Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ 3866 ਵਿਦਿਆਰਥੀਣਾਂ ਨੂੰ 01 ਕਰੋੜ 01 ਲੱਖ 48 ਹਜ਼ਾਰ ਰੁਪਏ ਦੇ ਮੁਫਤ ਸਾਇਕਲ ਵੰਡੇ ਜਾਣਗੇ:ਤੇਜਿੰਦਰਪਾਲ ਸਿੰਘ ਸਿੱਧੂ

ਜਿਲ੍ਹੇ ' 26 ਲੱਖ 25 ਹਜ਼ਾਰ ਰੁਪਏ ਦੀ ਕੀਮਤ ਦੇ 1000 ਵਿਦਿਆਰਥਣਾਂ ਨੂੰ ਵੰਡੇ ਗਏ ਸਾਇਕਲ ਮੁਫਤ

Web Admin

Web Admin

5 Dariya News

ਐਸ.ਏ.ਐਸ.ਨਗਰ , 07 Oct 2015

Last updated on: Oct 07, 2015, 00:00 IST

ਪੰਜਾਬ ਸਰਕਾਰ ਵੱਲੋਂ ਸਾਲ 2011-12 ਵਿਚ 11ਵੀਂ ਅਤੇ 12 ਵੀਂ ਜਮਾਤ ਵਿਚ ਪੜ੍ਹਦੀਆਂ ਵਿਦਿਆਰਥਣਾਂ ਲਈ ਸ਼ੁਰੂ ਕੀਤੀ ਗਈ ਮਾਈ ਭਾਗੋ ਵਿਦਿਆ ਸਕੀਮ  ਅਧੀਨ  ਮੁਫਤ ਸਾਇਕਲ ਵੰਡਣ ਦੀ ਸਕੀਮ ਜੋ ਕਿ ਨਿਰੰਤਰ ਜਾਰੀ ਹੈ ਦੇ ਤਹਿਤ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿਚ ਚਾਲੂ ਵਿਦਿਅਕ ਸੈਸ਼ਨ ਦੌਰਾਨ ਜਿਲ੍ਹੇ 'ਚ 3866 ਵਿਦਿਆਰਥਣਾਂ ਨੂੰ 01 ਕਰੋੜ 01 ਲੱਖ 48 ਹਜ਼ਾਰ 250 ਰੁਪਏ ਦੀ ਰਾਸ਼ੀ ਦੇ ਮੁਫਤ ਸਾਇਕਲ ਵੰਡੇ ਜਾਣਗੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਦਿੰਦਿਆਂ ਦੱਸਿਆ ਕਿ ਜਿਲ੍ਹੇ 'ਚ ਵਿਦਿਆਰਥਣਾਂ ਨੂੰ ਮੁਫਤ ਸਾਇਕਲ ਵੰਡਣ ਦਾ ਕੰਮ ਜਾਰੀ ਹੈ ਅਤੇ ਇਸ ਸਾਲ ਹੁਣ ਤੱਕ 26 ਲੱਖ 25 ਹਜਾਰ ਰੁਪਏ ਦੇ 1000 ਵਿਦਿਆਰਥਣਾਂ ਨੂੰ ਮੁਫਤ ਸਾਇਕਲ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਸਾਇਕਲ ਵੰਡਣ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ।ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਵਿਦਿਅਕ ਸੈਸ਼ਨ ਦੌਰਾਨ 11 ਵੀਂ ਜਮਾਤ ਵਿਚ ਪੜ੍ਹਦੀਆਂ 2084 ਵਿਦਿਅਰਥਣਾਂ ਨੂੰ 54 ਲੱਖ 70 ਹਜ਼ਾਰ 500 ਰੁਪਏ ਦੀ ਰਾਸ਼ੀ ਦੇ ਸਾਈਕਲ ਮੁਫਤ ਵੰਡੇ ਜਾਣਗੇ ਅਤੇ 12 ਵੀਂ ਜਮਾਤ ਵਿਚ ਪੜ੍ਹ ਰਹੀਆਂ 1782 ਵਿਦਿਆਰਥਣਾਂ ਨੂੰ 46 ਲੱਖ 77 ਹਜ਼ਾਰ 750 ਰੁਪਏ ਦੀ ਰਾਸ਼ੀ ਦੇ ਮੁਫਤ ਸਾਇਕਲ ਵੰਡੇ ਜਾਣਗੇ । 

ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਵਿਦਿਆ ਸਕੀਮ ਤਹਿਤ ਸ਼ੁਰੂ ਕੀਤੀ ਗਈ ਸਕੂਲੀ ਵਿਦਿਆਰਥਣਾ ਨੂੰ ਮੁਫਤ ਸਾਇਕਲ ਦੇਣ ਦੀ ਸਕੀਮ ਵਿਦਿਆਰਥਣਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨਾਂ੍ਹ ਦੱਸਿਆ ਕਿ ਕਈ ਵਿਦਿਆਰਥਣਾਂ ਦਸਵੀਂ ਜਮਾਤ ਕਰਨ ਉਪਰੰਤ ਆਪਣੀ ਪੜ੍ਹਾਈ ਛੱਡ ਦਿੰਦੀਆਂ ਸਨ ਕਿਉਂਕਿ ਉਨਾਂ ਕੋਲ ਸਕੂਲ ਜਾਣ ਲਈ ਸਾਧਨ ਉਪਲੱਭਧ ਨਹੀਂ ਸੀ ਹੁੰਦਾ।  ਪੰਜਾਬ ਸਰਕਾਰ ਨੇ ਵਿਦਿਆਰਥਣਾਂ ਦੀ ਸਕੂਲ ਆਉਣ ਜਾਣ ਦੀ ਸਮੱਸਿਆ ਦੇ ਹੱਲ ਲਈ ਇਹ  ਸਕੀਮ ਸ਼ੁਰੂ ਕੀਤੀ ਗਈ ਸੀ।ਇਥੇ ਇਹ ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਮਾਲੀ ਸਾਲ ਦੌਰਾਨ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 1 ਲੱਖ 52 ਹਜ਼ਾਰ ਦੇ ਕਰੀਬ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 40 ਕਰੋੜ ਰੁਪਏ ਦੀ ਲਾਗਤ ਵਾਲੇ ਸਾਈਕਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਾਲ 2011-12 ਵਿੱਚ ਮਾਈ ਭਾਗੋ ਵਿਦਿਆ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ 1 ਲੱਖ 11 ਹਜ਼ਾਰ 50 ਵਿਦਿਆਰਥਣਾਂ ਨੂੰ 30 ਕਰੋੜ ਰੁਪਏ ਦੇ ਸਾਈਕਲ ਮੁਫ਼ਤ ਦਿੱਤੇ ਗਏ ਅਤੇ ਸਾਲ 2013-14 ਵਿੱਚ 1 ਲੱਖ 52 ਹਜ਼ਾਰ 330 ਵਿਦਿਆਰਥਣਾਂ ਨੂੰ 41 ਕਰੋੜ 75 ਲੱਖ ਰੁਪਏ ਦੇ ਸਾਈਕਲ ਮੁਫ਼ਤ ਮੁਹੱਈਆ ਕਰਵਾਏ ਗਏ।

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD