Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

1846 ਦੀ ਪਹਿਲੀ ਐਂਗਲੋ ਸਿੱਖ ਲੜਾਈ ਦਾ ਗਵਾਹ ਬਣੇਗਾ ਪਿੰਡ ਆਲੀਵਾਲ

ਵਿਧਾਇਕ ਇਯਾਲੀ ਦੇ ਯਤਨਾਂ ਸਦਕਾ 30 ਲੱਖ ਰੁਪਏ ਨਾਲ ਪਿੰਡ 'ਚ ਉਸਾਰੀ ਯਾਦਗਾਰ , ਜਥੇਦਾਰ ਅਵਤਾਰ ਸਿੰਘ ਨੇ ਕੀਤਾ ਉਦਘਾਟਨ

1846 ਦੀ ਪਹਿਲੀ ਐਂਗਲੋ ਸਿੱਖ ਲੜਾਈ ਦਾ ਗਵਾਹ ਬਣੇਗਾ ਪਿੰਡ ਆਲੀਵਾਲ

Web Admin

Web Admin

5 Dariya News (ਅਜੇ ਪਾਹਵਾ)

ਹੰਬੜਾਂ/ਲੁਧਿਆਣਾ , 06 Oct 2015

Last updated on: Oct 06, 2015, 00:00 IST

ਵੱਖ-ਵੱਖ ਖੇਤਰਾਂ ਵਿੱਚ ਚੰਗਾ ਨਾਮਣਾ ਖੱਟਣ ਵਾਲਾ ਵਿਧਾਨ ਸਭਾ ਹਲਕਾ ਦਾਖਾ ਦਾ ਇਤਿਹਾਸਕ ਪਿੰਡ ਆਲੀਵਾਲ ਜਲਦ ਹੀ 1846 ਦੀ ਪਹਿਲੀ ਐਂਗਲੋ-ਸਿੱਖ ਲੜਾਈ ਦਾ ਗਵਾਹ ਬਣਨ ਜਾ ਰਿਹਾ ਹੈ। ਵਿਧਾਇਕ  ਨਪ੍ਰੀਤ ਸਿੰਘ ਇਯਾਲੀ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ 'ਜੰਗੀ ਯਾਦਗਾਰ' ਜਿੱਥੇ ਸਿੱਖਾਂ ਦੀਆਂ 10 ਹਜ਼ਾਰ ਸ਼ਹੀਦੀਆਂ ਨੂੰ ਰੂਪਮਾਨ ਕਰੇਗੀ, ਉਥੇ ਯਾਦਗਾਰ ਵਿੱਚ ਬਣਾਈ ਗਈ ਲਾਇਬਰੇਰੀ ਅਗਲੀ ਪੀੜੀ ਨੂੰ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਦਾ ਸੁਨੇਹਾ ਦੇਵੇਗੀ। ਇਸ ਯਾਦਗਾਰ ਦਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਦੀ ਹਾਜ਼ਰੀ ਵਿੱਚ ਉਦਘਾਟਨ ਕੀਤਾ।ਇਸ ਮੌਕੇ ਯਾਦਗਾਰ ਦੇ ਵਿਹੜੇ ਵਿੱਚ ਰੱਖੇ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਇਯਾਲੀ ਨੇ ਦੱਸਿਆ ਕਿ ਇਹ ਯਾਦਗਾਰ ਅੱਧਾ ਏਕੜ ਰਕਬੇ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਹੈ। ਯਾਦਗਾਰ ਦੀ ਉਸਾਰੀ ਲਈ ਛੋਟੀ ਨਾਨਕਸ਼ਾਹੀ ਇੱਟ ਨਾਲ ਚਿਣਾਈ ਕਰਨ ਲਈ ਵਿਸ਼ੇਸ਼ ਮਿਸਤਰੀ ਨੂੰ ਇਹ ਕਾਰਜ ਸੌਂਪਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਯਾਦਗਾਰ 'ਤੇ ਲਗਾਇਆ ਗਿਆ 55 ਫੀਟ ਉੱਚਾ ਖੰਡਾ ਜਿੱਥੇ ਦੂਰੋਂ ਨੇੜਿਉਂ ਲੋਕਾਂ ਨੂੰ ਇਸ ਜਗ੍ਹਾ ਦੇ ਦਰਸ਼ਨ ਲਈ ਪ੍ਰਭਾਵਿਤ ਕਰੇਗਾ, ਉਥੇ ਇਸ ਜਗ੍ਹਾ ਦੀ ਇਤਿਹਾਸਕ ਮਹੱਤਤਾ ਨੂੰ ਵੀ ਦਰਸਾਏਗਾ। ਇਸ ਜਗ੍ਹਾ ਬਣਾਈ ਗਈ ਲਾਇਬਰੇਰੀ ਵਿੱਚ ਇਤਿਹਾਸ, ਸਾਹਿਤ ਅਤੇ ਵੱਖ-ਵੱਖ ਧਰਮਾਂ ਨਾਲ ਸੰਬੰਧਤ ਸੈਂਕੜੇ ਕਿਤਾਬਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਨੂੰ ਪੜ੍ਹਕੇ ਨੌਜਵਾਨ ਆਪਣੇ ਵਿੱਚ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਦਾ ਪਾਠ ਗ੍ਰਹਿਣ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਦੇਖਦਿਆਂ ਹੀ ਪਿੰਡ ਆਲੀਵਾਲ ਨੂੰ ਵਿਸ਼ਵ ਦੇ ਨਕਸ਼ੇ 'ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡ ਦੇ ਵਿਕਾਸ ਲਈ ਜਿੱਥੇ ਪਹਿਲਾਂ 35 ਲੱਖ ਰੁਪਏ ਖਰਚੇ ਜਾ ਚੁੱਕੇ ਹਨ, ਉਥੇ 10 ਲੱਖ ਰੁਪਏ ਨਾਲ ਰਹਿੰਦੇ ਵਿਕਾਸ ਕਾਰਜ ਵੀ ਜਲਦ ਹੀ ਪੂਰੇ ਕਰ ਲਏ ਜਾਣਗੇ। ਇਸ ਤੋਂ ਇਲਾਵਾ ਪਿੰਡ ਨੂੰ ਹੰਬੜਾਂ-ਸਿੱਧਵਾਂ ਬੇਟ ਨਾਲ ਜੋੜਨ ਵਾਲੀ ਸੜਕ ਨੂੰ 18 ਫੀਟ ਚੌੜਾ ਕਰਕੇ ਆਲੇ ਦੁਆਲੇ ਹਰੇ-ਭਰੇ ਛਾਂਦਾਰ ਬੂਟੇ ਲਗਾਏ ਗਏ ਹਨ। ਇਸੇ ਤਰ੍ਹਾਂ ਪਿੰਡ ਵਿੱਚ ਪੀਣ ਵਾਲੇ ਸਾਫ਼ ਪਾਣੀ ਲਈ ਟੈਂਕੀ, ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਅਤੇ ਹੋਰ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 10 ਲੱਖ ਰੁਪਏ ਦੀ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ।

ਜਥੇਦਾਰ ਅਵਤਾਰ ਸਿੰਘ ਨੇ ਇਸ ਯਾਦਗਾਰ ਨੂੰ ਉਸਾਰਨ ਵਿੱਚ ਸ੍ਰ. ਇਯਾਲੀ ਵੱਲੋਂ ਦਿਖਾਈ ਗਈ ਵਿਸ਼ੇਸ਼ ਰੁਚੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਇਤਿਹਾਸਕ ਸਥਾਨਾਂ ਅਤੇ ਯਾਦਗਾਰਾਂ ਨੂੰ ਸੰਭਾਲਿਆ ਜਾਵੇ। ਉਨ੍ਹਾਂ 28 ਜਨਵਰੀ 1846 ਨੂੰ ਹੋਈ ਪਹਿਲੀ ਐਂਗਲੋ ਸਿੱਖ ਲੜਾਈ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਦਕੀ, ਸਭਰਾਵਾਂ ਅਤੇ ਹੋਰ ਇਤਿਹਾਸਕ ਯਾਦਗਾਰਾਂ ਦੀ ਤਰ੍ਹਾਂ ਪਿੰਡ ਆਲੀਵਾਲ ਵਿੱਚ ਉਸਾਰੀ ਗਈ ਇਹ ਯਾਦਗਾਰ ਵੀ ਜਲਦ ਹੀ ਵਿਸ਼ਵ ਦੇ ਨਕਸ਼ੇ 'ਤੇ ਆ ਜਾਵੇਗੀ ਅਤੇ ਲੋਕ ਇਥੇ ਇਤਿਹਾਸ ਨੂੰ ਜਾਨਣ ਲਈ ਆਇਆ ਕਰਨਗੇ। ਇਸ ਲੜਾਈ ਵਿੱਚ 10 ਹਜ਼ਾਰ ਸਿੱਖਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਇਸ ਯਾਦਗਾਰ ਲਈ 10 ਲੱਖ ਰੁਪਏ ਗਰਾਂਟ ਅਤੇ ਲਾਇਬਰੇਰੀ ਲਈ 51 ਹਜ਼ਾਰ ਰੁਪਏ ਦੀਆਂ ਕਿਤਾਬਾਂ ਦੇਣ ਦਾ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ. ਅਮਰੀਕ ਸਿੰਘ ਆਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ੍ਰ. ਕੇਵਲ ਸਿੰਘ ਬਾਦਲ, ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਮੁੱਲਾਂਪੁਰ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਸ੍ਰ. ਜਗਦੀਸ਼ ਸਿੰਘ ਗੋਰਸੀਆਂ, ਸ੍ਰ. ਰਛਪਾਲ ਸਿੰਘ ਤਲਵਾੜਾ, ਸਰਪੰਚ ਸ੍ਰ. ਪ੍ਰਗਟ ਸਿੰਘ ਆਲੀਵਾਲ ਅਤੇ ਹੋਰ ਹਾਜ਼ਰ ਸਨ। 

 

Tags: Manpreet Singh Ayali , Avtar Singh Makad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD