Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਨਿਗ੍ਹਾ ਦਿਵਸ ਮੋਕੇ ਸਿਹਤ ਮੰਤਰੀ ਨੇ ਪੁਤਲੀ ਰੋਗਾਂ ਕਰਕੇ ਅੰਨੇਪਣ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਦੀ ਯੋਜਨਾ ਪੇਸ਼

ਚਿੱਟਾ ਮੋਤੀਆ,ਕਾਲਾ ਮੋਤੀਆ,ਰਿਫਰੈਕਟਿਵ ਐਰਰ,ਡਾਈਬੈਟਿਕ ਰੈਟਿਨੋਪੈਥੀ ਅਤੇ ਅੱਖਾਂ ਦੇ ਹੋਰ ਰੋਗਾਂ ਸਬੰਧੀ ਵਿਸ਼ੇਸ਼ ਸਕਰੀਨਿੰਗ ਕੈਂਪ ਦਾ ਆਯੋਜਨ

Web Admin

Web Admin

5 Dariya News

ਚੰਡੀਗੜ੍ਹ , 08 Oct 2015

Last updated on: Oct 08, 2015, 00:00 IST

ਵਿਸ਼ਵ ਨਿਗ੍ਹਾ ਦਿਵਸ ਮੋਕੇ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਪੰਜਾਬ ਨੁੰ ਪੁਤਲੀ ਰੋਗਾਂ ਕਰਕੇ ਅੰਨੇਪਣ ਤੋਂ ਮੁਕਤ ਕਰਵਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ ।ਸਮੂਹ ਸਿਵਲ ਸਰਜਨਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਜਿਆਣੀ ਨੇ ਕਿਹਾ ਕਿ ਇਸ ਮਕਸਦ ਲਈ ਪਹਿਲਾਂ ਇਕ ਉੱਚ ਪਧੱਰੀ ਮੀਟਿੰਗ ਵਿਚ ਇਸ ਯੋਜਨਾ ਦੀ ਰੂਪ ਰੇਖਾ ਤਿਆਰ ਕਰਨ ਸੰਬਧੀ ਵਿਚਾਰ ਚਰਚਾ ਕੀਤੀ ਜਾ ਚੁੱਕੀ ਹੈ।ਉਨਾਂ ਇਹ ਜਾਣਕਾਰੀ ਦਿੱਤੀ ਕਿ ਵਿਸ਼ਵ ਨਿਗ੍ਹਾ ਦਿਵਸ ਮੋਕੇ ਪੰਜਾਬ ਵਿਚ ਸਾਰੇ ਸਿਵਲ ਹਸਪਤਾਲਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਚਿੱਟਾ ਮੋਤੀਆ,ਕਾਲਾ ਮੋਤੀਆ,ਰਿਫਰੈਕਟਿਵ ਐਰਰ,ਡਾਈਬੈਟਿਕ ਰੈਟਿਨੋਪੈਥੀ ਅਤੇ ਅੱਖਾਂ ਦੇ ਹੋਰ ਰੋਗਾਂ ਸਬੰਧੀ ਵਿਸ਼ੇਸ਼ ਸਕਰੀਨਿੰਗ ਕੈਂਪ ਲਾਏ ਜਾ ਰਹੇ ਹਨ।ਇਸ ਮੋਕੇ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਪੰਜਾਬ , ਵਿਨੀ ਮਹਾਜਨ ਨੇ ਕਿਹਾ ਕਿ ਇਸ ਵਰ੍ਹੇ ਕਾਰਨੀਅਲ ਅੰਨੇਪਣ ਤੋਂ ਪੀੜਤ ਮਰੀਜਾਂ ਦੇ ਇਲਾਜ ਉਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।ਪੰਜਾਬ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਸਕੱਤਰ, ਸ਼੍ਰੀ ਹੁਸਨ ਲਾਲ ਨੇ ਇਸ ਮੋਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੀ ਕਾਮਯਾਬੀ ਲਈ ਇਕ ਵਿਸ਼ੇਸ਼ ਰੂਪ ਰੇਖਾ ਉਲੀਕੇ ਜਾਣ ਦੀ ਲੋੜ ਹੈ ਜਿਸ ਤਹਿਤ ਇਲਾਜ ਯੋਗ ਪੁਤਲੀ ਰੋਗਾਂ ਕਰਕੇ ਅੰਨੇਪਣ  ਦੇ ਸ਼ਿਕਾਰ ਵਿਅਕਤੀਆਂ ਦੀ ਜਾਣਕਾਰੀ ਇਕ ਡਾਟਾ ਬੇਸ ਵਿਚ ਇਕੱਠੀ ਕੀਤੇ ਜਾਣ ਦੀ ਲੋੜ ਹੈ।

ਇਸ ਲਈ ਇਕ ਆਨ ਲਾਈਨ ਰਜਿਸਟਰੇਸ਼ਨ ਪ੍ਰੋਫਾਰਮਾ ਸਿਹਤ ਵਿਭਾਗ ਦੀ ਵੈੱਬ ਸਾਈਟ ਉਤੇ ਉਪਲਬਧ ਹੈ।ਉਹਨਾਂ ਕਿਹਾ ਕਿ ਪੁਤਲੀ ਰੋਗਾਂ ਕਰਕੇ  ਅੰਨੇਪਣ ਦੀ ਰੋਕਥਾਮ ਪ੍ਰਤਿ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਇਕ ਮੁਹਿੰਮ ਵਿੱਢੇ ਜਾਣ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਸਰਕਾਰੀ ਪਧੱਰ ਉਤੇ ਵੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਲੋੜ ਹੈ।ਉਨਾਂ ਟਰਾਂਸਪਲਾਂਟੇਸ਼ਨ ਆਫ ਹਿਉਮਨ ਆਰਗਨਸ ਐਂਡ ਟਿਸ਼ੂਜ਼ ਐਕਟ ਦੀਆਂ ਤਜਵੀਜ਼ਾਂ ਅਤੇ ਇਸ ਨੂੰ ਲਾਗੂ ਕਰਨ ਲਈ ਬਣਾਏ ਗਏ ਨਿਯਮਾਂ ਬਾਰੇ ਵੀ ਦੱਸਿਆ।ਉਨਾਂ ਕਿਹਾ ਕਿ ਹਸਪਤਾਲਾਂ ਦੇ ਕਾਰਨੀਅਲ ਰਿਟਰੀਵਲ ਪ੍ਰੋਗਰਾਮ ਨੂੰ ਵੱਡੇ ਹਸਪਤਾਲਾਂ ਵਿਚ ਮਜਬੂਤ ਕਰਕੇ ਹੋਰ ਜਿਆਦਾ ਅੱਖਾਂ ਦੀਆਂ ਪੁਤਲੀਆਂ ਉਪਲਬਧ ਕੀਤੇ ਜਾਣ ਦੀ ਲੋੜ ਉਤੇ ਜੋਰ ਦਿੱਤਾ।ਇਸ ਮੋਕੇ ਐਨ.ਪੀ.ਸੀ.ਬੀ. ਪੰਜਾਬ ਦੇ ਸੂਬਾ ਪ੍ਰੋਗਰਾਮ ਅਫਸਰ ਡਾ. ਰਾਕੇਸ਼ ਗੁਪਤਾ ਨੇ ਸਿਵਲ ਸਰਜਨਾਂ, ਡਾਇਰੈਕਟੋਰੇਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਤੇ ਅੱਖਾਂ ਦੇ ਬੈਂਕਾਂ ਦੇ ਇਨਚਾਰਜਾਂ ਵਲੋਂ ਸੁਝਾਏ ਨੁਕਤਿਆਂ ਉਤੇ ਹੋਰ ਚਾਨਣਾ ਪਾਇਆ ਤਾਂ ਜੋ ਕਾਰਨੀਅਲ ਅੰਨੇਪਣ ਤੋਂ ਸੂਬੇ ਨੂੰ ਛੁਟਕਾਰਾ ਮਿਲ ਸਕੇ।

ਉਨਾਂ ਇਸ ਮੋਕੇ ਹਾਜ਼ਰੀਨਾਂ ਨੂੰ ਭਰੋਸਾ ਦਿਵਾਇਆ ਕਿ ਟਰਾਂਸਪਲਾਂਟੇਸ਼ਨ ਆਫ ਹਿਉਮਨ ਆਰਗਨਸ ਐਂਡ ਟਿਸ਼ੂਜ਼ ਐਕਟ ਨੂੰ ਅਪਣਾਉਣ ਤੋਂ ਪਹਿਲਾਂ ਇਸ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਨਾਂ ਆਈ ਡੋਨੇਸ਼ਨ ਐਸੋਸੀਏਸ਼ਨ ਵਰਗੀਆਂ ਗੈਰ ਸਰਕਾਰੀ ਸੰਸਥਾਵਾਂ ਵਲੋਂ ਅੱਖਾਂ ਦਾਨ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਉਨਾਂ ਦਾ ਧੰਨਵਾਦ ਵੀ ਕੀਤਾ।ਪੰਜਾਬ ਦੇ ਡਾਇਰੈਕਟਰ ਸਿਹਤ ਸੇਵਾਵਾਂ,ਡਾ.ਭਾਗਮਲ ਨੇ ਇਸ  ਮੋਕੇ ਹਾਜਰ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਦੀ ਅਰਜੀ ਦੇਣ ਮੋਕੇ ਹੀ ਆਪਣੀਆਂ ਅੱਖਾਂ ਦਾਨ ਕਰਨ ਵਾਲਾ ਫਾਰਮ ਮੁਹਈਆ ਕਰਵਾਉਣ ਦੇ ਪੰਜਾਬ ਸਰਕਾਰ ਵਲੋਂ ਚੁੱਕੇ ਕਦਮ ਬਾਰੇ ਵੀ ਦੱਸਿਆ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਤ ਤੋਂ ਪਹਿਲਾਂ ਅੱਖਾਂ ਦਾਨ ਕਰਨ ਲਈ ਵੈਬ ਸਾਇਟ www.pbhealth.gov.in. ਉਤੇ ਆਨ ਲਾਇਨ ਰਜਿਸਟਰੇਸ਼ਨ ਕਰਵਾਉਣ।ਉਨਾਂ ਇਹ ਵੀ ਦੱੱਸਿਆ ਕਿ ਟੋਲ ਫ੍ਰੀ ਨੰਬਰ 104 ਉਤੇ ਸਪੰਰਕ ਕਰਕੇ ਸੂਬੇ ਵਿਚ ਆਪਣੇ ਨੇੜਲੇ ਅੱਖਾਂ ਦੇ ਬੈਂਕ ਬਾਰੇ ਸੂਚਨਾ ਲਈ ਜਾ ਸਕਦੀ  ਹੈ।  

    

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD