Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜ਼ਿਲ੍ਹਾ ਸਰਕਾਰੀ ਹਸਪਤਾਲ ਅੰਮ੍ਰਿਤਸਰ ਨੂੰ ਮਿਲਿਆ ਸਵੱਛ ਹਸਪਤਾਲ ਦਾ ਅਵਾਰਡ, 50 ਲੱਖ ਰੁਪਏ ਨਾਲ ਸਨਮਾਨਿਤ

ਦੂਸਰੇ ਸਥਾਨ ਤੇ ਪਠਾਨਕੋਟ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਬਠਿੰਡਾ ਨੂੰ 3-3 ਲੱਖ ਰੁਪਏ ਨਾਲ ਸਨਮਾਨਿਤ ਕੀਤਾ

Web Admin

Web Admin

5 Dariya News

ਚੰਡੀਗੜ੍ਹ , 07 Oct 2015

Last updated on: Oct 07, 2015, 00:00 IST

ਸਿਹਤ ਵਿਭਾਗ ਪੰਜਾਬ ਵਲੋਂ ਸਵੱਛ ਭਾਰਤ ਦੇ ਤਹਿਤ ਕਾਇਆਕਲਪ ਮੁਹਿੰਮ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਨੂੰ ਸਵੱਛ ਹਸਪਤਾਲ ਦੇ ਖਿਤਾਬ ਨਾਲ ਨਿਵਾਜਿਆ ਗਿਆ। ਪਹਿਲੇ ਸਥਾਨ ਤੇ ਰਹਿਣ ਵਾਲੇ ਅੰਮ੍ਰਿਤਸਰ ਦੇ ਹਸਪਤਾਲ ਨੂੰ 50 ਲੱਖ ਰੁਪਏ ਦਾ ਚੈੱਕ ਇਨਾਮ ਰਾਸ਼ੀ ਵਜੋਂ ਭੇਂਟ ਕੀਤਾ ਗਿਆ। ਜਦੋਂ ਕਿ ਇਸ ਮੁਹਿੰਮ ਦੇ ਤਹਿਤ ਪਠਾਨਕੋਟ ਨੇ ਦੂਸਰਾ ਅਤੇ ਬਠਿੰਡਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਨ੍ਹਾਂ ਦੂਸਰੇ ਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਹਸਪਤਾਲਾਂ ਨੂੰ 3-3 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ। ਪੰਜਾਬ ਭਰ ਵਿੱਚ ਚਲਾਈ ਇਸ ਮੁਹਿੰਮ ਵਿੱਚ ਅਵੱਲ ਸਥਾਨਾਂ ਤੇ ਰਹਿਣ ਵਾਲੇ ਹਸਪਤਾਲਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਨ ਰਹੇ। ਜਦੋਂ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਬਰਜਿੰਦਰ ਸਿੰਘ (ਮੱਖਣ) ਬਰਾੜ ਅਤੇ ਸਕੱਤਰ ਸਿਹਤ ਕਮ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਨ੍ਹਾਂ ਨੇ ਅਵੱਲ ਰਹਿਣ ਵਾਲੇ ਹਸਪਤਾਲਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਹਸਪਤਾਲਾਂ ਵਿੱਚ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਸਮਾਰੋਹ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ ਅਤੇ ਐਸ.ਐਮ.ਓ. ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ਤੇ ਹੀ ਹੱਲ ਕੀਤਾ। 

ਇਸ ਮੌਕੇ ਤੇ ਸ੍ਰੀ ਸੁਰਜੀਤ ਜਿਆਣੀ ਨੇ ਕਿਹਾ ਕਿ ਦੇਸ਼ ਭਰ ਵਿੱਚ ਚੱਲ ਰਹੇ ਸਵੱਛ ਭਾਰਤ ਅਭਿਆਨ ਨੂੰ ਹਸਪਤਾਲਾਂ ਵਿੱਚ ਵੀ ਜੰਗੀ ਪੱਧਰ ਤੇ ਲਾਗੂ ਕੀਤਾ ਗਿਆ ਹੈ। ਪੂਰੇ ਭਾਰਤ ਵਿਚੋਂ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸਨੇ ਸਰਕਾਰੀ ਹਸਪਤਾਲਾਂ ਵਿੱਚ ਇਸ ਸਵੱਛਤਾ ਅਭਿਯਾਨ ਤਹਿਤ ਕਾਇਆਕਲਪ ਨੂੰ ਲਾਗੂ ਕੀਤਾ ਹੈ ਅਤੇ ਸਨਮਾਨ ਸਮਾਰੋਹ ਵੀ ਕਰਵਾਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਨੂੰ ਸਾਕਾਰ ਕਰਨੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਸਪਤਾਲਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਲਈ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਵਿੱਚ ਹਸਪਤਾਲ/ਸਹੂਲਤ ਰੱਖ ਰਖਾਵ, ਸੈਨੀਟੇਸ਼ਨ ਤੇ ਹਾਈਜੀਨ, ਵੇਸਟ ਮੈਨੇਜਮੈਂਟ, ਇਨਫੈਕਸ਼ਨ ਕੰਟਰੋਲ, ਸੁਪੋਰਟ ਸਰਵਿਸ ਅਤੇ ਹਾਈਜੀਨ ਪ੍ਰਮੋਸ਼ਨ ਦੇ ਆਧਾਰ ਤੇ ਸਵੱਛ ਹਸਪਤਾਲ ਨੂੰ ਅਵਾਰਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਨੂੰ ਉੱਚਾ ਚੁੱਕਣ ਲਈ ਮੈਨੇਜਮੈਂਟ ਦੇ ਹੈੱਡ ਦੀ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਕੰਮ ਕਰਨਾ ਜ਼ਰੂਰੀ ਹੈ। ਪੂਰੀ ਮਿਹਨਤ ਅਤੇ ਲਗਨ ਨਾਲ ਕੀਤਾ ਹੋਇਆ ਕੰਮ ਹੀ ਤਰੱਕੀ ਵੱਲ ਲੈ ਕੇ ਜਾਂਦਾ ਹੈ ਅਤੇ ਪੂਰੇ ਪੰਜਾਬ ਵਿੱਚ ਇਸ ਸਵੱਛ ਭਾਰਤ ਦੇ ਅਭਿਆਨ ਦੇ ਤਹਿਤ ਕਾਇਆਕਲਪ ਨੂੰ ਵੀ ਮਿਹਨਤ ਤੇ ਲਗਨ ਨਾਲ ਲਾਗੂ ਕੀਤਾ ਜਾਵੇ ਅਤੇ ਹਸਪਤਾਲਾਂ ਵਿੱਚ ਸਾਫ ਸਫਾਈ ਰੱਖੀ ਜਾਵੇ। 

ਸ੍ਰੀ ਜਿਆਣੀ ਨੇ ਕਿਹਾ ਕਿ ਸਵੱਛ ਹਸਪਤਾਲ ਦਾ ਅਵਾਰਡ ਦੇਣ ਦੇ ਲਈ ਵਿਸ਼ੇਸ਼ ਤੌਰ ਤੇ ਚੈਕਲਿਸਟ ਤਿਆਰ ਕੀਤੀ ਗਈ ਸੀ। ਇਸ ਦੇ ਲਈ 250 ਪ੍ਰਸ਼ਨਾਂ ਦੀ ਪ੍ਰਸ਼ਨਾਵਲੀ ਤਿਆਰ ਕੀਤੀ ਗਈ। ਫਾਈਨਲ ਮੁਲਾਂਕਣ ਕਰਨ ਲਈ ਰਾਜ ਪੱਧਰੀ ਉੱਚ ਪੱਧਰੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਲੋਂ ਇਨ੍ਹਾਂ ਹਸਪਤਾਲਾਂ ਦਾ ਮੁਲਾਂਕਣ ਕੀਤਾ। ਪੰਜਾਬ ਭਰ ਵਿੱਚ ਦੌਰਾ ਕਰਨ ਵਾਲੀ ਰਾਜ ਪੱਧਰੀ ਟੀਮ ਦੀ ਵਿਸ਼ੇਸ਼ ਤੌਰ ਤੇ ਭਾਰਤ ਸਰਕਾਰ ਵਲੋਂ ਟਰੇਨਿੰਗ ਕਰਵਾਈ ਗਈ, ਜਿਸਤੋਂ ਬਾਅਦ ਹੀ ਉਨ੍ਹਾਂ ਨੂੰ ਮੁਲਾਂਕਣ ਕਰਨ ਲਈ ਭੇਜਿਆ ਗਿਆ ਸੀ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਧਾਰ ਕਰਨ ਦੇ ਲਈ ਐਸ.ਐਮ.ਓ. ਨੂੰ ਵਿਸ਼ੇਸ਼ ਪਾਵਰਾਂ ਦਿੱਤੀਆਂ ਗਈਆਂ ਹਨ ਅਤੇ ਉਹ ਦਿਲਚਸਪੀ ਲੈ ਕੇ ਹਸਪਤਾਲਾਂ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦੇਣ। ਜਿਥੇ ਵੀ ਬਿਲਡਿੰਗ ਨਿਰਮਾਣ, ਸਾਜੋ ਸਾਮਾਨ ਅਤੇ ਮੁਲਾਜਮਾਂ ਦੀ ਕਮੀ ਹੈ, ਉਸਨੂੰ ਐਸ.ਐਮ.ਓ. ਕੋਲ ਪਾਵਰਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦਾ ਇਸਤੇਮਾਲ ਕਰਕੇ ਕਮੀਆਂ ਨੂੰ ਪੂਰਾ ਕਰਨ। 

ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਨੂੰ ਮਿਲਣ ਵਾਲੀ ਅਵਾਰਡ ਰਾਸ਼ੀ ਵਿੱਚੋਂ 75 ਫੀਸਦੀ ਹਿੱਸਾ ਰੋਗੀ ਕਲਿਆਣ ਸਮਿਤੀ ਨੂੰ ਦਿੱਤਾ ਜਾਵੇਗਾ। ਇਹ ਸਮਿਤੀ ਮਰੀਜਾਂ ਕਲਿਆਣ ਅਤੇ ਹਸਪਤਾਲ ਦੀ ਰੱਖ ਰਖਾਵ ਦੇ ਲਈ ਖਰਚ ਕਰ ਸਕਦੇ ਹਨ। ਇਸੇ ਤਰ੍ਹਾਂ ਬਾਕੀ 25 ਫੀਸਦੀ ਰਾਸ਼ੀ ਜਿਹੜੇ ਸਟਾਫ ਨੇ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਜ਼ਿਆਦਾ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਅਵਾਰਡ ਦੇ ਰੂਪ ਵਿੱਚ ਦਿੱਤਾ ਜਾਵੇਗਾ। ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਪਹਿਲੇ ਦੌਰ ਵਿੱਚ ਸਿਰਫ਼ ਜ਼ਿਲ੍ਹਾ ਹਸਪਤਾਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਅਗਲੇ ਦੌਰ ਵਿੱਚ ਸੀ.ਐਚ.ਸੀ./ਸਬ ਡਿਵੀਜ਼ਨਲ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰ ਨੂੰ ਸ਼ਾਮਿਲ ਕੀਤਾ ਜਾਵੇਗਾ।ਸਕੱਤਰ ਸਿਹਤ ਕਮ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਾਰਣ ਰਾਜ ਦੇ ਹਸਪਤਾਲਾਂ ਵਿੱਚ ਸਾਫ਼ ਸਫਾਈ ਬਿਹਤਰ ਹੋਈ ਹੈ। ਜਿਨ੍ਹਾਂ ਹਸਪਤਾਲਾਂ ਨੇ ਅਵਾਰਡ ਜਿੱਤਿਆ ਹੈ, ਉਹ ਆਪਣੇ ਹਸਪਤਾਲ ਜ਼ਿਲ੍ਹੇ ਵਿੱਚ ਦੂਸਰੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਵੀ ਹੋਰ ਬਿਹਤਰ ਬਣਾਉਣ ਅਤੇ ਜੋ ਜ਼ਿਲ੍ਹੇ ਅਵਾਰਡ ਹਾਸਿਲ ਨਹੀਂ ਕਰ ਸਕੇ, ਉਹ ਵੀ ਅਵੱਲ ਹਸਪਤਾਲਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਹੋਰ ਬਿਹਤਰ ਬਣਾਉਣ ਤਾਂਕਿ ਮਰੀਜਾਂ ਨੂੰ ਸਵੱਛ ਮਾਹੌਲ ਦਿੱਤਾ ਜਾ ਸਕੇ। ਉਨ੍ਹਾਂ ਨੇ ਹਸਪਤਾਲ ਵਿੱਚ ਜਾਂਚ ਕਰਵਾਉਣ ਲਈ ਜਾਂ ਕਿਸੇ ਹੋਰ ਕੰਮ ਲਈ ਸਿਹਤ ਸੰਸਥਾਵਾਂ ਵਿੱਚ ਆ ਰਹੇ ਹਨ, ਉਹ ਵੀ ਆਪਣੀ ਜ਼ਿੰਮੇਵਾਰੀ ਸਮਝਣ ਤੇ ਹਸਪਤਾਲਾਂ ਦੀ ਸਾਫ਼ ਸਫਾਈ ਰੱਖਣ ਵਿੱਚ ਸਹਿਯੋਗ ਕਰਨ।ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਭਾਗ ਮਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਐਚ.ਐਸ. ਬਾਲੀ, ਡਾਇਰੈਕਟਰ ਈ.ਐਸ.ਆਈ. ਡਾ. ਉਸ਼ਾ ਬਾਂਸਲ, ਸਟੇਟ ਇੰਸਚੀਚਉਟ ਆਫ ਹੈਲਥ ਐਂਡ ਫੈਮਿਲੀ ਵੇਲਫੇਅਰ ਦੇ ਪ੍ਰਿੰਸੀਪਲ ਡਾ. ਸੰਜੀਵ ਹੰਸ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਸ਼ਸ਼ੀ ਕਾਂਤ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਪਰਵਿੰਦਰ ਪਾਲ ਕੌਰ ਮੌਜੂਦ ਸਨ।

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD