਰੁਪਏ ਤੱਕ ਦਾ 'ਕਿਸ਼ੋਰ ਲੋਨ' ਅਤੇ 5 ਲੱਖ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦਾ 'ਤਰੁਣ ਲੋਨ' ਲਿਆ ਜਾ ਸਕਦਾ ਹੈ। ਇਹ ਮੁਦਰਾ ਯੋਜਨਾ ਛੋਟੇ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਰਾਹੀਂ ਗੁਜ਼ਾਰਾ ਕਰ ਰਹੇ ਦੁਕਾਨਦਾਰਾਂ ਦੀ ਭਲਾਈ ਲਈ ਚਾਲੂ ਕੀਤੀ ਗਈ ਹੈ।ਉਨ੍ਹਾਂ ਬੈਂਕ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਦੇ ਫਾਇਦਿਆਂ ਬਾਰੇ ਹੋਰ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਯੋਗ ਵਿਅਕਤੀ ਕਿਸੇ ਵੀ ਸਰਕਾਰੀ ਬੈਂਕ ਤੋਂ ਇਹ ਕਰਜ਼ਾ ਬੜੀ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 4000 ਤੋਂ ਵਧੇਰੇ ਲੋਕ ਇਸ ਯੋਜਨਾ ਤਹਿਤ ਕਰਜ਼ਾ ਪ੍ਰਾਪਤ ਕਰ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਲੀਡ ਬੈਂਕ ਮੈਨੇਜਰ ਸ੍ਰ. ਮਨਜੀਤ ਸਿੰਘ ਜੱਗੀ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਸ਼ੇਨਾ ਅਗਰਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD