Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਉੱਚ ਤਾਕਤੀ ਕਮੇਟੀ ਨਾਲ ਸਾਊਥ ਵੇਲਜ਼ ਦਾ ਦੌਰਾ

ਪ੍ਰੀਮੀਅਰ ਮਾਈਕ ਬੇਅਰਡ ਨਾਲ ਮੁਲਾਕਾਤ, ਜੀਐਸਟੀ ਬਾਰੇ ਲਈ ਜਾਣਕਾਰੀ

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਉੱਚ ਤਾਕਤੀ ਕਮੇਟੀ ਨਾਲ ਸਾਊਥ ਵੇਲਜ਼ ਦਾ ਦੌਰਾ

Web Admin

Web Admin

5 Dariya News

ਚੰਡੀਗੜ੍ਹ , 03 Oct 2015

Last updated on: Oct 03, 2015, 00:00 IST

ਆਸਟ੍ਰੇਲੀਆਂ ਵਿਚ ਮਾਲ ਅਤੇ ਸੇਵਾ ਕਰ (ਜੀਐਸਟੀ) ਪ੍ਰਣਾਲੀ ਬਾਰੇ ਅਧਿਐਨ ਕਰਨ ਗਏ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀਆਂ ਦੀ ਉੱਚ ਤਾਕਤੀ ਕਮੇਟੀ ਸਮੇਤ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿਡਨੀ ਵਿਚ ਨਿਊ ਸਾਊਥ ਵੇਲਜ਼ ਦਾ ਦੌਰਾ ਕੀਤਾ। ਉੱਥੇ ਉਨ੍ਹਾਂ ਨੇ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਮਾਈਕ ਬੇਅਰਡ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਜੀਐਸਟੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਵਿਚ ਜੀਐਸਟੀ ਨੂੰ ਲਾਗੂ ਕਰਨ ਸਬੰਧੀ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਵਿੱਤ ਮੰਤਰੀਆਂ ਦੀ ਉੱਚ ਤਾਕਤੀ ਕਮੇਟੀ ਦਾ ਇਹ ਦੌਰਾ ਕਾਫੀ ਸਹਾਈ ਸਿੱਧ ਹੋਵੇਗਾ। ਇਸ ਦੌਰਾਨ ਸ੍ਰੀ ਢੀਂਡਸਾ ਨੇ ਬਾਕੀ ਸਾਥੀਆਂ ਸਮੇਤ ਨਿਊ ਸਾਊਥ ਵੇਲਜ਼ ਦੀ ਸੰਸਦ ਦਾ ਵੀ ਦੌਰਾ ਕੀਤਾ। ਸੰਸਦ ਦੇ ਦੌਰੇ ਦੌਰਾਨ ਪ੍ਰੀਮੀਅਰ ਮਾਈਕ ਬੇਅਰਡ ਦੇ ਕੈਬਨਿਟ ਦੇ ਕਈ ਸਹਿਯੋਗੀ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉੱਚ ਤਾਕਤੀ ਕਮੇਟੀ ਨੇ ਕੈਨਬਰਾ ਦਾ ਦੌਰਾ ਵੀ ਕੀਤਾ। ਕਾਬਿਲੇਗੌਰ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਡਿਪਾਰਟਮੈਂਟ ਆਫ ਰੈਵੇਨਿਊ ਵੱਲੋਂ ਵਿੱਤ ਮੰਤਰੀਆਂ ਦੀ ਉੱਚ ਤਾਕਤੀ ਕਮੇਟੀ ਨੂੰ ਆਸਟ੍ਰੇਲੀਆ ਦੌਰੇ 'ਤੇ ਜਾਣ ਸਬੰਧੀ ਤਾਲਮੇਲ ਕੀਤਾ ਗਿਆ ਸੀ ਅਤੇ ਇਹ ਦੌਰਾ 4 ਅਕਤੂਬਰ ਤੱਕ ਹੈ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀਆਂ ਦਾ ਇਹ ਦੌਰਾ ਕਾਫੀ ਅਹਿਮ ਸਿੱਧ ਹੋਵੇਗਾ ਕਿਉਂ ਕਿ ਦੇਸ਼ ਵਿਚ ਨਵਾਂ ਵੈਟ/ਜੀਐਸਟੀ ਸਿਸਟਮ ਸ਼ੁਰੂ ਕਰਨ ਵਿਚ ਇਸ ਕਮੇਟੀ ਦੀਆਂ ਸਿਫਾਰਸ਼ਾਂ ਬਹੁਤ ਜ਼ਿਆਦਾ ਅਹਿਮ ਅਤੇ ਮਹੱਤਵਪੂਰਣ ਹਨ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD