Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਬਾ ਸ਼ੇਖ ਫਰੀਦ ਬਲੱਡ ਡੋਨਰਜ ਕੌਂਸਲ ਅਤੇ ਲਾਇਨਜ਼ ਕਲੱਬ ਐਸ.ਏ.ਐਸ.ਨਗਰ ਵੱਲੋਂ 136ਵਾਂ ਵਿਸਾਲ ਖੂਨਦਾਨ ਕੈਂਪ ਦਾ ਆਯੋਜਨ

ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਖੂਨਦਾਨ ਕੈਂਪ ਦਾ ਕੀਤਾ ਅਗਾਜ ,ਖੂਨਦਾਨ ਕੈਂਪ ਦੌਰਾਨ 110 ਤੋਂ ਵੱਧ ਖੂਨਦਾਨੀਆਂ ਨੇ ਕੀਤਾ ਖੂਨਦਾਨ

ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਫੇਜ਼ 5 ਵਿਖੇ ਲਾਇਨਜ਼ ਕਲੱਬ ਐਸ.ਏ.ਐਸ.ਨਗਰ ਅਤੇ ਬਾਬਾ ਸ਼ੇਖ ਫਰੀਦ ਬਲੱਡ ਡੋਨਰਜ਼ ਕੌਂਸਲ ਵੱਲੋਂ ਸਾਂਝੇ ਤੌਰ ਲਗਾਏ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ।
ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਫੇਜ਼ 5 ਵਿਖੇ ਲਾਇਨਜ਼ ਕਲੱਬ ਐਸ.ਏ.ਐਸ.ਨਗਰ ਅਤੇ ਬਾਬਾ ਸ਼ੇਖ ਫਰੀਦ ਬਲੱਡ ਡੋਨਰਜ਼ ਕੌਂਸਲ ਵੱਲੋਂ ਸਾਂਝੇ ਤੌਰ ਲਗਾਏ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 10 Oct 2015

Last updated on: Oct 10, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਫੇਜ਼-5 ਸਵ: ਐਮ.ਜੇ.ਐਫ ਲਾਇਨ ਜੀਵਨ ਗੋਇਲ ਦੀ ਯਾਦ ਨੂੰ ਸਮਰਪਿਤ 136ਵਾਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਲਾਇਨਜ਼ ਕਲੱਬ ਐਸ.ਏ.ਐਸ.ਨਗਰ ਅਤੇ ਬਾਬਾ ਸ਼ੇਖ ਫਰੀਦ ਬਲੱਡ ਡੋਨਰਜ਼ ਕੌਂਸਲ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਕੈਂਪ ਦਾ ਅਗਾਜ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਨ੍ਹਾਂ ਇਸ ਮੌਕੇ ਇਕੱਤਰ ਖੂਨਦਾਨੀਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਕਿਸੇ ਵੀ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਦੇ ਵੀ ਅੰਜਾਈ ਨਹੀਂ ਜਾਂਦਾ  ਸਗੋਂ ਕਈ ਵਾਰ ਜਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੇ ਵਿਅਕਤੀ ਨੂੰ ਨਵੀਂ ਜਿੰਦਗੀ ਪ੍ਰਦਾਨ ਕਰ ਦਿੰਦਾ ਹੈ। ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਖੂਨਦਾਨ ਅਤੇ ਅੱਖਾ ਦਾਨ ਲਹਿਰ ਨੂੰ ਪ੍ਰਫੂਲਤ ਕਰਨਾ ਸਮੇਂ ਦੀ ਲੋੜ ਹੈ ਉਥੇ ਸੁਰੱਖਿਅਤ ਖੂਨ ਲਈ ਨਸ਼ੇ ਛੁਡਾਉਣ ਅਤੇ ਮਾਰੂ ਰੋਗ ਏਡਜ਼ ਆਦਿ ਬਚਾਓ ਪ੍ਰਤੀ ਵੀ ਜਾਗਰੂਕਤਾ ਪ੍ਰਤੀ ਚੇਤਨ ਹੋਣ ਦੀ ਲੋੜ ਹੈ। ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ਆਪਣੇ ਅਖਤਿਆਰੀ ਫੰਡ ਵਿਚੋਂ ਸਮਾਜ ਸੇਵੀ ਕੰਮਾਂ ਲਈ ਲਾਇਨਜ਼ ਕਲੱਬ ਨੂੰ  ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। 

 ਖੂਨਦਾਨ ਕੈਂਪ ਵਿੱਚ 110 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ ਅਤੇ ਖੂਨਦਾਨੀਆਂ ਨੂੰ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਅਤੇ ਲਾਇਨਜ਼ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।  ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ.ਨਗਰ ਸ੍ਰੀ ਰਾਜ ਮਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਜਿਹੜੇ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਚੇਅਰਮੈਨ ਵੀ ਹਨ ਦੀ ਰਹਿਨੁਮਾਈ ਹੇਠ ਰੈੱਡ ਕਰਾਸ ਸੋਸਾਇਟੀ ਸਮਾਜ ਭਲਾਈ ਦੇ ਕਾਰਜਾਂ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਹਰ ਸਮੇਂ ਤੱਤਪਰ ਰਹਿੰਦੀ ਹੈ। ਉਹਨਾਂ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ। 

ਇਸ ਮੌਕੇ ਲਾਇਨਜ਼ ਕਲੱਬ ਦੇ ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੋਹਾਲੀ, ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਬਜਾਜ, ਲਿਮਕਾ ਰਿਕਾਰਡ ਹੋਲਡਰ ਬਲੱਡ ਡੋਨਰਜ ਅਤੇ ਬਲਵੰਤ ਕੌਰ ਅਤੇ ਬਲਵੰਤ ਸਿੰਘ ਨੇ ਬਲੱਡ ਡੋਨਰਾਂ ਨੂੰ ਵੈਜ ਲਗਾਏ ਅਤੇ ਮੋਮੈਂਟੋ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਸ੍ਰ: ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਅਕਾਲੀ ਆਗੂ ਰਾਜਾ ਕਵੰਰਜੋਤ ਸਿੰਘ ਮੋਹਾਲੀ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਓ.ਐਸ.ਡੀ ਹਰਦੇਵ ਸਿੰਘ ਹਰਪਾਲਪੁਰ, ਲਾਇਨਜ਼ ਕਲੱਬ ਦੇ ਜੋਨਲ ਚੇਅਰਮੈਨ ਹਰਵਿੰਦਰ ਸਿੰੰਘ ਖਿਲਨ, ਸ੍ਰੀ ਜੀ.ਐਸ ਪਾਲ,  ਸ੍ਰੀ ਜੇ.ਐਸ ਰਾਹੀਂ, ਸ੍ਰੀ ਡੀ.ਐਸ ਚੰਡੋਕ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਕਰਨੈਲ ਸਿੰਘ, ਕੁਲਦੀਪ ਸਿੰਘ, ਸ੍ਰੀ ਗੁਰਮੇਲ ਸਿੰਘ, ਸ੍ਰੀ ਨਰਿੰਦਰ ਸਿੰਘ ਦਾਲਮ, ਸ੍ਰੀ ਆਰ.ਪੀ. ਸਿੰਘ, ਸ੍ਰੀ ਐਸ.ਕੇ. ਭੱਲਾ, ਸ੍ਰੀ ਅਮਨਦੀਪ ਸਿੰਘ ਗਿੱਲ, ਇਕਬਾਲ ਸਿੰਘ, ਅਰਮਜੀਤ ਸਿੰਘ ਅਹੁਜਾ, ਬੀ.ਐਸ.ਸੰਧੂ, ਜਸਵੀਰ ਸਿੰਘ ਧਾਲੀਵਾਲ, ਸਵਰਨ ਸਿੰਘ ਬੈਦਵਾਨ ਵੀ ਮੌਜੂਦ ਸਨ। ਇਸ ਮੌਕੇ ਡਾ. ਸੱਤਿਆ ਪ੍ਰਕਾਸ ਦੀ ਅਗਵਾਈ ਹੇਠ ਪੀ.ਜੀ.ਆਈ.ਟੀਮ ਨੇ ਬਲੱਡ ਯੂਨੀਟ ਇਕੱਤਰ ਕੀਤਾ। 

 

Tags: BLOOD CAMP , Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD