Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਂਗੂ ਬੁਖ਼ਾਰ ਦੇ ਪ੍ਰਕੋਪ ਤੋਂ ਡਰਨ ਦੀ ਲੋੜ ਨਹੀਂ, ਸਥਿਤੀ ਕਾਬੂ ਵਿੱਚ-ਸੁਰਜੀਤ ਕੁਮਾਰ ਜਿਆਣੀ

ਵਿਸ਼ੇਸ਼ ਲੋੜਾਂ ਵਾਲੇ ਉਮੀਦਵਾਰਾਂ ਲਈ ਲਗਾਏ 'ਰੁਜ਼ਗਾਰ ਮੇਲੇ ਵਿੱਚ ਸ਼ਿਰਕਤ

ਡੇਂਗੂ ਬੁਖ਼ਾਰ ਦੇ ਪ੍ਰਕੋਪ ਤੋਂ ਡਰਨ ਦੀ ਲੋੜ ਨਹੀਂ, ਸਥਿਤੀ ਕਾਬੂ ਵਿੱਚ-ਸੁਰਜੀਤ ਕੁਮਾਰ ਜਿਆਣੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 02 Oct 2015

Last updated on: Oct 02, 2015, 00:00 IST

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਹੈ ਕਿ ਸਿਹਤ ਤੇ ਸਥਾਨਕ ਸਰਕਾਰਾਂ ਵਿਭਾਗਾਂ ਵੱਲੋਂ ਕੀਤੇ ਗਏ ਸਾਂਝੇ ਯਤਨਾਂ ਸਦਕਾ ਸੂਬੇ ਵਿੱਚ ਡੇਂਗੂ ਦੀ ਸਥਿਤੀ ਹੁਣ ਕਾਬੂ ਹੇਠ ਹੈ। ਇਸ ਕਰਕੇ ਇਸ ਬੁਖ਼ਾਰ ਦੇ ਪ੍ਰਕੋਪ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਸਥਾਨਕ ਚੰਡੀਗੜ੍ਹ ਸੜਕ ਸਥਿਤ ਵਿਸ਼ੇਸ਼ ਲੋੜਾਂ ਵਾਲਿਆਂ ਦੇ ਬੱਚਿਆਂ ਵਿੱਚ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਿਆਣੀ ਨੇ ਕਿਹਾ ਕਿ ਅੱਜ ਤੱਕ ਪੂਰੇ ਸੂਬੇ ਵਿੱਚ ਕੁੱਲ 3747 ਵਿਅਕਤੀ ਡੇਂਗੂ ਬੁਖ਼ਾਰ ਤੋਂ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 620 ਵਿਅਕਤੀ ਇਲਾਜ ਕਰਵਾ ਰਹੇ ਹਨ, ਜਦਕਿ ਇਸ ਬੁਖ਼ਾਰ ਨਾਲ ਹੁਣ ਤੱਕ 3 ਮੌਤਾਂ ਹੋਈਆਂ ਸਿੱਧ ਹੋਈਆਂ ਹਨ।ਸ੍ਰੀ ਜਿਆਣੀ ਨੇ ਕਿਹਾ ਕਿ ਇਸ ਬੁਖ਼ਾਰ ਦੇ ਪ੍ਰਕੋਪ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ, ਕਿਉਂਕਿ ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਸਾਂਝੇ ਯਤਨਾਂ ਸਦਕਾ ਇਸ ਬੁਖ਼ਾਰ 'ਤੇ ਤਕਰੀਬਨ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਸਾਂਝੀਆਂ ਟੀਮਾਂ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਘਰਾਂ ਅਤੇ ਵਪਾਰਕ ਅਦਾਰਿਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਲਈ ਜਿੰਮੇਵਾਰ ਮੱਛਰ ਦਾ ਲਾਰਵਾ ਲੱਭ ਕੇ ਉਸਨੂੰ ਨਸ਼ਟ ਕੀਤਾ ਜਾ ਸਕੇ।  

ਇਸ ਮੌਕੇ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ 14 ਕੰਪਨੀਆਂ ਨੇ 450 ਤੋਂ ਵਧੇਰੇ ਵਿਸ਼ੇਸ਼ ਲੋੜਾਂ ਵਾਲੇ ਉਮੀਦਵਾਰਾਂ ਦੀ ਰਜਿਸਟਰੇਸ਼ਨ ਕੀਤੀ। ਜਿਨ੍ਹਾਂ ਵਿੱਚੋਂ 80 ਉਮੀਦਵਾਰਾਂ ਨੂੰ ਮੌਕੇ 'ਤੇ ਨਿਯੁਕਤੀ ਪੱਤਰ ਦਿੱਤੇ ਗਏ। ਜਦਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਗੈਰ ਸਰਕਾਰੀ ਸੰਸਥਾ 'ਸਾਰਥਕ' ਵੱਲੋਂ ਹੁਨਰ ਸਿਖ਼ਲਾਈ ਦਿੱਤੀ ਜਾਵੇਗੀ ਤਾਂ ਕਿ ਇਨ੍ਹਾਂ ਨੂੰ ਵੀ ਯੋਗ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਥੇ ਦੱਸਣਯੋਗ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗੈਰ ਸਰਕਾਰੀ ਸੰਸਥਾ 'ਸਾਰਥਕ' ਦੇ ਸਹਿਯੋਗ ਨਾਲ ਇਹ ਰੁਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ ਪੂਰੇ ਸੂਬੇ ਭਰ ਤੋਂ ਸੈਂਕੜੇ ਉਮੀਦਵਾਰਾਂ ਨੇ ਭਾਗ ਲਿਆ।ਇਸ ਤੋਂ ਬਾਅਦ ਸ੍ਰੀ ਜਿਆਣੀ ਨੇ ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਂਡ ਦੇ ਦਫ਼ਤਰ ਦਾ ਵੀ ਦੌਰਾ ਕੀਤਾ। ਇਸ ਮੌਕੇ ਬਲਾਈਂਡ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਪੰਜਾਬ ਸਰਕਾਰ ਵੱਲੋਂ ਬੜੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਸ੍ਰੀ ਜਿਆਣੀ ਨੇ ਫੈੱਡਰੇਸ਼ਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਅਤੇ ਕੰਪਲੈਕਸ ਵਿੱਚ ਇੱਕ ਕਮਰਾ ਅਲਾਟ ਕਰਨ ਦਾ ਵੀ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਸ਼ੇਨਾ ਅਗਰਵਾਲ, ਐੱਸ. ਡੀ. ਐੱਮ. ਸਮਰਾਲਾ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਸ੍ਰ. ਗੁਰਪ੍ਰੀਤ ਸਿੰਘ, ਸ੍ਰ. ਪਰਮਿੰਦਰ ਸਿੰਘ ਫੁੱਲਾਂਵਾਲ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

    

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD