Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਲਕਾ ਦਾਖਾ ਦੇ ਨੌਜਵਾਨ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਲਿਜਾਣਗੇ

ਵਿਧਾਇਕ ਇਯਾਲੀ ਦੇ ਸੱਦੇ 'ਤੇ 18 ਪਿੰਡਾਂ ਦੇ 2500 ਤੋਂ ਵਧੇਰੇ ਨੌਜਵਾਨਾਂ ਨੇ ਕੀਤੀ ਮੀਟਿੰਗ

ਹਲਕਾ ਦਾਖਾ ਦੇ ਨੌਜਵਾਨ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਲਿਜਾਣਗੇ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 11 Oct 2015

Last updated on: Oct 11, 2015, 00:00 IST

ਹਲਕਾ ਦਾਖਾ ਅਧੀਨ ਪੈਂਦੇ ਪਿੰਡਾਂ ਦੇ ਨੌਜਵਾਨਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਲਿਜਾਣ ਦਾ ਤਹੱਈਆ ਕੀਤਾ ਹੈ। ਇਸ ਸੰਬੰਧੀ ਸਥਾਨਕ ਫਿਰੋਜ਼ਪੁਰ ਸੜਕ ਸਥਿਤ ਮੈਰਿਜ ਪੈਲੇਸ ਵਿੱਚ ਵਿਸ਼ਾਲ ਇਕੱਤਰਤਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿੱਚ ਕੀਤੀ ਗਈ, ਜਿਸ ਵਿੱਚ ਹਲਕੇ ਦੇ ਚੁਣੇ ਹੋਏ 18 ਪਿੰਡਾਂ ਦੇ 2500 ਤੋਂ ਵਧੇਰੇ ਨੌਜਵਾਨਾਂ ਨੇ ਸ਼ਿਰਕਤ ਕੀਤੀ ਅਤੇ ਸਾਂਝੀ ਰਣਨੀਤੀ ਤੈਅ ਕੀਤੀ ਗਈ। ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਲਿਜਾਣ ਲਈ ਸੋਸ਼ਲ ਮੀਡੀਆ ਅਤੇ ਸਮਾਜਿਕ ਭਾਈਚਾਰੇ ਨੂੰ ਸੰਚਾਰ ਸਾਧਨ ਵਜੋਂ ਅਪਣਾਇਆ ਜਾਵੇਗਾ।ਨਿਰੋਲ ਨੌਜਵਾਨਾਂ ਨਾਲ ਭਰੇ ਵੱਡੇ ਹਾਲ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਹਲਕਾ ਦਾਖਾ ਵਿੱਚ ਹੋਏ ਵਿਕਾਸ ਕਾਰਜਾਂ ਦਾ ਵੇਰਵਾ ਪੇਸ਼ ਕਰਦਿਆਂ ਇਯਾਲੀ ਨੇ ਦੱਸਿਆ ਕਿ ਪੂਰੇ ਸਾਲ ਵਿੱਚ ਹੋਣ ਵਾਲੇ ਵਿਕਾਸ ਅਤੇ ਹੋਰ ਕਾਰਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਸ਼ਤਾਬਤੀ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਦਿਸ਼ਾ ਵੱਲ ਲਗਾਉਣ ਦੇ ਮੰਤਵ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਕਿ ਨੌਜਵਾਨਾਂ ਨੂੰ ਜਿੱਥੇ ਲਾਮਬੰਦ ਕਰੇਗੀ, ਉਥੇ ਵਿਕਾਸ ਕਾਰਜਾਂ ਅਤੇ ਹੋਰ ਯੋਜਨਾਵਾਂ ਨੂੰ ਲੋਕਾਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਦੱਸਿਆ 16 ਨਵੰਬਰ 2015 ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਈ ਜਾ ਰਹੀ ਹੈ। 

ਸ੍ਰ. ਇਯਾਲੀ ਨੇ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਲਕੇ ਦੇ 40 ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਵਿਸ਼ੇਸ਼ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰੇਕ ਪਿੰਡ ਨੂੰ ਜਿੰਮ ਲਈ ਕਮਰਾ, ਕਸਰਤ ਦਾ ਸਮਾਨ ਅਤੇ ਹੋਰ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪਿੰਡ ਸਰਾਭਾ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਅਤਿ ਆਧੁਨਿਕ ਖੇਡ ਸਟੇਡੀਅਮ ਵਿੱਚ ਨਵੰਬਰ ਮਹੀਨੇ ਵਿਸ਼ਵ ਕਬੱਡੀ ਕੱਪ ਦੇ ਅਹਿਮ ਮੁਕਾਬਲੇ ਕਰਵਾਏ ਜਾਣਗੇ। ਜਦਕਿ ਪਿੰਡ ਸਰਾਭਾ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਗੋਰਸੀਆਂ ਵਿਖੇ ਅਤਿ ਆਧੁਨਿਕ ਕਿਸਮ ਦੀ ਸਪੋਰਟਸ ਅਕਾਦਮੀ ਸਥਾਪਤ ਕੀਤੀ ਜਾ ਰਹੀ ਹੈ, ਜਿਸ ਵਿੱਚ ਕੋਚਾਂ ਅਤੇ ਖਿਡਾਰੀਆਂ ਨੂੰ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ। ਇਹ ਅਕਾਦਮੀ ਪੰਜਾਬ ਵਿੱਚ ਖੇਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ।ਉਨ੍ਹਾਂ ਨੌਜਵਾਨਾਂ ਨੂੰ ਆਪਣੇ ਫੇਸਬੁੱਕ ਅਕਾਊਂਟ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨੈੱਟਵਰਕ ਵਿੱਚ ਸ਼ਾਮਿਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਸਮੇਂ ਦੇ ਹਾਣੀ ਬਣਕੇ ਪੰਜਾਬ ਸਰਕਾਰ ਵੱਲੋਂ ਜੋ ਵਿਕਾਸ ਕਾਰਜਾਂ ਜਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਹ ਲੋਕਾਂ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਮਾਜਿਕ ਵਰਤ ਵਰਤਾਓ ਨੂੰ ਹੋਰ ਵਧਾਉਣ ਅਤੇ ਲੋਕਾਂ ਨਾਲ ਮਜ਼ਬੂਤ ਰਾਬਤਾ ਕਾਇਮ ਕਰਨ। ਉਨ੍ਹਾਂ ਦੱਸਿਆ ਕਿ ਹਲਕਾ ਦਾਖਾ ਦੇ ਹਰੇਕ ਪਿੰਡ ਦਾ ਉਨ੍ਹਾਂ ਨੇ ਵਟਸਐਪ ਗਰੁੱਪ ਬਣਾਇਆ ਹੋਇਆ ਹੈ, ਜੋ ਕਿ ਮਹੱਤਵਪੂਰਨ ਜਾਣਕਾਰੀ ਸ਼ੇਅਰ ਕਰਨ ਦਾ ਵੱਡਾ ਸਾਧਨ ਬਣੇਗਾ।

ਸ੍ਰ. ਇਯਾਲੀ ਨੇ ਕਿਹਾ ਕਿ ਹਲਕਾ ਦਾਖਾ ਵਿੱਚ ਖੇਡਾਂ ਦਾ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 16 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ। ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਪਿੰਡ ਮੰਡਿਆਣੀ, ਛੱਜਾਵਾਲ, ਚੌਕੀਮਾਨ, ਸਵੱਦੀ ਪੱਛਮੀ, ਚੰਗਣਾਂ, ਚੱਕ ਕਲਾਂ, ਪਮਾਲ, ਦਾਖਾ, ਵਲੀਪੁਰ ਖੁਰਦ, ਗੁੱਜਰਵਾਲ, ਰੰਗੂਵਾਲ, ਜੰਡੀ, ਸਲੇਮਪੁਰਾ, ਸਰਾਭਾ, ਜੋਧਾਂ, ਗੋਰਸੀਆਂ ਕਾਦਰਬਖ਼ਸ਼, ਤਲਵਾੜਾ ਅਤੇ ਘਮਣੇਵਾਲ ਦੇ 2500 ਤੋਂ ਵਧੇਰੇ ਨੌਜਵਾਨਾਂ ਨੇ ਹਿੱਸਾ ਲਿਆ। ਇਨ੍ਹਾਂ ਨੌਜਵਾਨਾਂ ਨੇ ਬਕਾਇਦਾ ਰਜਿਸਟਰੇਸ਼ਨ ਫਾਰਮ ਭਰਕੇ ਇਸ ਲਹਿਰ ਦਾ ਹਿੱਸਾ ਬਣਨ ਦੀ ਸਹਿਮਤੀ ਦਿੱਤੀ ਹੈ। ਸ੍ਰ. ਇਯਾਲੀ ਨੇ ਦੱਸਿਆ ਕਿ ਹਲਕੇ ਵਿੱਚ ਅਜਿਹੀਆਂ ਚਾਰ ਹੋਰ ਭਰਵੀਂਆਂ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਸਿਰਫ਼ ਹਲਕੇ ਦੇ ਨੌਜਵਾਨ ਹੀ ਵਧ ਚੜਕੇ ਆਉਣਗੇ, ਜਿਨ੍ਹਾਂ ਨੂੰ ਸਲਾਈਡ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਨੂੰ ਦਿਖਾਇਆ ਜਾਵੇਗਾ। ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਸਟਿੱਕਰ ਵੀ ਜਾਰੀ ਕੀਤਾ ਗਿਆ, ਜੋ ਕਿ ਕਾਰਾਂ ਅਤੇ ਹੋਰ ਵਾਹਨਾਂ 'ਤੇ ਲਗਾਇਆ ਜਾਵੇਗਾ। 

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD