Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਰਾਜ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ -ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 08 Oct 2015

ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇ ਨਜਰ ਸੁਰੱਖਿਅਤ ਸਕੂਲ ਵਾਹਨ ਸਕੀਮ ਤਹਤਿ ਸੜਕ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਸਕੂਲ ਬੱਸਾਂ ਦੇ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਸਕੂਲ ਵਾਹਨਾਂ ਦੀ ਦੁਰਘਟਨਾਵਾ ਦਾ ਮੁੱਖ ਕਾਰਨ ਬੱਸਾਂ ਦੀ ਬਾਡੀ ਦਾ ਅਣਸੁਰਖਿਅਤ ਹੋਣ, ਸਿਖਿਆ ਸੰਸਥਾਵਾਂ ਵਲੋ' ਬੱਚਿਆਂ ਦੀ ਸੁਰੱਖਿਆ ਲਈ ਸਕੂਲ ਵਾਹਨਾ ਲਈ ਲਾਗੂ ਨਿਯਮਾਂ ਨੂੰ ਨਾ ਅਪਣਾਏ ਜਾਣ ਅਤੇ  ਬੱਸ ਚਾਲਕਾਂ ਵਿੱਚ ਡਰਾਈਵਿੰਗ ਸਕਿਲ ਦੀ ਘਾਟ ਦਾ ਹੋਣਾ ਹੈ।ਸੜਕਾਂ ਤੇ ਦੁਰਘਟਨਾਵਾਂ ਕਾਰਨ ਮੌਤ ਦਰ ਨੂੰ ਘੱਟ ਕਰਨ ਦੀ ਲੋੜ ਤੇ ਜੋਰ ਦਿੰਦਿਆਂ  ਸ ਕੋਹਾੜ ਨੇ ਦੱਸਿਆ  ਕਿ ਟਰਾਂਸਪੋਰਟ ਵਿਭਾਗ ਵਲੋਂ ਰਾਜ ਦੇ ਸਕੂਲਾਂ ਲਈ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਕ ਸੁਰੱਖਿਅਤ ਸਕੂਲ ਵਾਹਨ ਸਕੀਮ ਤਿਆਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਕੂਲ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਲਈ ਟਰਾਂਸਪੋਰਟ, ਸਿੱਖਿਆ, ਪੁਲਿਸ ਆਦਿ ਨੂੰ ਮਿਲ ਕੇ ਕੰਮ ਕਰਨਾ ਪਵੇਗਾ ਅਤੇ ਇਨ੍ਹਾਂ ਮਹਿਕਮਿਆਂ ਦੇ ਨਾਲ-ਨਾਲ ਸਕੂਲ ਮੈਨੇਜ਼ਮੈਂਟ ਨੂੰ ਵੀ ਇਹ ਜਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਇਹ ਫੈਸਲਾ ਵੀ ਕੀਤਾ ਗਿਆ ਕਿ ਸਕੂਲੀ ਬੱਸਾਂ ਦੀ ਹਾਲਤ ਅਤੇ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿਚ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਮੋਟਰ ਗੱਡੀ ਐਕਟ-1988 ਅਤੇ ਇਸ ਅਧੀਨ ਬਣਾਏ ਗਏ ਰੂਲਾਂ ਅਨੁਸਾਰ ਹੀ ਇਹ ਬੱਸਾਂ ਚਲਾਈਆਂ ਜਾਣ।

ਕੋਹਾੜ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਇਸ ਸਬੰਧੀ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਸਾਰੇ ਜਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਦੀ ਜਿੰਮੇਵਾਰੀ ਨਿਸ਼ਚਿਤ ਕੀਤੀ ਗਈ ਹੈ ਅਤੇ ਜਿਸ ਅਧਿਕਾਰੀ ਦੀ ਕਾਰਗੁਜਾਰੀ ਠੀਕ ਨਹੀ ਹੋਵੇਗੀ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਉਹਨਾਂ ਡਰਾਇਵਰਾਂ ਦਾ ਇਕ ਰਾਜ ਪੱਧਰੀ ਸਮਾਗਮ ਦੋਰਾਨ ਸਨਮਾਨ ਕੀਤਾ ਜਾਵੇਗਾ ਜਿਹਨਾ ਨੇ ਸੁਰੱਖਿਅਤ ਡਰਾਇਵਿੰਗ ਕਾਰਨ ਕੋਈ ਵੀ ਹਾਦਸਾ ਨਹੀ ਕੀਤਾ। ਮੰਤਰੀ ਨੇ ਇਹ ਵੀ ਦੱਸਿਆ ਕਿ ਪਨਬੱਸ ਅਤੇ ਪੰਜਾਬ ਰੋਡਵੇਜ ਇਸ ਸਾਲ ਘੱਟ ਤੋ ਘੱਟ ਸੜਕ ਹਾਦਸੇ ਕਰਨ ਵਿਚ ਕ੍ਰਮਵਾਰ ਪਹਿਲੇ ਅਤੇ ਦੁਜੇ ਨੰਬਰ 'ਤੇ ਆਏ ਹਨ।ਉਨਾਂ ਨੇ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਸਵੇਇਛਤ ਸੰਗਠਨਾ ਨੂੰ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੀ ਮਦਦ ਕਰਨ ਦਾ ਸੱਦਾ ਦਿੱਤਾ ਹੈ। ਉਹਨਾਂ ਨੇ ਸੜਕਾਂ 'ਤੇ ਹਾਦਸਿਆਂ ਨੂੰ ਘਟਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਜਰੂਰਤ 'ਤੇ ਵੀ ਜੋਰ ਦਿੱਤਾ। ਮੰਤਰੀ ਨੇ ਜਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕ ਸੁਰੱਖਿਆ ਬਾਰੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਾਉਣ ਨੂੰ ਯਕੀਨੀ ਬਣਾਉਣ। ਉਹਨਾਂ ਨੇ ਟ੍ਰੇਫਿਕ ਪੁਲਿਸ ਨੂੰ ਸਿਹਤ ਵਿਭਾਗ ਨਾਲ ਮਿਲਕੇ ਸੜਕ ਹਾਦਸਿਆਂ ਦੇ ਐਮਰਜੈ—ਸੀ ਮਾਮਲਿਆਂ ਨਾਲ ਨਿਪਟਣ ਲਈ ਆਖਿਆ ਤਾਂ ਜੋ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਘੱਟ ਤੋ ਘੱਟ ਸਮੇ ਵਿਚ ਨੇੜੇ ਦੇ ਹਸਪਤਾਲਾਂ ਵਿਚ ਲਿਜਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਣਰਜਿਸਟਰਡ ਗੱਡੀਆਂ ਨੂੰ ਚੇਕ ਕਰਕੇ ਉਹਨਾਂ ਵਿਰੁੱਧ ਢੂਕਵੀ— ਕਾਰਵਾਈ ਕਰਨ।ਉਹਨਾਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕ ਹਾਦਸੇ 10 ਫੀਸਦੀ ਤੱਕ ਘਟਾਉਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD